Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਗੱਡੀਆਂ ਦੀ ਆਹਮੋ ਸਾਹਮਣੀ ਟੱਕਰ ਵਿੱਚ 2 ਹਲਾਕ, 1 ਜ਼ਖ਼ਮੀ

January 30, 2023 10:52 PM

ਓਨਟਾਰੀਓ, 30 ਜਨਵਰੀ (ਪੋਸਟ ਬਿਊਰੋ) : ਵ੍ਹਿਟਚਰਚ-ਸਟੱਫਵਿੱਲ ਵਿੱਚ ਦੋ ਗੱਡੀਆਂ ਦੀ ਆਹਮੋ ਸਾਹਮਣੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਸੋਮਵਾਰ ਸਵੇਰੇ 6:30 ਵਜੇ ਦੇ ਨੇੜੇ ਤੇੜੇ ਯੌਰਕ ਰੀਜਨਲ ਪੁਲਿਸ ਅਧਿਕਾਰੀ ਬਲੂਮਿੰਗਟਨ ਰੋਡ ਤੇ 9ਥ ਲੇਨ ਉੱਤੇ ਟੌਇਟਾ ਕੋਰੋਲਾ ਤੇ ਮਰਸਡੀਜ਼ ਐਸਯੂਵੀ ਦਰਮਿਆਨ ਹੋਈ ਟੱਕਰ ਤੋਂ ਬਾਅਦ ਮੌਕੇ ਉੱਤੇ ਪਹੁੰਚੇ। ਪੁਲਿਸ ਨੇ ਦੱਸਿਆ ਕਿ ਹਾਦਸੇ ਸਮੇਂ ਇੱਕ ਗੱਡੀ ਪੂਰਬ ਵੱਲ ਜਾ ਰਹੀ ਸੀ ਤੇ ਦੂਜੀ ਪੱਛਮ ਵੱਲ ਜਾ ਰਹੀ ਸੀ।
ਟੌਇਟਾ ਵਿੱਚ ਮੌਜੂਦ ਦੋਵਾਂ ਵਿਅਕਤੀਆਂ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਮਰਸਡੀਜ਼ ਦੇ ਡਰਾਈਵਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ