Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਭਾਰਤ ਨੇ ਟੀ-20 ਕ੍ਰਿਕਟ ਲੜੀ ਦੇ ਦੂਜੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

September 23, 2022 05:18 PM

ਨਾਗਪੁਰ, 23 ਸਤੰਬਰ (ਪੋਸਟ ਬਿਊਰੋ): ਭਾਰਤ ਨੇ ਦੂਜੇ ਟੀ-20 ਕ੍ਰਿਕਟ ਮੁੁਕਾਬਲੇ ਵਿੱਚ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਮੇਜ਼ਬਾਨ ਟੀਮ ਨੇ ਜਿੱਤ ਲਈ ਮਿਲਿਆ 91 ਦੌੜਾਂ ਦਾ ਟੀਚਾ 7.2 ਓਵਰਾਂ ਵਿੱਚ 92/4 ਦੇ ਸਕੋਰ ਨਾਲ ਪੂਰਾ ਕਰ ਲਿਆ। ਭਾਰਤ ਵੱਲੋਂ ਕਪਤਾਨ ਰੋਹਿਤ ਸ਼ਰਮਾ ਨੇ ਨਾਬਾਦ 46 ਦੌੜਾਂ ਦੀ ਪਾਰੀ ਖੇਡੀ ਜਦਕਿ ਵਿਰਾਟ ਕੋਹਲੀ ਨੇ 11, ਹਾਰਦਿਕ ਪਾਂਡਿਆ ਨੇ 9 ਜਦਕਿ ਕੇ.ਐੱਲ. ਰਾਹੁਲ ਤੇ ਦਿਨੇਸ਼ ਕਾਰਤਿਕ ਨੇ 10-10 ਦੌੜਾਂ ਦਾ ਯੋਗਦਾਨ ਦਿੱਤਾ। ਮੀਂਹ ਕਰਕੇ ਮੈਚ ਨੂੰ 8-8 ਓਵਰਾਂ ਦਾ ਕਰ ਦਿੱਤਾ ਗਿਆ ਸੀ। ਆਸਟਰੇਲੀਆ ਲਈ ਕਪਤਾਨ ਆਰੋਨ ਫਿੰਚ ਨੇ 31 ਤੇ ਮੈਥਿਊ ਵੇਡ ਨੇ 43 ਦੌੜਾਂ ਬਣਾਈਆਂ ਸਨ। ਇਸ ਜਿੱਤ ਨਾਲ ਲੜੀ 1-1 ਨਾਲ ਬਰਾਬਰ ਹੋ ਗਈ ਹੈ। ਲੜੀ ਦਾ ਤੀਜਾ ਤੇ ਫੈਸਲਾਕੁਨ ਮੈਚ ਐਤਵਾਰ ਨੂੰ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਇੱਥੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਆਸਟਰੇਲਿਆਈ ਟੀਮ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 8 ਓਵਰਾਂ ਵਿੱਚ ਆਰੋਨ ਫਿੰਚ ਦੀਆਂ 31 ਦੌੜਾਂ ਅਤੇ ਮੈਥਿਊ ਵੇਡ ਦੀਆਂ 43 ਦੌੜਾਂ ਸਦਕਾ 5 ਵਿਕਟਾਂ ਦੇ ਨੁਕਸਾਨ ’ਤੇ 90 ਦੌੜਾਂ ਬਣਾਈਆਂ ਸਨ। ਭਾਰਤ ਵੱਲੋਂ ਅਕਸ਼ਰ ਪਟੇਲ ਨੇ ਦੋ ਵਿਕਟਾਂ ਲਈਆਂ ਜਦਕਿ ਜਸਪ੍ਰੀਤ ਬੁਮਰਾਹ ਨੂੰ ਇੱਕ ਵਿਕਟ ਲਈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ