Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਚੰਬਲ ਨਦੀ ’ਚ ਡੁੱਬਣ ਕਾਰਨ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌਤ, 5 ਲਾਪਤਾ ਦੀ ਭਾਲ ਜਾਰੀ

March 18, 2023 01:23 PM

ਰਾਜਸਥਾਨ, 18 ਮਾਰਚ (ਪੋਸਟ ਬਿਊਰੋ): ਰਾਜਸਥਾਨ ਦੇ ਕਰੌਲੀ ਜ਼ਿਲੇ ਦੇ ਮੰਡਾਇਅਲ ਥਾਣਾ ਖੇਤਰ ’ਚ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਤੋਂ ਕੈਲਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ 7 ਸ਼ਰਧਾਲੂ ਚੰਬਲ ਨਦੀ ’ਚ ਡੁੱਬ ਗਏ। ਪੁਲਸ ਸੁਪਰਡੰਟ ਨਰਾਇਣ ਲਾਲ ਤੋਗਸ ਨੇ ਦੱਸਿਆ ਕਿ ਮੱਧ ਪ੍ਰਦੇਸ ਦੇ ਸਵਿਪੁਰੀ ਜ਼ਿਲੇ ਦੇ ਦੋ ਪਰਿਵਾਰਾਂ ਦੇ 17 ਲੋਕ ਸ਼ਨੀਵਾਰ ਸਵੇਰੇ ਕਰੌਲੀ ਦੀ ਕੈਲਾਦੇਵੀ ਦੇ ਦਰਸ਼ਨ ਕਰਨ ਲਈ ਚੰਬਲ ਨਦੀ ਪਾਰ ਕਰ ਗਏ ਸਨ। ਉਨ੍ਹਾਂ ਦੱਸਿਆ ਕਿ ਪਾਣੀ ਦੇ ਵਹਾਅ ਕਾਰਨ 7 ਲੋਕ ਡੂੰਘੇ ਜਾਣ ਕਾਰਨ ਡੁੱਬ ਗਏ, ਜਦਕਿ 10 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਚੰਬਲ ਨਦੀ ਵਿਚ ਡੁੱਬਣ ਵਾਲੇ 7 ਲੋਕਾਂ ਵਿਚੋਂ 2 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 5 ਲੋਕਾਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਦੀ ’ਚੋਂ ਮਿਲੀਆਂ ਲਾਸ਼ਾਂ ਦੀ ਪਛਾਣ ਦੇਵਕੀਨੰਦਨ ਅਤੇ ਕਾਲੋ ਵਜੋਂ ਹੋਈ ਹੈ। ਕਰੌਲੀ ਦੇ ਜ਼ਿਲਾ ਮੈਜਿਸਟ੍ਰੇਟ ਅੰਕਿਤ ਕੁਮਾਰ ਨੇ ਦੱਸਿਆ, ‘‘ਮੱਧ ਪ੍ਰਦੇਸ ਤੋਂ 17 ਲੋਕ ਕੈਲਾਦੇਵੀ ਮੇਲੇ ’ਚ ਹਿੱਸਾ ਲੈਣ ਲਈ ਆ ਰਹੇ ਸਨ ਅਤੇ ਚੰਬਲ ਨਦੀ ਪਾਰ ਕਰਦੇ ਸਮੇਂ ਕਰੰਟ ਲੱਗਣ ਕਾਰਨ ਰੁੜ੍ਹ ਗਏ। ਇਨ੍ਹਾਂ ’ਚੋਂ 10 ਲੋਕਾਂ ਨੂੰ ਜ਼ਿੰਦਾ ਬਚਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਦੀ ’ਚੋਂ ਦੋ ਲਾਸ਼ਾਂ ਕੱਢੀਆਂ ਗਈਆਂ ਹਨ, ਜਦਕਿ ਬਾਕੀ ਪੰਜ ਲਾਪਤਾ ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ। ਮੰਡਾਇਅਲ ਥਾਣੇ ਦੇ ਪੁਲਸ ਸਬ-ਇੰਸਪੈਕਟਰ ਜਗਦੀਸ਼ ਨੇ ਦੱਸਿਆ ਕਿ ਲਾਪਤਾ ਪੰਜ ਲੋਕਾਂ ਦੀ ਭਾਲ ਲਈ ਗੋਤਾਖੋਰਾਂ ਦੀ ਟੀਮ ਦੇ ਨਾਲ ਸਥਾਨਕ ਪਿੰਡ ਵਾਸੀਆਂ ਅਤੇ ਹੋਰਨਾਂ ਦੀ ਮਦਦ ਲਈ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ