Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਿੱਖਿਆ ਮੰਤਰੀ ਨੇ ਕਿਹਾ: ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ

March 17, 2023 11:08 AM

ਚੰਡੀਗੜ੍ਹ, 17 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ।

ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ।
ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਗਈਆਂ ਹਨ।ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ 'ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀਟੀਐੱਮ ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਾਮੀ ਵਰ੍ਹਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ