Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ : ਜਿੰਪਾ

January 24, 2023 06:44 AM

- ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ : ਮਾਲ ਮੰਤਰੀ


ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ।

ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ‘ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ