Welcome to Canadian Punjabi Post
Follow us on

26

September 2024
 
ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ

August 18, 2022 04:24 PM

*ਮੁਹਾਲੀ ਵਿੱਚ ਕੈਂਸਰ ਹਸਪਤਾਲ ਦਾ ਉਦਘਾਟਨਕੀਤਾ ਜਾਵੇਗਾ


ਐਸ ਏ ਐਸ ਨਗਰ, 18 ਅਗਸਤ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਆਉਣ ਵਾਲੇ ਹਨ। ਇਸ ਬਾਰੇ ਮਿਲੀ ਜਾਣਕਾਰੀ ਅਨੁਸਾਰ 300 ਬੈਂਡਾਂ ਵਾਲੇ ਇਸ ਹਸਪਤਾਲ ਵਿੱਚ ਡੇਅ ਕੇਅਰ ਦੀ ਸਹੂਲਤ ਵੀ ਹੋਵੇਗੀ ਅਤੇ ਇਸਦਾ ਜਾਇਜ਼ਾ ਕੱਲ੍ਹ ਪੰਜਾਬ ਦੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਨੇ ਲਿਆ ਹੈ।
ਵਰਨਣ ਯੋਗ ਹੈ ਕਿ ਇਸ ਹਸਪਤਾਲ ਦਾ ਨੀਂਹ ਪੱਥਰ ਪਿੱਛਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਰੱਖਿਆ ਗਿਆ ਸੀ। ਇਸ ਦੇ ਚੱਲਣ ਨਾਲ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਲਾਭ ਮਿਲੇਗਾ। ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ 300 ਬੈਡਾਂ ਦੀ ਸਮਰੱਥਾ ਵਾਲੀ ਸਿਹਤ ਸੰਸਥਾ ਹੋਵੇਗਾ, ਜੋ ਇਸ ਸਮੇਂ ਸੰਕੇਤਕ ਤੌਰ ਉੱਤੇ ਕੰਮ ਕਰ ਰਹੀ ਹੈ। ਇਸਦੇ ਵੱਖ-ਵੱਖ ਵਿਭਾਗਾਂ ਜਿਵੇਂ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਂਟਿਵ ਓਨਕੋਲੋਜੀ, ਅਨੈਸਥੀਸੀਆ ਅਤੇ ਪੈਲੀਏਟਿਵ ਕੇਅਰ ਦੇ ਓ ਪੀ ਡੀਜ਼ ਦੀ ਸ਼ੁਰੂਆਤ ਹੋ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿਸਮ ਦੇ ਕੈਂਸਰ ਦੇ ਇਲਾਜ਼ ਲਈ ਐਮ ਆਰ ਆਈ ਸੀਟੀ ਸਕੈਨ, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ, ਐਲ ਆਈ ਐਨ ਏ ਸੀ ਆਰ ਟੀ ਬੈ੍ਰਕੀਥੈਰੇਪੀ ਵਰਗੀਆਂ ਅਤਿ-ਆਧੁਨਿਕ ਸਹੂਲਤਾਂ ਵੀ ਹਨ।
ਪਤਾ ਲੱਗਾ ਹੈ ਕਿ ਇਸ ਸਮੇਂਹਸਪਤਾਲ ਵਿੱਚ ਬਾਇਓਪਸੀ ਅਤੇ ਸੁਪਰਫਿਸ਼ੀਅਲ ਸਰਜਰੀ ਲਈ ਕੀਮੋਥੈਰੇਪੀ ਅਤੇ ਮਾਮੂਲੀ ਓ ਟੀ ਲਈ ਡੇਅ ਕੇਅਰ ਦੀ ਸਹੂਲਤ ਵੀ ਹੈ। ਇਸ ਹਸਪਤਾਲ ਦੀ ਉਸਾਰੀ ਦਾ ਕੰਮ ਕਰੀਬ ਛੇ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਆਸ ਹੈ ਅਤੇ ਫਿਰ ਸਾਰੇ 300 ਬੈਡ ਸ਼ੁਰੂ ਹੋ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ