Welcome to Canadian Punjabi Post
Follow us on

26

September 2024
 
ਭਾਰਤ

ਤੇਜ਼ ਰਫਤਾਰ ਕਾਰ ਨੇ ਗੋਲਗੱਪੇ ਖਾ ਰਹੀਆਂ ਤਿੰਨ ਭੈਣਾਂ ਨੂੰ ਕੁਚਲਿਆ, 6 ਸਾਲਾ ਬੱਚੇ ਦੀ ਮੌਤ

November 28, 2022 04:29 PM

ਨੋਇਡਾ, 28 ਨਵੰਬਰ (ਪੋਸਟ ਬਿਊਰੋ)- ਨੋਇਡਾ ਦੇ ਸੈਕਟਰ-45 ਦੇ ਸਦਰਪੁਰ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਭੈਣਾਂ ਨੂੰ ਕੁਚਲ ਦਿੱਤਾ। ਜ਼ਖਮੀ ਭੈਣਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਇੱਕ ਦੀ ਮੌਤ ਹੋ ਗਈ। ਜਦਕਿ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਵਾਹਨ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾਂਦਾ ਹੈ ਕਿ 6 ਸਾਲ ਦੀ ਰੀਆ, 15 ਸਾਲ ਦੀ ਅੰਨੂ ਅਤੇ 18 ਸਾਲ ਦੀ ਅੰਕਿਤਾ ਸ਼ਨੀਵਾਰ ਸ਼ਾਮ ਨੂੰ ਗੋਲਗੱਪੇ ਕਰ ਰਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਵਿਫ਼ਟ ਡਿਜ਼ਾਇਰ ਗੱਡੀ ਨੇ ਤਿੰਨ ਭੈਣਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਸਮੇਂ ਡਰਾਈਵਰ ਸ਼ਰਾਬੀ ਸੀ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਕਾਰ ਸਵਾਰ ਨੂੰ ਫੜ੍ਹ ਲਿਆ ਅਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।
ਸੈਕਟਰ 39 ਦੇ ਥਾਣਾ ਇੰਚਾਰਜ ਰਾਜੀਵ ਬਾਲਿਆਨ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਭੈਣਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ। ਰੀਆ ਦੀ ਪਸਲੀ, ਹੱਥ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਸੋਮਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਦਕਿ ਅਨੂ ਦੀ ਪਿੱਠ 'ਤੇ ਸੱਟ ਲੱਗੀ ਹੈ। ਅੰਕਿਤਾ ਨੂੰ ਮਾਮੂਲੀ ਸੱਟ ਲੱਗੀ ਹੈ।
ਪੁਲਿਸ ਮੁਤਾਬਕ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕਾਰ ਵਿੱਚ ਚਾਰ ਲੋਕ ਸਵਾਰ ਸਨ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਪਹਿਲਾਂ ਬੇਕਾਬੂ ਹੋ ਕੇ ਇੱਟਾਂ ਦੇ ਢੇਰ ਨਾਲ ਜਾ ਟਕਰਾਈ ਅਤੇ ਫਿਰ ਤਿੰਨਾਂ ਭੈਣਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਸਮੇਂ ਤਿੰਨਾਂ ਦੀ ਮਾਂ ਵੀ ਕੁਝ ਦੂਰੀ 'ਤੇ ਖੜ੍ਹੀ ਸੀ, ਉਹ ਵਾਲ-ਵਾਲ ਬਚ ਗਈ। ਪੁਲਸ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ