Welcome to Canadian Punjabi Post
Follow us on

26

September 2024
 
ਭਾਰਤ

ਜਾਪਾਨੀ ਔਰਤ ਨੇ ਹੋਲੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ, ਕਿਹਾ ‘ਜੋ ਹੋਇਆ ਉਹ ਮੰਦਭਾਗਾ ਸੀ’

March 11, 2023 02:09 PM

ਨਵੀਂ ਦਿੱਲੀ, 11 ਮਾਰਚ (ਪੋਸਟ ਬਿਊਰੋ): ਹੋਲੀ ਦੇ ਦਿਨ ਦਿੱਲੀ ਵਿੱਚ ਇੱਕ ਜਾਪਾਨੀ ਔਰਤ ਨਾਲ ਕੁਝ ਲੜਕਿਆਂ ਵੱਲੋਂ ਜਬਰਦਸਤੀ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਕੁਝ ਲੜਕੇ ਜਾਪਾਨੀ ਔਰਤ ਨੂੰ ਜਬਰਦਸਤੀ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਇਸ ਸਭ ਦੇ ਵਿਚਕਾਰ ਪੀੜਤ ਜਾਪਾਨੀ ਔਰਤ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ ਸਬੰਧੀ ਪੀੜਤ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਪਰ ਪੁਲਿਸ ਵਾਇਰਲ ਵੀਡੀਓ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਭਾਰਤ ਛੱਡਣ ਤੋਂ ਬਾਅਦ ਪੀੜਤਾ ਨੇ ਘਟਨਾ ‘ਤੇ ਆਪਣੀ ਪ੍ਰਤੀਕਿਰਿਆ ‘ਚ ਕਿਹਾ ਕਿ ਉਸ ਦਿਨ ਜੋ ਹੋਇਆ ਉਹ ਬਹੁਤ ਮੰਦਭਾਗਾ ਸੀ। ਮੈਂ ਸੁਣਿਆ ਸੀ ਕਿ ਹੋਲੀ ‘ਤੇ ਔਰਤਾਂ ਦਾ ਇਕੱਲੇ ਬਾਹਰ ਜਾਣਾ ਬਹੁਤ ਖਤਰਨਾਕ ਹੁੰਦਾ ਹੈ। ਇਸ ਕਰਕੇ ਮੈਂ ਆਪਣੇ 35 ਦੋਸਤਾਂ ਨਾਲ ਹੋਲੀ ਦੇ ਜਸਨ ਵਿੱਚ ਹਿੱਸਾ ਲਿਆ ਸੀ। ਪਰ ਫਿਰ ਵੀ ਇਹ ਮੇਰੇ ਨਾਲ ਹੋਇਆ।
ਪੀੜਤਾ ਨੇ ਅੱਗੇ ਲਿਖਿਆ ਕਿ ਮੈਨੂੰ ਭਾਰਤ ਦੀ ਹਰ ਚੀਜ ਪਸੰਦ ਹੈ, ਇਸੇ ਲਈ ਮੈਂ ਇੱਥੇ ਤਿੰਨ ਵਾਰ ਆਈ ਹਾਂ। ਭਾਰਤ ਅਤੇ ਜਾਪਾਨ ਹਮੇਸਾ ਦੋਸਤ ਰਹਿਣਗੇ। ਔਰਤ ਨੇ ਲਿਖਿਆ ਕਿ ਜਿਵੇਂ ਹੀ ਮੈਂ 9 ਮਾਰਚ ਨੂੰ ਉਸ ਘਟਨਾ ਬਾਰੇ ਟਵੀਟ ਕੀਤਾ, ਮੈਨੂੰ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਰੀਟਵੀਟ ਅਤੇ ਡੀਐਮ ਮਿਲਣੇ ਸੁਰੂ ਹੋ ਗਏ। ਇਸ ਤੋਂ ਬਾਅਦ ਮੈਂ ਉਸ ਟਵੀਟ ਨੂੰ ਖੁਦ ਡਿਲੀਟ ਕਰ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ