Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਪੀਐਮ ਮੋਦੀ 'ਤੇ ਬੀਬੀਸੀ ਦੀ ਦਸਤਾਵੇਜ਼ੀ ਦੀ ਸੁਣਵਾਈ ਸੁਪਰੀਮ ਕੋਰਟ ਅਗਲੇ ਹਫ਼ਤੇ ਕਰੇਗੀ

January 30, 2023 04:07 AM

ਨਵੀਂ ਦਿੱਲੀ, 30 ਜਨਵਰੀ (ਪੋਸਟ ਬਿਊਰੋ) - ਬੀਬੀਸੀ ਦੀ ਡਾਕੂਮੈਂਟਰੀ 'ਤੇ ਪਾਬੰਦੀ ਲਾਉਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਬੀਬੀਸੀ ਡਾਕੂਮੈਂਟਰੀ 'ਤੇ ਪਾਬੰਦੀ ਲਗਾਉਣ ਦੇ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਐਡਵੋਕੇਟ ਮਨੋਹਰ ਲਾਲ ਸ਼ਰਮਾ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਡਾਕੂਮੈਂਟਰੀ ’ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ 6 ਫਰਵਰੀ ਨੂੰ ਸੁਣਵਾਈ ਕਰੇਗਾ।
ਪਟੀਸ਼ਨਰ ਐਡਵੋਕੇਟ ਐਮਐਲ ਸ਼ਰਮਾ ਨੇ ਜਲਦੀ ਸੁਣਵਾਈ ਦੀ ਮੰਗ ਕੀਤੀ, ਪਰ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਸੁਣਵਾਈ 6 ਫਰਵਰੀ ਨੂੰ ਹੋਵੇਗੀ। ਪਟੀਸ਼ਨ ਵਿੱਚ 2002 ਵਿੱਚ ਗੁਜਰਾਤ ਵਿੱਚ ਹੋਏ ਫਿਰਕੂ ਦੰਗਿਆਂ ਅਤੇ ਇਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਬੀਬੀਸੀ ਦੀ ਵਿਵਾਦਿਤ ਦੋ ਭਾਗਾਂ ਵਾਲੀ ਦਸਤਾਵੇਜ਼ੀ ਫਿਲਮ ‘ਇੰਡੀਆ: ਦਿ ਮੋਦੀ ਕੁਏਸਚਨ’ ਉੱਤੇ ਪਾਬੰਦੀ ਲਾਉਣ ਦੇ ਕੇਂਦਰ ਸਰਕਾਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰ ਨੇ 21 ਜਨਵਰੀ, 2023 ਨੂੰ ਇਸ ਦਸਤਾਵੇਜ਼ੀ ਫਿਲਮ 'ਤੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਨੂੰ ਮਨਮਾਨੀ, ਮੰਦਭਾਗਾ ਅਤੇ ਅਸੰਵਿਧਾਨਕ ਕਰਾਰ ਦਿੰਦੇ ਹੋਏ ਰੱਦ ਕਰਨ ਦੇ ਨਿਰਦੇਸ਼ ਦੀ ਮੰਗ ਕੀਤੀ ਹੈ।
ਪਟੀਸ਼ਨ 'ਚ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਦੇਸ਼ ਭਰ 'ਚ ਵਿਵਾਦਾਂ ਦੀ ਜੜ੍ਹ ਬਣੀ ਬੀਬੀਸੀ ਦੀ ਇਸ ਡਾਕੂਮੈਂਟਰੀ ਦੇ ਦੋਵੇਂ ਹਿੱਸੇ ਉਨ੍ਹਾਂ 'ਚ ਮੌਜੂਦ ਸਮੱਗਰੀ ਦੀ ਤੱਥ ਆਧਾਰਿਤ ਡੂੰਘਾਈ ਨਾਲ ਜਾਂਚ ਲਈ ਅਦਾਲਤ ਨੂੰ ਭੇਜੇ ਜਾਣ। ਇਸ ਤੋਂ ਬਾਅਦ ਅਦਾਲਤ ਨੂੰ 2002 ਦੇ ਗੁਜਰਾਤ ਦੰਗਿਆਂ ਲਈ ਸਿੱਧੇ ਜਾਂ ਅਸਿੱਧੇ ਤੌਰ 'ਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦਾ ਹੁਕਮ ਦੇਣਾ ਚਾਹੀਦਾ ਹੈ।
ਅਦਾਲਤ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੀ ਧਾਰਾ 19 (1) (2) ਤਹਿਤ ਦਿੱਤੇ ਗਏ ਪ੍ਰਗਟਾਵੇ ਦੇ ਅਧਿਕਾਰ ਤਹਿਤ 2002 ਦੇ ਗੁਜਰਾਤ ਦੰਗਿਆਂ ਬਾਰੇ ਖ਼ਬਰਾਂ, ਤੱਥਾਂ ਅਤੇ ਰਿਪੋਰਟਾਂ ਦੇਖਣ ਦਾ ਅਧਿਕਾਰ ਹੈ? ਕੀ ਕੇਂਦਰ ਸਰਕਾਰ ਪ੍ਰੈੱਸ ਦੀ ਆਜ਼ਾਦੀ ਅਤੇ ਪ੍ਰਗਟਾਵੇ ਦੇ ਮੌਲਿਕ ਅਧਿਕਾਰ 'ਤੇ ਰੋਕ ਲਗਾ ਸਕਦੀ ਹੈ? ਕੀ ਰਾਸ਼ਟਰਪਤੀ ਸੰਵਿਧਾਨ ਦੀ ਧਾਰਾ 352 ਨੂੰ ਲਾਗੂ ਕਰਦੇ ਹੋਏ ਐਮਰਜੈਂਸੀ ਘੋਸ਼ਿਤ ਕੀਤੇ ਬਿਨਾਂ ਕੇਂਦਰ ਸਰਕਾਰ ਦੁਆਰਾ ਐਮਰਜੈਂਸੀ ਦੇ ਪ੍ਰਬੰਧਾਂ ਨੂੰ ਲਾਗੂ ਕਰ ਸਕਦਾ ਹੈ? ਅਰਜ਼ੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੀਬੀਸੀ ਦੀ ਡਾਕੂਮੈਂਟਰੀ ਵਿੱਚ ਅਜਿਹੇ ਦਰਜ ਤੱਥ ਅਤੇ ਸਬੂਤ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ