ਇਟੋਬੀਕੋ, 17 ਮਾਰਚ (ਪੋਸਟ ਬਿਊਰੋ) : ਇਟਬੀਕੋ ਵਿੱਚ ਛੁਰੇਬਾਜ਼ੀ ਦੀ ਵਾਪਰੀ ਘਟਨਾ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰਵਾਰ ਰਾਤ ਨੂੰ 10:30 ਵਜੇ ਤੋਂ ਬਾਅਦ ਡਿਕਸਨ ਰੋਡ ਤੇ ਹਾਈਵੇਅ 401 ਇਲਾਕੇ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਰਿਪੋਰਟ ਦੇ ਕੇ ਸੱਦਿਆ ਗਿਆ। ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਛੁਰੇਬਾਜ਼ੀ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਨੂੰ ਗੰਭੀਰ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ।
ਪੈਰਾਮੈਡਿਕਸ ਨੇ ਦੱਸਿਆ ਕਿ ਇੱਕ ਮਹਿਲਾ ਨੂੰ ਵੀ ਛੁਰੇਬਾਜ਼ੀ ਕਾਰਨ ਲੋਕਲ ਹਸਪਤਾਲ ਲਿਜਾਇਆ ਗਿਆ ਪਰ ਉਹ ਮਾਮੂਲੀ ਜ਼ਖ਼ਮੀ ਸੀ। ਪੁਲਿਸ ਨੇ ਅਜੇ ਤੱਕ ਇਹ ਨਹੀਂ ਆਖਿਆ ਕਿ ਉਹ ਕਿਸੇ ਮਸ਼ਕੂਕ ਦੀ ਭਾਲ ਕਰ ਰਹੇ ਹਨ ਜਾਂ ਨਹੀਂ।