Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਗੱਡੀ ਦਾ ਪਿੱਛਾ ਕਰਕੇ ਪੁਲਿਸ ਨੇ 5 ਵਿਅਕਤੀਆਂ ਨੂੰ ਲਿਆ ਹਿਰਾਸਤ ਵਿੱਚ

February 06, 2023 09:28 AM

ਬਰੈਂਪਟਨ, 6 ਫਰਵਰੀ (ਪੋਸਟ ਬਿਊਰੋ) : ਬਰੈਂਪਟਨ ਵਿੱਚ ਪੁਲਿਸ ਵੱਲੋਂ ਇੱਕ ਗੱਡੀ ਦਾ ਪਿੱਛਾ ਕਰਕੇ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਪਿੱਛੇ ਦੌਰਾਨ ਮਸ਼ਕੂਕਾਂ ਦੀ ਗੱਡੀ ਖੰਭੇ ਨਾਲ ਜਾ ਟਕਰਾਈ।
ਇਹ ਘਟਨਾ ਸੋਮਵਾਰ ਤੜ੍ਹਕੇ 3:15 ਉੱਤੇ ਕਲੇਅਰੈਂਸ ਸਟਰੀਟ ਤੇ ਰੁਦਰਫੋਰਡ ਰੋਡ ਉੱਤੇ ਵਾਪਰੀ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਰੁਟੀਨ ਟਰੈਫਿਕ ਚੈੱਕ ਕਰ ਰਹੀ ਸੀ ਜਦੋਂ ਪੁਲਿਸ ਅਧਿਕਾਰੀਆਂ ਨੇ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਾਲੇ ਮਸ਼ਕੂਕ ਨੂੰ ਰੋਕਿਆ। ਪਰ ਡਰਾਈਵਰ ਨੇ ਗੱਡੀ ਰੋਕਣ ਦੀ ਥਾਂ ਗੱਡੀ ਭਜਾ ਲਈ ਤੇ ਪੁਲਿਸ ਵੱਲੋਂ ਕੀਤੇ ਗਏ ਪਿੱਛੇ ਦੌਰਾਨ ਗੱਡੀ ਖੰਭੇ ਨਾਲ ਜਾ ਟਕਰਾਈ।
ਗੱਡੀ ਵਿੱਚ ਸਵਾਰ ਸਾਰੇ ਵਿਅਕਤੀਆਂ ਨੂੰ ਮੌਕੇ ਉੱਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਵਿੱਚੋਂ ਦੋ ਨੂੰ ਮਾਮੂਲੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਦੀਆਂ ਤਿੰਨ ਗੱਡੀਆਂ ਨੂੰ ਵੀ ਮਾਮੂਲੀ ਨੁਕਸਾਨ ਪਹੁੰਚਿਆ ਪਰ ਕੋਈ ਪੁਲਿਸ ਅਧਿਕਾਰੀ ਜ਼ਖ਼ਮੀ ਨਹੀਂ ਹੋਇਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਸ ਇਲਾਕੇ ਦੀਆਂ ਕਈ ਸੜਕਾਂ ਬੰਦ ਕੀਤੀਆਂ ਗਈਆਂ ਹਨ ਤੇ ਮੋਟਰਿਸਟਾਂ ਨੂੰ ਬਦਲਵੇਂ ਰੂਟ ਅਪਨਾਉਣ ਲਈ ਆਖਿਆ ਜਾ ਰਿਹਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ