Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਬਰੈਂਪਟਨ ਸਿਟੀ ਕਾਊਂਸਲ ਵੱਲੋਂ ਹਰਕੀਰਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਡਿਪਟੀ ਮੇਅਰ

November 16, 2022 10:02 PM

ਬਰੈਂਪਟਨ, 16 ਨਵੰਬਰ (ਪੋਸਟ ਬਿਊਰੋ) : ਅੱਂਜ ਹੋਈ ਵਿਸ਼ੇਸ਼ ਮੀਟਿੰਗ ਵਿੱਚ ਬਰੈਂਪਟਨ ਸਿਟੀ ਕਾਊਂਸਲ ਵੱਲੋਂ ਸਿਟੀ ਕਾਊਂਸਲਰ ਹਰਕੀਰਤ ਸਿੰਘ ਨੂੰ 2022 ਤੋਂ 2026 ਦੇ ਕਾਰਜਕਾਲ ਲਈ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਉਹ ਵਾਰਡ ਨੰ 9 ਤੇ 10 ਤੋਂ ਕਾਊਂਸਲਰ ਹਨ।
ਡਿਪਟੀ ਮੇਅਰ ਨੇ ਕਾਊਂਸਲ ਤੇ ਕਮੇਟੀ ਮੀਟਿੰਗਾਂ ਦੀ ਪ੍ਰਧਾਨਗੀ ਕਰਨੀ ਹੁੰਦੀ ਹੈ ਤੇ ਮੇਅਰ ਦੀ ਗੈਰਹਾਜ਼ਰੀ ਜਾਂ ਉਪਲਬਧ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੇ ਪੱਖ ਉੱਤੇ ਸੈਰੇਮੋਨੀਅਲ ਤੇ ਸਿਵਿਕ ਈਵੈਂਟ ਡਿਊਟੀਜ਼ ਪੂਰੀਆਂ ਕਰਨੀਆਂ ਹੁੰਦੀਆਂ ਹਨ। ਕਾਊਂਸਲਰ ਹਰਕੀਰਤ ਸਿੰਘ ਨੇ 2018 ਤੋਂ 2022 ਦਰਮਿਆਨ ਵਾਰਡ ਨੰ 9 ਤੇ 10 ਲਈ ਸਿਟੀ ਕਾਊਂਸਲਰ ਵਜੋਂ ਬਰੈਂਪਟਨ ਕਾਊਂਸਲ ਵਿੱਚ ਸੇਵਾ ਨਿਭਾਈ। ਇਸ ਤੋਂ ਇਲਾਵਾ ਸਿਟੀ ਕਾਊਂਸਲਰ ਦੀ ਭੂਮਿਕਾ ਤੋਂ ਪਹਿਲਾਂ ਉਹ ਚਾਰ ਸਾਲ ਲਈ ਪੀਲ ਡਿਸਟ੍ਰਿਕਟ ਸਕੂਲ ਬੋਰਡ ਵਿਖੇ ਸਕੂਲ ਟਰਸਟੀ ਰਹਿ ਚੁੱਕੇ ਹਨ।
ਅਪਰੈਲ 2022 ਵਿੱਚ ਸਿਟੀ ਆਫ ਬਰੈਂਪਟਨ ਵੱਲੋਂ ਡਿਪਟੀ ਮੇਅਰ ਦਾ ਅਹੁਦਾ ਕਾਇਮ ਕੀਤਾ ਗਿਆ ਤੇ ਜਿਸ ਨੂੰ ਦੋ ਹਿੱਸਿਆਂ ਪੂਰਬੀ ਤੇ ਪੱਛਮੀਂ ਵਿੱਚ ਵੰਡ ਦਿੱਤਾ ਗਿਆ। ਰੀਜਨਲ ਕਾਊਂਸਲਰ ਪੈਟ ਫੋਰਟਿਨੀ ਵਾਰਡ 7 ਤੇ 8 ਨੇ ਪੂਰਬੀ ਬਰੈਂਪਟਨ ਦੀ ਨੁਮਾਇੰਦਗੀ ਕਰਦੇ ਹਨ ਤੇ ਰੀਜਨਲ ਕਾਊਂਸਲਰ ਮਾਰਟਿਨ ਮੈਡੇਰੌਸ ਵਾਰਡ 3 ਤੇ 4 ਵੱਲੋਂ ਪੱਛਮੀਂ ਬਰੈਂਪਟਨ ਦੀ ਨੁਮਾਇੰਦਗੀ ਕਰਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ