Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਸਰਕਾਰੀ ਡਿਵਾਇਸਿਜ਼ ਤੋਂ ਟਿਕ ਟੌਕ ਹਟਾ ਰਿਹਾ ਹੈ ਓਨਟਾਰੀਓ

March 09, 2023 10:54 PM

ਓਨਟਾਰੀਓ, 9 ਮਾਰਚ (ਪੋਸਟ ਬਿਊਰੋ) : ਓਨਟਾਰੀਓ ਵੱਲੋਂ ਸਰਕਾਰ ਵੱਲੋਂ ਜਾਰੀ ਸਾਰੀਆਂ ਡਿਵਾਇਸਿਜ਼ ਤੋਂ ਫੌਰੀ ਪ੍ਰਭਾਵ ਤੋਂ ਟਿੱਕ ਟੌਕ ਹਟਾਇਆ ਜਾ ਰਿਹਾ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਟਰੇਜ਼ਰੀ ਬੋਰਡ ਆਫ ਓਨਟਾਰੀਓ ਦੇ ਪ੍ਰੈਜ਼ੀਡੈਂਟ ਪ੍ਰਭਮੀਤ ਸਿੰਘ ਸਰਕਾਰੀਆ ਨੇ ਵੀਰਵਾਰ ਦੁਪਹਿਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਕਾਕਸ ਦੇ ਸਾਰੇ ਮੈਂਬਰਾਂ ਨੂੰ ਆਪਣੀਆਂ ਨਿਜੀ ਡਿਵਾਇਸਿਜ਼ ਤੋਂ ਇਹ ਵੀਡੀਓ ਸੇ਼ਅਰਿੰਗ ਐਪ ਫੌਰੀ ਪ੍ਰਭਾਵ ਨਾਲ ਹਟਾਉਣ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ।ਇੱਕ ਬਿਆਨ ਵਿੱਚ ਸਰਕਾਰੀਆ ਨੇ ਆਖਿਆ ਕਿ ਸਰਕਾਰੀ ਡਾਟਾ ਤੇ ਨੈੱਟਵਰਕਜ਼ ਨੂੰ ਬਚਾਉਣ ਲਈ ਇਹ ਕਦਮ ਅਹਿਤਿਆਤਨ ਚੁੱਕਿਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਆਖਿਆ ਕਿ ਭਾਵੇਂ ਕਿਸੇ ਤਰ੍ਹਾਂ ਦਾ ਡਾਟਾ ਚੋਰੀ ਨਹੀਂ ਹੋਇਆ ਹੈ ਪਰ ਸਾਡੀ ਸਰਕਾਰ ਡਾਟਾ ਨੂੰ ਬਚਾਉਣ ਸਬੰਧੀ ਸਾਰੇ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਸਰਕਾਰੀਆ ਨੇ ਆਖਿਆ ਕਿ ਸਰਕਾਰੀ ਐਡਵਰਟਾਈਜਿ਼ੰਗ ਕੈਂਪੇਨਜ਼ ਨੂੰ ਵੀ ਟਿੱਕ ਟੌਕ ਤੋਂ ਹਟਾਇਆ ਜਾ ਰਿਹਾ ਹੈ। ਇਸ ਦੌਰਾਨ ਕੰਪਨੀ ਦੇ ਬੁਲਾਰੇ ਨੇ ਆਖਿਆ ਕਿ ਇਹ ਬਹੁਤ ਹੀ ਨਿਰਾਸ਼ਾਜਨਕ ਗੱਲ ਹੈ ਕਿ ਬਿਨਾਂ ਕਿਸੇ ਆਧਾਰ ਦੇ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।ਇਹ ਵੀ ਆਖਿਆ ਗਿਆ ਕਿ ਅਸੀਂ ਸਰਕਾਰ ਨਾਲ ਮਿਲ ਬੈਠ ਕੇ ਇਹ ਤੈਅ ਕਰਨ ਲਈ ਵੀ ਤਿਆਰ ਹਾਂ ਕਿ ਕੈਨੇਡੀਅਨਜ਼ ਦੀ ਪ੍ਰਾਈਵੇਸੀ ਤੇ ਸਕਿਊਰਿਟੀ ਨੂੰ ਬਚਾਉਣ ਲਈ ਕੀ ਕੀਤਾ ਜਾਣਾ ਚਾਹੀਦਾ ਹੈ ਤੇ ਕਿਸ ਤਰ੍ਹਾਂ ਕੀਤਾ ਜਾਣਾ ਚਾਹੀਦਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ