Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਰਾਹਗੀਰਾਂ ਉੱਤੇ ਗੱਡੀ ਚੜ੍ਹੀ, 2 ਹਲਾਕ, 9 ਜ਼ਖ਼ਮੀ

March 13, 2023 10:48 PM

ਕਿਊਬਿਕ, 13 ਮਾਰਚ (ਪੋਸਟ ਬਿਊਰੋ) : ਕਿਊਬਿਕ ਵਿੱਚ ਲੋਅਰ ਸੇਂਟ ਲਾਅਰੈਂਸ ਰੀਜਨ ਵਿੱਚ ਸੋਮਵਾਰ ਨੂੰ ਡਾਊਨਟਾਊਨ ਆਮਕੀ ਵਿੱਚ ਕੁੱਝ ਰਾਹਗੀਰਾਂ ਉੱਤੇ ਗੱਡੀ ਚੜ੍ਹ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਨੌਂ ਹੋਰ ਜ਼ਖ਼ਮੀ ਹੋ ਗਏ।
38 ਸਾਲਾ ਡਰਾਈਵਰ ਇਸ ਇਲਾਕੇ ਦਾ ਹੀ ਰਹਿਣ ਵਾਲਾ ਦੱਸਿਆ ਜਾਂਦਾ ਹੈ ਤੇ ਹਾਦਸੇ ਤੋਂ ਬਾਅਦ ਉਸ ਨੇ ਕਿਊਬਿਕ ਪ੍ਰੋਵਿੰਸ਼ੀਅਲ ਪੁਲਿਸ (ਐਸਕਿਊ) ਕੋਲ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਹਿੱਟ ਐਂਡ ਰੰਨ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਇਸ ਹਾਦਸੇ ਦਾ ਸਿ਼ਕਾਰ ਹੋਏ ਲੋਕ 100 ਮੀਟਰ ਤੱਕ ਫੈਲੇ ਹੋਏ ਸਨ। ਇਹ ਘਟਨਾ ਦੁਪਹਿਰੇ 3:00 ਵਜੇ ਤੋਂ ਬਾਅਦ ਕਿਊਬਿਕ ਸਿਟੀ ਤੋਂ 350 ਕਿਲੋਮੀਟਰ ਨੌਰਥਈਸਟ ਵੱਲ ਸੇਂਟ ਬੈਨੌਇਟ ਬੁਲੇਵਾਰਡ ਉੱਤੇ ਵਾਪਰੀ।
ਐਸਕਿਊ ਦੇ ਤਰਜ਼ਮਾਨ ਸਾਰਜੈਂਟ ਹੈਲਨ ਸੇਂਟ-ਪਿਏਰ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ 60 ਤੇ 70 ਸਾਲ ਦੇ ਸਨ। ਇਹ ਵੀ ਪਤਾ ਲੱਗਿਆ ਹੈ ਕਿ ਐਮਕੀ ਦੇ ਹਸਪਤਾਲ ਵਿੱਚ ਦਾਖਲ ਜ਼ਖ਼ਮੀਆਂ ਵਿੱਚ ਬੱਚੇ ਵੀ ਹਨ। ਜ਼ਖ਼ਮੀ ਹੋਏ ਨੌਂ ਵਿਅਕਤੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਬਾਕੀ ਸੱਤਾਂ ਦੀ ਜਾਂਚ ਚੱਲ ਰਹੀ ਹੈ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ