Welcome to Canadian Punjabi Post
Follow us on

26

September 2024
 
ਪੰਜਾਬ

ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ

December 07, 2022 10:20 AM

ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ। ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਮੌਜੂਦਾ ਸਾਲ ਦੋਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ