Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਡੇਢ ਮਹੀਨੇ ਦਾ ਸਮਾਂ ਖਤਮ, ਸੁਖਰਾਜ ਨੇ ਕੀਤਾ ਵੱਡਾ ਐਲਾਨ

December 01, 2022 12:50 PM

ਕਿਹਾ: ਵਾਅਦਾ ਕਰਨ ਵਾਲੇ ਪੰਜਾਬ ਸਰਕਾਰ ਦੇ ਨੁਮਾਇੰਦੇ ਅਸਤੀਫੇ ਦੇ ਕੇ ਸੰਗਤਾਂ ਨਾਲ ਬੈਠਣ


ਬਹਿਬਲ ਕਲਾਂ, ਦਸੰਬਰ (ਪੋਸਟ ਬਿਉਰੋ): ਪੰਜਾਬ ਸਰਕਾਰ ਦੇ ਸਪੀਕਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਗਿਆ ਡੇਢ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਦੇ ਚੱਲਦੇ ਮੋਰਚੇ ਦੇ ਆਗੂ ਸੁਖਰਾਜ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਦੌਰਾਨ ਸੁਖਰਾਜ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 15 ਦਸੰਬਰ ਨੂੰ ਮੋਰਚੇ ਨੂੰ ਇਕ ਸਾਲ ਪੂਰਾ ਹੋਣ ‘ਤੇ ਮੋਰਚੇ ਵਲੋਂ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ । ਉਨ੍ਹਾਂ ਕਿਹਾ ਕਿ ਵਾਅਦਾ ਕਰਨ ਵਾਲੇ ਪੰਜਾਬ ਸਰਕਾਰ ਦੇ ਨੁਮਾਇੰਦੇ ਅਸਤੀਫੇ ਦੇ ਕੇ ਸੰਗਤਾਂ ਦੇ ਨਾਲ ਬੈਠਣ . ਪੰਜਾਬ ਸਰਕਾਰ ਸਾਫ਼ ਕਰੇ ਇਨਸਾਫ਼ ਦੇਣਾ ਹੈ ਜਾਂ ਨਹੀਂ, ਇਸ ਬਾਰੇ ਸ਼ਪੱਸਟ ਦੱਸੇ ਜਾਂ ਫਿਰ ਹੱਥ ਕਰੇ ਖੜ੍ਹੇ ਕਰ ਦੇਵੇ . ਅਸੀਂ ਸਿੱਖ ਰੀਤਾਂ ਮੁਤਾਬਕ ਖੁਦ ਇਨਸਾਫ ਲੈ ਲਵਾਂਗੇ।
ਬੀਤੇ ਦਿਨੀ ਉਨ੍ਹਾਂ ਕਿ ਆਪਣੇ ਬਿਆਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜਿਸ ਨਾਲ ਸਿੱਖ ਸੰਗਤ ਨੂੰ ਇਨਸਾਫ਼ ਮਿਲ ਸਕੇ। ਇਸ ਦੇ ਉਲਟ ਅਜੇ ਤੱਕ ਐੱਸਆਈਟੀ ਸੁਮੇਧ ਸੈਣੀ ਦੇ ਬਿਆਨ ਵੀ ਦਰਜ਼ ਨਹੀ ਕਰ ਸਕੀ, ਜਿਸ ਨੂੰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਹੋਏ ਤਾਂ ਕਿਥੋਂ ਉਮੀਦ ਕੀਤੀ ਜਾ ਸਕਦੀ ਹੈ ਕੇ ਸਾਨੂੰ ਇਨਸਾਫ਼ ਮਿਲੇਗਾ।
ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਸਰਕਾਰ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਸ ਮਾਮਲੇ ‘ਚ ਦੋਸ਼ੀ ਬਣਾਇਆ ਜਾਣਾ ਚਾਹੀਦਾ ਹੈ ਪਰ ਪਿਛਲੀਆਂ ਸਰਕਾਰਾਂ ਵਾਂਗ ‘ਆਪ’ ਸਰਕਾਰ ਵੀ ਸਿਰਫ ਲਾਰਿਆ ਜੋਗੀ ਹੈ . ਇਸ ਲਈ ਆਪਣੇ ਵਾਅਦੇ ਤੋਂ ਭੱਜਣ ਵਾਲੀ ਪੰਜਾਬ ਸਰਕਾਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ