Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਨੌਰਥ ਯੌਰਕ ਤੇ ਵਾਅਨ ਵਿੱਚ ਚੱਲੀ ਗੋਲੀ, ਇੱਕ ਹਲਾਕ, 2 ਜ਼ਖ਼ਮੀ

March 09, 2023 09:06 AM

ਵਾਅਨ, 9 ਮਾਰਚ (ਪੋਸਟ ਬਿਊਰੋ) : ਨੌਰਥ ਯੌਰਕ ਤੇ ਵਾਅਨ ਵਿੱਚ ਦੋ ਵੱਖ ਵੱਖ ਥਾਂਵਾਂ ਉੱਤੇ ਚੱਲੀਆਂ ਗੋਲੀਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਕਿਤੇ ਦੋਵੇਂ ਮਾਮਲੇ ਇੱਕ ਦੂਜੇ ਨਾਲ ਜੁੜੇ ਹੋਏ ਤਾਂ ਨਹੀਂ ਹਨ।
ਯੌਰਕ ਰੀਜਨਲ ਪੁਲਿਸ ਆਫੀਸਰਜ਼ ਨੂੰ ਵਾਅਨ ਵਿੱਚ ਡਫਰਿਨ ਸਟਰੀਟ ਤੇ ਹਾਈਵੇਅ 7 ਨੇੜੇ ਸਮਰਿੱਜ ਡਰਾਈਵ ਉੱਤੇ ਚੱਲੀ ਗੋਲੀ ਦੀ ਖਬਰ ਦੇ ਕੇ ਸੱਦਿਆ ਗਿਆ। ਇਹ ਘਟਨਾ ਵੀਰਵਾਰ ਨੂੰ ਤੜ੍ਹਕੇ 3:30 ਵਜੇ ਤੋਂ ਬਾਅਦ ਵਾਪਰੀ।ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਇੱਕ ਵਿਅਕਤੀ ਪੁਲਿਸ ਨੂੰ ਸੜਕ ਦੇ ਕਿਨਾਰੇ ਪਿਆ ਮਿਲਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਬਾਅਦ ਵਿੱਚ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਇਸ ਤੋਂ ਥੋੜ੍ਹੀ ਦੇਰ ਬਾਅਦ ਸਵੇਰੇ 4:00 ਵਜੇ ਦੇ ਨੇੜੇ ਤੇੜੇ ਟੋਰਾਂਟੋ ਪੁਲਿਸ ਅਧਿਕਾਰੀਆਂ ਨੂੰ ਇੱਕ ਪੁਰਸ਼ ਤੇ ਮਹਿਲਾ ਜ਼ਖ਼ਮੀ ਹਾਲਤ ਵਿੱਚ ਮਿਲੇ, ਦੋਵਾਂ ਨੂੰ ਗੋਲੀਆਂ ਲੱਗੀਆਂ ਸਨ। ਇਹ ਦੋਵੇਂ ਨੌਰਥ ਯੌਰਕ ਵਿੱਚ ਕੀਲ ਸਟਰੀਟ ਤੇ ਸੈ਼ਪਰਡ ਐਵਨਿਊ ਵੈਸਟ ਨੇੜੇ ਸਕਿਪਟਨ ਕੋਰਟ ਵਿੱਚ ਗੱਡੀ ਵਿੱਚ ਸਵਾਰ ਸਨ।ਪੈਰਾਮੈਡਿਕਸ ਵੱਲੋਂ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਪੁਲਿਸ ਮੁਤਾਬਕ ਦੋਵਾਂ ਦੇ ਜ਼ਖ਼ਮ ਜਾਨਲੇਵਾ ਨਹੀਂ ਸਨ। ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਮਸ਼ਕੂਕਾਂ ਸਬੰਧੀ ਕੋਈ ਜਾਣਕਾਰੀ ਹੀ ਜਾਰੀ ਕੀਤੀ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ