Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਲੋਹੜੀ ਦੀ ਰਾਤ ਚੋਣਾਂ ਦੀ ਰੰਜਿਸ਼ ਵਿੱਚ ਹਮਲੇ ਕਾਰਨ ਮਹਿਲਾ ਦੀ ਮੌਤ

January 16, 2019 08:38 AM

ਗੁਰਦਾਸਪੁਰ, 15 ਜਨਵਰੀ (ਪੋਸਟ ਬਿਊਰੋ)- ਐਤਵਾਰ ਸ਼ਾਮ ਜਦ ਲੋਕ ਆਪਣੇ ਘਰਾਂ ਵਿੱਚ ਲੋਹੜੀ ਮਨਾ ਰਹੇ ਸਨ ਤੇ ਭੁੱਗਾ ਸੇਕ ਰਹੇ ਸਨ ਤਾਂ ਥਾਣਾ ਕਾਹਨੂਵਾਨ ਦੇ ਪਿੰਡ ਸੱਲੋਪੁਰ ਵਿੱਚ ਕੁਝ ਲੋਕਾਂ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਕੱਢਣ ਦੇ ਲਈ ਇੱਕ ਘਰ 'ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਹਮਲਾ ਕਰ ਕੇ ਇੱਕ ਮਹਿਲਾ ਦੀ ਹੱਤਿਆ ਕਰ ਦਿੱਤੀ, ਜਦ ਕਿ ਹਮਲੇ ਵਿੱਚ ਮ੍ਰਿਤਕ ਦਾ ਭਤੀਜਾ ਜ਼ਖਮੀ ਹੋ ਗਿਆ। ਥਾਣਾ ਕਾਹਨੂਵਾਨ ਪੁਲਸ ਨੇ ਛੇ ਲੋਕਾਂ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਸਾਰੇ ਦੋਸ਼ੀ ਫਰਾਰ ਹਨ।
ਪਿੰਡ ਸੱਲੋਪੁਰ ਦੇ ਚੌਕੀਦਾਰ ਪੰਡਿਤ ਤਰਸੇਮ ਸਿੰਘ ਨੇ ਦੱਸਿਆ ਕਿ ਚੋਣਾਂ ਦੌਰਾਨ ਪਿੰਡ ਵਿੱਚ ਦੋ ਉਮੀਦਵਾਰ ਖੜੇ ਸਨ। ਅਸੀਂ ਉਮੀਦਵਾਰ ਦੀਦਾਰ ਸਿੰਘ ਕਿਰਤੀ ਦਾ ਸਮਰਥਨ ਕਰਦੇ ਸੀ, ਸਾਡੇ ਗੁਆਂਢੀ ਮੁਖਤਿਆਰ ਸਿੰਘ ਦਾ ਪਰਵਾਰ ਦੂਸਰੇ ਉਮੀਦਵਾਰ ਦੇ ਨਾਲ ਸੀ। ਇਸੇ ਕਾਰਨ ਮੁਖਤਿਆਰ ਸਿੰਘ ਦਾ ਪਰਵਾਰ ਸਾਡੇ ਨਾਲ ਰੰਜਿਸ਼ ਰੱਖਦਾ ਸੀ। ਤਰਸੇਮ ਨੇ ਦੱਸਿਆ ਕਿ ਮੇਰਾ ਭਤੀਜਾ ਹੀਰਾ ਸਿੰਘ ਪੁੱਤਰ ਰਤਨ ਸਿੰਘ ਚੋਣਾਂ ਵਿੱਚ ਸਭ ਤੋਂ ਅੱਗੇ ਸੀ, ਜਿਸ ਕਾਰਨ ਉਕਤ ਲੋਕਾਂ ਨੇ ਹੀਰਾ ਸਿੰਘ ਦਾ ਕਤਲ ਕਰਨ ਦੀ ਯੋਜਨਾ ਬਣਾ ਰੱਖੀ ਸੀ। ਐਤਵਾਰ ਸਾਰਾ ਦਿਨ ਉਕਤ ਪਰਵਾਰ ਨੇ ਰੰਜਿਸ਼ ਦੇ ਤਹਿਤ ਹੀਰਾ ਨੂੰ ਕਤਲ ਕਰਨਾ ਚਾਹਿਆ, ਪ੍ਰੰਤੂ ਸ਼ਾਮ ਤੱਕ ਉਹ ਉਨ੍ਹਾਂ ਦੇ ਹੱਥ ਨਹੀਂ ਲੱਗਾ। ਦੇਰ ਸ਼ਾਮ ਜਦ ਅਸੀਂ ਸਭ ਘਰ ਬੈਠੇ ਸੀ ਤਾਂ ਮੁਖਤਿਆਰ ਸਿੰਘ ਦਾ ਬੇਟਾ ਹੀਰਾ ਨੂੰ ਬੁਲਾ ਆਪਣੇ ਘਰ ਸ਼ਰਾਬ ਪੀਣ ਲਈ ਲੈ ਗਿਆ। ਉਥੇ ਪਹਿਲਾਂ ਤੋਂ ਹੀ ਕੁਝ ਲੋਕ ਮੌਜੂਦ ਸਨ। ਹੀਰਾ ਦੇ ਉਥੇ ਪਹੁੰਚਦੇ ਸਾਰ ਉਨ੍ਹਾਂ ਨੇ ਹੀਰਾ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਹ ਕਿਸੇ ਤਰ੍ਹਾਂ ਨਾਲ ਭੱਜ ਕੇ ਘਰ ਪਹੁੰਚਿਆ ਤਾਂ ਉਕਤ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਸਾਡੇ ਘਰ 'ਤੇ ਹਮਲੇ ਕਰ ਦਿੱਤਾ। ਇਸ ਦੌਰਾਨ ਮੇਰੀ ਪਤਨੀ ਮਨਜੀਤ ਕੌਰ ਜਦ ਦਰਵਾਜ਼ਾ ਬੰਦ ਕਰਨ ਲਈ ਅੱਗੇ ਹੋਈ ਤਾਂ ਦੋਸ਼ੀਆਂ ਨੇ ਉਸ ਦੇ ਸਿਰ 'ਤੇ ਇੱਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਉਥੇ ਹੀ ਹੀਰਾ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ, ਜਿਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ