Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਭਾਰਤੀ ਹਵਾਈ ਜਹਾਜ਼ 'ਚ ਬਜ਼ੁਰਗ ਯਾਤਰੀ 'ਤੇ ਪਿਸ਼ਾਬ ਕਰਨ ਦੇ ਮੁਲਜ਼ਮ ਨੂੰ ਮਿਲੀ ਜ਼ਮਾਨਤ

January 31, 2023 10:50 AM

ਨਵੀਂ ਦਿੱਲੀ, 31 ਜਨਵਰੀ (ਪੋਸਟ ਬਿਊਰੋ)- ਪਿਛਲੇ ਸਾਲ 26 ਨਵੰਬਰ ਨੂੰ ਨਿਊ ਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਕਥਿਤ ਤੌਰ ’ਤੇ ਇੱਕ ਔਰਤ ’ਤੇ ਪਿਸ਼ਾਬ ਕਰਨ ਦੇ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ 'ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟਿਆਲਾ ਹਾਊਸ ਕੋਰਟ ਨੇ ਸੋਮਵਾਰ ਨੂੰ ਕਿਹਾ ਸੀ ਕਿ ਸ਼ੰਕਰ ਮਿਸ਼ਰਾ ਖਿਲਾਫ ਮਾਮਲੇ 'ਚ ਦਿੱਲੀ ਪੁਲਸ ਵਲੋਂ ਨਾਮਜ਼ਦ ਕੀਤੇ ਗਏ ਗਵਾਹ ਅਭਿਯੋਜਨ ਦੇ ਪੱਖ 'ਚ ਗਵਾਹੀ ਨਹੀਂ ਦੇ ਰਹੇ ਹਨ। ਜੱਜ ਨੇ ਸੁਣਵਾਈ ਦੌਰਾਨ ਕਿਹਾ, "ਤੁਹਾਡੇ ਵੱਲੋਂ (ਜਾਂਚ ਏਜੰਸੀ ਦੁਆਰਾ) ਜਿਨ੍ਹਾਂ ਗਵਾਹਾਂ ਦਾ ਨਾਮ ਲਿਆ ਗਿਆ ਹੈ, ਉਹ ਤੁਹਾਡੇ ਪੱਖ ਵਿੱਚ ਗਵਾਹੀ ਨਹੀਂ ਦੇ ਰਹੇ ਹਨ। ਸ਼ਿਕਾਇਤਕਰਤਾ ਦੇ ਬਿਆਨ ਅਤੇ (ਗਵਾਹ) ਇਲਾ ਬੈਨਰਜੀ ਦੇ ਬਿਆਨ ਆਪਾਵਿਰੋਧੀ ਹਨ।
ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਜ਼ਮਾਨਤ ਦੀ ਅਰਜ਼ੀ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਸੀ ਕਿ "ਇਸ ਘਟਨਾ ਕਾਰਨ ਭਾਰਤ ਦੀ ਦੁਨੀਆ ਭਰ ਵਿੱਚ ਬਦਨਾਮੀ ਹੋਈ ਹੈ।" ਇਸ 'ਤੇ ਜੱਜ ਨੇ ਕਿਹਾ, "ਇਹ ਘਿਣਾਉਣੀ ਗੱਲ ਹੋ ਸਕਦੀ ਹੈ ਪਰ ਇਹ ਵੱਖਰੀ ਗੱਲ ਹੈ। ਇਸ ਵਿਚ ਨਾ ਪਓ। ਆਓ ਦੇਖਦੇ ਹਾਂ ਕਿ ਕਾਨੂੰਨ ਇਸ ਨਾਲ ਕਿਵੇਂ ਨਜਿੱਠਦਾ ਹੈ।" ਵਿਰੋਧੀ ਧਿਰ ਨੇ ਇਹ ਵੀ ਦਾਅਵਾ ਕੀਤਾ ਕਿ ਸ਼ੰਕਰ ਮਿਸ਼ਰਾ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਅਤੇ ਆਪਣੇ ਸਾਰੇ ਮੋਬਾਈਲ ਫੋਨ ਬੰਦ ਕਰ ਦਿੱਤੇ ਸਨ। ਇੱਕ ਮੈਜਿਸਟ੍ਰੇਟ ਅਦਾਲਤ ਨੇ 11 ਜਨਵਰੀ ਨੂੰ ਸ਼ੰਕਰ ਮਿਸ਼ਰਾ ਨੂੰ ਇਹ ਕਹਿ ਕੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਘਿਣਾਉਣੀ ਅਤੇ ਜ਼ਮੀਰ ਨੂੰ ਝੰਜੋੜਨ ਵਾਲੀ ਸੀ।
ਜ਼ਿਕਰਯੋਗ ਹੈ ਕਿ ਏਅਰ ਇੰਡੀਆ ਦੀ ਫਲਾਈਟ 'ਚ ਬਜ਼ੁਰਗ ਔਰਤ 'ਤੇ ਪਿਸ਼ਾਬ ਕਰਨ 'ਤੇ ਏਅਰਲਾਈਨ ਨੇ ਸ਼ੰਕਰ ਮਿਸ਼ਰਾ 'ਤੇ ਚਾਰ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਹੈ। ਨਿਊਯਾਰਕ-ਦਿੱਲੀ ਫਲਾਈਟ 'ਚ ਵਾਪਰੀ ਇਸ ਘਟਨਾ 'ਤੇ ਦੇਸ਼ ਭਰ ਦੇ ਲੋਕਾਂ ਨੇ ਆਪਣੀ ਨਾਰਾਜ਼ਗੀ ਜਤਾਈ ਸੀ। ਸ਼ੰਕਰ ਮਿਸ਼ਰਾ ਨੇ ਕਥਿਤ ਤੌਰ 'ਤੇ ਫਲਾਈਟ 'ਚ 72 ਸਾਲਾ ਔਰਤ 'ਤੇ ਪਿਸ਼ਾਬ ਕਰ ਦਿੱਤਾ ਸੀ। ਉਸ ਦੀ ਘਿਨਾਉਣੀ ਹਰਕਤ ਤੋਂ ਛੇ ਹਫ਼ਤਿਆਂ ਬਾਅਦ ਉਸ ਨੂੰ ਪਿਛਲੇ ਹਫ਼ਤੇ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ