Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪੱਤਰਕਾਰ ਛੱਤਰਪਤੀ ਕਤਲ ਕੇਸ: ਡੇਰਾ ਮੁਖੀ ਰਾਮ ਰਹੀਮ ਨੂੰ ਸਾਰੀ ਉਮਰ ਦੀ ਕੈਦ ਦੀ ਸਜ਼ਾ

January 17, 2019 04:26 PM

ਪੰਚਕੂਲਾ (ਹਰਿਆਣਾ), 17 ਜਨਵਰੀ, (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੇ ਉਸ ਦੇ ਸਾਥੀ 4 ਦੋਸ਼ੀਆਂ ਨੂੰ ਪੰਚਕੂਲਾ ਦੀ ਸਪੈਸ਼ਲ ਸੀ ਬੀ ਆਈ ਅਦਾਲਤ ਨੇ ਅੱਜ ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮੌਕੇ ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਕੋਰਟ ਵਿੱਚ ਪੇਸ਼ ਕੀਤਾ ਗਿਆ। ਰੋਹਤਕ ਜੇਲ੍ਹ ਦੇ ਸੂਤਰਾਂ ਮੁਤਾਬਕ ਰਾਮ ਰਹੀਮ ਕੋਰਟ ਮੂਹਰੇ ਹੱਥ ਜੋੜ ਕੇ ਖੜ੍ਹਾ ਰਿਹਾ ਅਤੇ ਉਸ ਦੇ ਚਿਹਰੇ ਉੱਤੇ ਉਦਾਸੀ ਛਾਈ ਹੋਈ ਸੀ।
ਵਰਨਣ ਯੋਗ ਹੈ ਕਿ ਸਪੈਸ਼ਲ ਸੀ ਬੀ ਆਈ ਕੋਰਟ ਦੇ ਜੱਜ ਜਗਦੀਪ ਸਿੰਘ ਨੇ ਬੀਤੀ 11 ਜਨਵਰੀ 2019 ਨੂੰ ਰਾਮ ਰਹੀਮ ਦੇ ਨਾਲ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕਿਸ਼ਨ ਲਾਲ ਨੂੰ ਦੋਸ਼ੀ ਕਰਾਰ ਦਿਤਾ ਸੀ। ਇਹ ਤਿੰਨੇ ਦੋਸ਼ੀ ਇਸ ਵਕਤ ਅੰਬਾਲਾ ਜੇਲ ਵਿੱਚ ਹਨ। ਰਾਮ ਰਹੀਮ ਸਿੰਘ ਖੁਦ ਵੀ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ ਇਸ ਸਮੇਂ ਰੋਹਤਕ ਦੀ ਸੁਨਾਰਿਆ ਜੇਲ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਮੌਕੇ ਅੱਜ ਪੰਚਕੂਲਾ ਸਮੇਤ ਸਾਰੇ ਹਰਿਆਣਾ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਪੰਚਕੂਲਾ ਅਤੇ ਸਿਰਸਾ ਵਿੱਚ ਧਾਰਾ 144 ਵੀ ਲਾਈ ਗਈ ਸੀ। ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਪਿੱਛੋਂ ਉਨ੍ਹਾਂ ਦਾ ਬੇਟਾ ਅੰਸ਼ੂਲ ਛੱਤਰਪਤੀ ਨਿਆਂ ਲਈ ਭਟਕਦਾ ਰਿਹਾ ਸੀ, ਅੱਜ ਸਾਢੇ ਸੋਲਾਂ ਸਾਲਾਂ ਬਾਅਦ ਇਸ ਕੇਸ ਵਿਚ ਕੋਰਟ ਨੇ ਸਜ਼ਾ ਸੁਣਾਈ ਹੈ।
ਰਾਮ ਰਹੀਮ ਸਿੰਘ ਦੇ ਖਿਲਾਫ ਇਹ ਕੇਸ 16 ਸਾਲ ਤੋਂ ਵੱਧ ਪੁਰਾਣਾ ਹੈ। ਅਦਾਲਤ ਦੇ ਰਿਕਾਰਡ ਦੇ ਮੁਤਾਬਕ 24 ਅਕਤੂਬਰ 2002 ਨੂੰ ਰਾਮਚੰਦਰ ਛੱਤਰਪਤੀ ਨੂੰ ਉਸ ਦੇ ਘਰ ਅੱਗੇ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਉਹ ਆਪਣੇ ਅਖਬਾਰ ਵਿੱਚ ਡੇਰਾ ਸੱਚਾ ਸੌਦਾ ਨਾਲ ਜੁੜੀਆਂ ਖਬਰਾਂ ਲਗਾਤਾਰ ਛਾਪਦੇ ਹੁੰਦੇ ਸਨ ਤੇ ਡੇਰਾ ਸੱਚਾ ਸੌਦਾ ਸਿਰਸਾ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਦੀ ਖਬਰ ਵੀ ਉਨ੍ਹਾਂ ਨੇ ਆਪਣੇ ਅਖਬਾਰ ‘ਪੂਰਾ ਸੱਚ` ਵਿਚ ਛਾਪੀ ਸੀ। ਇਸ ਖਬਰ ਦੇ ਛਪਣ ਪਿੱਛੋਂ ਰਾਮ ਰਹੀਮ ਦੇ ਬੰਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਨੂੰ ਧਮਕੀਆਂ ਦੇ ਰਹੇ ਸਨ। ਇਸ ਦੇ ਬਾਵਜੂਦ ਛੱਤਰਪਤੀ ਡਰ ਤੋਂ ਬਿਨਾਂ ਇਸ ਡੇਰਾ ਮੁਖੀ ਵਿਰੁੱਧ ਲਗਾਤਾਰ ਲਿਖ ਰਹੇ ਸਨ। ਰਾਮ ਰਹੀਮ ਵਲੋਂ ਸਾਧਵੀਆਂ ਨਾਲ ਬਲਾਤਕਾਰ ਦੀ ਘਟਨਾ ਕਈ ਦਿਨ ਦੱਬੀ ਰਹੀ ਤੇ ਫਿਰ ਇਸ ਦਾ ਖੁਲਾਸਾ ਜਿਹੜੀ ਗੁੰਮਨਾਮ ਚਿੱਠੀ ਨਾਲ ਹੋਇਆ, ਉਹ ਉਸ ਵੇਲੇ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਓਦੋਂ ਦੇ ਭਾਰਤ ਦੇ ਚੀਫ ਜਸਟਿਸ, ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਅਤੇ ਕਈ ਸੰਸਥਾਵਾਂ ਨੂੰ ਭੇਜੀ ਗਈ ਸੀ। ਤਿੰਨ ਸਫਿਆਂ ਦੀ ਉਹ ਚਿੱਠੀ ਹੱਥ ਆਉਣ ਪਿੱਛੋਂ ਛੱਤਰਪਤੀ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਬਾਰੇ ਫਿਰ ਅਖਬਾਰ ਵਿੱਚ ਛਾਪਿਆ ਸੀ। ਇਸ ਦੇ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਚਿੱਠੀ ਦਾ ਨੋਟਿਸ ਲੈਂਦੇ ਹੋਏ ਸਿਰਸਾ ਦੇ ਜ਼ਿਲਾ ਸੈਸ਼ਨ ਜੱਜ ਨੂੰ ਇਸ ਦੀ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਇਸ ਜਾਂਚ ਪਿੱਛੋਂ ਹਾਈ ਕੋਰਟ ਨੇ ਜਾਂਚ ਸੀ ਬੀ ਆਈ ਨੂੰ 2007 ਵਿੱਚ ਸੌਂਪੀ ਸੀ।
ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ ਸੀ ਬੀ ਆਈ ਸਪੈਸ਼ਲ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਮਰਦੇ ਦਮ ਤਕ ਕੈਦ ਦੀ ਸਜ਼ਾ ਸੁਣਾਈ ਤੇ ਉਸ ਦੇ ਸਾਥੀ ਤਿੰਨ ਦੋਸ਼ੀਆਂ; ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਵੀ ਉਮਰ ਕੈਦ ਦੀ ਸਜ਼ਾ ਦਿੱਤੀ ਤੇ ਇਨ੍ਹਾਂ ਸਾਰਿਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਨਾ ਵੀ ਕੀਤਾ ਹੈ। ਇਸ ਫੈਸਲੇ ਵਿੱਚ ਅਦਾਲਤ ਨੇ ਸਾਫ ਕਰ ਦਿੱਤਾ ਹੈ ਕਿ ਕਤਲ ਕੇਸ ਵਿੱਚ ਉਮਰ ਕੈਦ ਦੀ ਇਹ ਸਜ਼ਾ ਪਹਿਲਾਂ ਬਲਾਤਕਾਰ ਕੇਸ ਵਿੱਚ ਮਿਲੀ 20 ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ। ਇਸ ਦਾ ਮਤਲਬ ਹੈ ਕਿ ਜਦੋਂ ਬਲਾਤਕਾਰ ਕੇਸ ਦੀ ਸਜ਼ਾ ਖਤਮ ਹੋ ਜਾਵੇਗੀ ਤੇ ਰਾਮ ਰਹੀਮ ਦੀ ਉਮਰ ਕਰੀਬ 70 ਸਾਲ ਦੀ ਹੋਵੇਗੀ ਤਾਂ ਉਸ ਦੇ ਬਾਅਦ ਉਮਰ ਕੈਦ ਲਈ ਉਸ ਨੂੰ ਬਾਕੀ ਉਮਰ ਜੇਲ ਵਿੱਚ ਰਹਿਣਾ ਪਵੇਗਾ। ਭਾਵੇਂ ਉਮਰ ਕੈਦ ਦੀ ਸਜ਼ਾ ਦਾ ਅਰਥ ਸਾਰੀ ਉਮਰ ਦੀ ਜੇਲ੍ਹ ਹੁੰਦਾ ਹੈ, ਪਰ ਸਰਕਾਰ ਕਈ ਵਾਰ ਦੋਸ਼ੀਆਂ ਦੇ ਵਿਹਾਰ ਦੇ ਆਧਾਰ ਉੱਤੇ 14 ਜਾਂ 20 ਸਾਲ ਜੇਲ ਦੀ ਸਜ਼ਾ ਕੱਟਣ ਪਿੱਛੋਂ ਮੁਆਫੀ ਦੇ ਸਕਦੀ ਹੈ, ਪਰ ਇਹ ਪੱਕਾ ਨਿਯਮ ਨਹੀਂ ਕਿ ਦੋਸ਼ੀ ਨੂੰ 14 ਜਾਂ 20 ਸਾਲ ਦੀ ਸਜ਼ਾ ਕੱਟਣ ਪਿੱਛੋਂ ਛੋਟ ਮਿਲ ਜਾਵੇਗੀ। ਇਹ ਜੁਰਮ ਤੇ ਦੋਸ਼ੀ ਉੱਤੇ ਨਿਰਭਰ ਹੈ, ਪਰ ਸੁਪਰੀਮ ਕੋਰਟ ਨੇ ਸਾਲ 2012 ਵਿੱਚ ਸਾਫ ਕਰ ਦਿੱਤਾ ਸੀ ਕਿ ਉਮਰ ਕੈਦ ਦੀ ਸਜ਼ਾ ਦਾ ਮਤਲਬ ਉਮਰ ਭਰ ਜੇਲ ਵਿੱਚ ਹੀ ਰਹਿਣਾ ਹੁੰਦਾ ਹੈ, ਇਸ ਵਿੱਚ ਛੋਟ ਨਹੀਂ ਦੇਣੀ ਚਾਹੀਦੀ।
ਮਿਲੀ ਜਾਣਕਾਰੀ ਅਨੁਸਾਰ ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਨੇ ਸਾਲ 2000 ਵਿੱਚ ਵਕਾਲਤ ਛੱਡ ਕੇ ‘ਪੂਰਾ ਸੱਚ` ਨਾਂ ਦੀ ਅਖਬਾਰ ਸ਼ੁਰੂ ਕੀਤੀ ਸੀ। ਸਾਲ 2002 ਵਿੱਚ ਉਨ੍ਹਾਂ ਨੂੰ ਮਿਲੀ ਗੁੰਮਨਾਮ ਚਿੱਠੀ ਵਿੱਚ ਡੇਰੇ ਵਿੱਚ ਸਾਧਵੀਆਂ ਨਾਲ ਹੁੰਦੇ ਸੈਕਸ ਸ਼ੋਸ਼ਣ ਦੀ ਗੱਲ ਲਿਖੀ ਹੋਈ ਸੀ। ਉਨ੍ਹਾਂ ਨੇ ਇਹ ਚਿੱਠੀੰ ਛਾਪੀ ਤਾਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ ਸਨ। ਫਿਰ 19 ਅਕਤੂਬਰ ਦੀ ਰਾਤ ਰਾਮਚੰਦਰ ਛੱਤਰਪਤੀ ਨੂੰ ਉਸ ਦੇ ਘਰ ਅੱਗੇ ਗੋਲੀ ਮਾਰ ਦਿੱਤੀ ਗਈ ਤੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇਲਾਜ ਦੌਰਾਨ 21 ਅਕਤੂਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਰਾਮਚੰਦਰ ਛਤਰਪਤੀ ਦੀ ਮੌਤ ਤੋਂ ਬਾਅਦ ਰਾਜਨੀਤਕ ਦਬਾਅ ਕਾਰਨ ਜਦੋਂ ਕੇਸ ਦੀ ਜਾਂਚ ਠੀਕ ਨਹੀਂ ਸੀ ਹੋ ਰਹੀ ਤਾਂ ਉਨ੍ਹਾਂ ਦੇ ਬੇਟੇ ਅੰਸ਼ੁਲ ਛੱਤਰਪਤੀ ਨੇ ਕੋਰਟ ਵਿੱਚ ਅਰਜ਼ੀ ਦਿੱਤੀ ਸੀ ਕਿ ਇਸ ਕੇਸ ਦੀ ਸੀ ਬੀ ਆਈ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਸ ਦੇ ਬਾਅਦ ਇਹ ਕੇਸ ਸੀ ਬੀ ਆਈ ਨੂੰ ਦੇ ਦਿੱਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ