Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਟਰੂਡੋ ਨੇ ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਕੀਤੀ ਮੰਗ

March 06, 2023 10:18 PM

ਓਟਵਾ, 6 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਾਰਲੀਆਮੈਂਟ ਦੀ ਨੈਸ਼ਨਲ ਸਕਿਊਰਿਟੀ ਕਮੇਟੀ ਵਿੱਚ ਮੌਜੂਦ ਐਮਪੀਜ਼ ਤੇ ਸੈਨੇਟਰਜ਼ ਤੋਂ ਅਪੀਲ ਕੀਤੀ ਜਾ ਰਹੀ ਹੈ ਕਿ ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕਰਵਾਈ ਜਾਵੇ।
ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੋ ਲਿਬਰਲਾਂ ਨੇ ਦੱਸਿਆ ਕਿ ਟਰੂਡੋ ਅੱਜ ਬਾਅਦ ਵਿੱਚ ਪਾਰਲੀਆਮੈਂਟ ਹਿੱਲ ਉੱਤੇ ਇਸ ਖਬਰ ਦਾ ਐਲਾਨ ਕਰਨਗੇ।ਸੋਮਵਾਰ ਨੂੰ ਨਵੇਂ ਸਰਵੇਖਣ ਦੀ ਜਾਰੀ ਕੀਤੀ ਗਈ ਰਿਪੋਰਟ ਵਿੱਚ ਇਹ ਸਾਹਮਣੇ ਆਇਆ ਹੈ ਕਿ ਬਹੁਗਿਣਤੀ ਕੈਨੇਡੀਅਨਾਂ ਦਾ ਮੰਨਣਾ ਹੈ ਕਿ ਵਿਦੇਸ਼ੀ ਸਰਕਾਰਾਂ ਵੱਲੋਂ ਸਾਡੀਆਂ ਚੋਣਾਂ ਵਿੱਚ ਦਖ਼ਲ ਦਿੱਤੀ ਜਾਂਦੀ ਹੈ ਤੇ ਕੈਨੇਡੀਅਨ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਆਜ਼ਾਦਾਨਾ ਤੌਰ ਉੱਤੇ ਜਾਂਚ ਕਰਵਾਈ ਜਾਵੇ।
ਰਿਸਰਚ ਕੋ· ਵੱਲੋਂ ਕਰਵਾਏ ਗਏ ਸਰਵੇਖਣ ਤੋਂ ਸਾਹਮਣੇ ਆਇਆ ਕਿ ਹਰੇਕ ਪੰਜ ਵਿੱਚੋਂ ਤਿੰਨ ਕੈਨੇਡੀਅਨ ਇਹ ਮੰਨਦੇ ਹਨ ਕਿ ਇਸ ਸਦੀ ਵਿੱਚ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਸਰਕਾਰਾਂ ਦਾ ਪ੍ਰਭਾਵ ਰਿਹਾ ਹੈ। ਇਸ ਵਿੱਚ ਵੀ ਸੱਭ ਤੋਂ ਵੱਧ ਦੇਸ਼ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁਲਕਾਂ ਵਿੱਚ ਚੀਨ ਤੇ ਰੂਸ ਸਿਖਰ ਉੱਤੇ ਹਨ।ਸਰਵੇਖਣ ਵਿੱਚ ਇਹ ਵੀ ਪਾਇਆ ਗਿਆ ਕਿ 64 ਫੀ ਸਦੀ ਕੈਨੇਡੀਅਨ ਇਸ ਮਾਮਲੇ ਦੀ ਆਜ਼ਾਦਾਨਾ ਜਾਂਚ ਦੇ ਹੱਕ ਵਿੱਚ ਹਨ ਜਦਕਿ 21 ਇਸ ਦੇ ਵਿਰੋਧ ਵਿੱਚ ਹਨ ਤੇ 15 ਫੀ ਸਦੀ ਇਸ ਬਾਰੇ ਅਜੇ ਕੁੱਝ ਤੈਅ ਨਹੀਂ ਕਰ ਪਾਏ।
ਨੈਸ਼ਨਲ ਸਕਿਊਰਿਟੀ ਸੂਤਰਾਂ ਦੇ ਪੱਖ ਲੈਣ ਤੋਂ ਬਾਅਦ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਵਿੱਚ ਇਹ ਦੋਸ਼ ਲਾਇਆ ਗਿਆ ਕਿ 2019 ਤੇ 2021 ਦੀਆਂ ਫੈਡਰਲ ਚੋਣਾਂ ਵਿੱਚ ਚੀਨ ਨੇ ਦਖ਼ਲ ਦੇਣ ਦੀ ਪੂਰੀ ਕੋਸਿ਼ਸ਼ ਕੀਤੀ। ਇਸ ਤੋਂ ਪਹਿਲਾਂ ਟਰੂਡੋ ਵੀ ਇਸ ਜਾਂਚ ਦੇ ਹੱਕ ਵਿੱਚ ਨਹੀਂ ਸਨ ਪਰ ਹੁਣ ਚੁਫੇਰਿਓਂ ਪੈ ਰਹੇ ਦਬਾਅ ਤੋਂ ਬਾਅਦ ਉਨ੍ਹਾਂ ਵੀ ਆਪਣੀ ਸੁਰ ਬਦਲੀ ਲੱਗਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ