Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਸਿਰ ਚੜ੍ਹੇ ਕਰਜੇ਼ ਨੂੰ ਖ਼ਤਮ ਕਰਨ ਲਈ ਬ੍ਰਾਊਨ ਨੇ ਫੰਡਰੇਜ਼ਰ ਦੌਰਾਨ ਹਰ ਟਿਕਟ ਬਦਲੇ ਵਸੂਲੇ 1700 ਡਾਲਰ

February 28, 2023 10:15 PM

ਓਟਵਾ, 28 ਫਰਵਰੀ (ਪੋਸਟ ਬਿਊਰੋ) : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ, ਫੈਡਰਲ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੌਰਾਨ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਲਈ ਕੰਮ ਕਰ ਰਹੇ ਹਨ। ਪਰ ਇਸ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਤੋਂ ਕਿਸੇ ਤਰ੍ਹਾਂ ਦੀ ਮਦਦ ਜਾਂ ਡੋਨਰਜ਼ ਲਈ ਟੈਕਸ ਰਸੀਦਾਂ ਜਾਰੀ ਕਰਨ ਦੀ ਕੋਈ ਕੋਸਿ਼ਸ਼ ਨਹੀਂ ਕੀਤੀ ਜਾ ਰਹੀ।
ਜਿ਼ਕਰਯੋਗ ਹੈ ਕਿ ਪਿਛਲੇ ਸਾਲ ਲੀਡਰਸਿ਼ਪ ਦੌੜ ਸਬੰਧੀ ਨਿਯਮਾਂ ਅਤੇ ਕੈਨੇਡਾ ਇਲੈਕਸ਼ਨ ਐਕਟ ਦੀ ਕਥਿਤ ਤੌਰ ਉੱਤੇ ਉਲੰਘਣਾਂ ਕਰਨ ਦੇ ਮਾਮਲੇ ਵਿੱਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਵੱਲੋਂ ਬ੍ਰਾਊਨ ਨੂੰ ਇਸ ਦੌੜ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਕਿਸੇ ਵੀ ਤਰ੍ਹਾਂ ਦੀ ਗੜਬੜ ਤੋਂ ਇਨਕਾਰ ਕਰਦੇ ਰਹੇ ਬ੍ਰਾਊਨ ਨੇ ਬਰੈਂਪਟਨ ਦੇ ਮੇਅਰ ਦੀ ਚੋਣ ਮੁੜ ਜਿੱਤ ਲਈ। ਪਰ ਆਪਣੀ ਕੈਂਪੇਨ ਦੌਰਾਨ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਲਈ ਬ੍ਰਾਊਨ ਵੱਲੋਂ ਪਿਛਲੇ ਹਫਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਫੰਡਰੇਜ਼ਰ ਕਰਵਾਇਆ ਗਿਆ ਜਿਸ ਲਈ 1700 ਡਾਲਰ ਪ੍ਰਤੀ ਟਿਕਟ ਚਾਰਜ ਕੀਤੇ ਗਏ।
ਬ੍ਰਾਊਨ ਦੀ ਕੈਂਪੇਨ ਦੇ ਮੈਨੇਜਰ ਜੌਹਨ ਮਿਕਿਤਿਸਿ਼ਨ ਨੇ ਆਖਿਆ ਕਿ ਡੋਨੇਸ਼ਨ ਇੱਕਠੀ ਕਰਨ ਲਈ ਉਨ੍ਹਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਸਰਕਾਰੀ ਏਜੰਟ ਦੇ ਨਾਂ ਉੱਤੇ ਐਕਾਊਂਟ ਕਾਇਮ ਕੀਤਾ ਗਿਆ। ਮਿਕਿਤਿਸਿ਼ਨ ਨੇ ਇਹ ਨਹੀਂ ਦੱਸਿਆ ਕਿ ਕੈਂਪੇਨ ਲਈ ਬ੍ਰਾਊਨ ਸਿਰ ਕਿੰਨਾਂ ਕਰਜ਼ਾ ਹੈ ਪਰ ਉਨ੍ਹਾਂ ਆਖਿਆ ਕਿ ਇਹ ਇੱਕ ਮਿਲੀਅਨ ਡਾਲਰ ਤੋਂ ਵੱਧ ਨਹੀਂ ਹੈ।ਇਸ ਦੌਰਾਨ ਇਲੈਕਸ਼ਨ ਕੈਨੇਡਾ ਦੇ ਇੱਕ ਬੁਲਾਰੇ ਨੇ ਆਖਿਆ ਕਿ ਬ੍ਰਾਊਨ ਨੂੰ ਆਪਣੀ ਫਾਈਨਲ ਕੈਂਪੇਨ ਰਿਟਰਨ 10 ਮਾਰਚ ਤੱਕ ਹਰ ਹਾਲ ਜਮ੍ਹਾਂ ਕਰਵਾਉਣੀ ਹੋਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ