Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਬਦਮਾਸ਼ਾਂ ਨੂੰ ਫੜ੍ਹਨ ਗਈ ਪੁਲਸ ਟੀਮ ਨੂੰ ਬਣਾਇਆ ਬੰਧਕ, ਮੋਬਾਈਲ ਤੇ ਨਗਦੀ ਵੀ ਖੋਹੀ

March 21, 2023 02:05 PM

ਫਰੀਦਾਬਾਦ, 21 ਮਾਰਚ (ਪੋਸਟ ਬਿਊਰੋ):ਹਰਿਆਣਾ ਦੇ ਨੂਹ ਦੇ ਪਿੰਡ ਗੋਕੁਲਪੁਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਦਮਾਸ਼ਾਂ ਨੂੰ ਫੜਨ ਗਈ ਪੁਲਿਸ ਟੀਮ ਦੇ ਜਵਾਨਾਂ 'ਤੇ ਮੁਲਜ਼ਮਾਂ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਹਮਲਾ ਕਰਕੇ ਉਨ੍ਹਾਂ ਨੂੰ ਬੰਧਕ ਬਣਾ ਲਿਆ। ਇਸ 'ਚ 5 ਪੁਲਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਫਰੀਦਾਬਾਦ ਪੁਲਸ ਦੀ ਟੀਮ ਟਰੈਕਟਰ-ਟਰਾਲੀ ਚੋਰੀ ਦੇ ਮਾਮਲੇ 'ਚ ਸ਼ਾਮਲ ਮੁਲਜ਼ਮ ਨੂੰ ਫੜ੍ਹਨ ਲਈ ਪਿੰਡ ਗਈ ਸੀ। ਮੁਲਜ਼ਮਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਬੰਦੂਕ ਦੀ ਨੋਕ ’ਤੇ ਇੱਕ ਘਰ ਵਿੱਚ 2 ਘੰਟੇ ਤੱਕ ਬੰਧਕ ਬਣਾ ਕੇ ਰੱਖਿਆ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਪੁਲੀਸ ਮੁਲਾਜ਼ਮਾਂ ਦੇ ਮੋਬਾਈਲ ਫੋਨ, ਨਕਦੀ ਤੇ ਹੋਰ ਸਾਮਾਨ ਵੀ ਖੋਹ ਲਿਆ।
ਪੁਲਸ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਥਾਣਾ ਨੂਹ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਪੁਲਸ ਕਰਮਚਾਰੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲੀਸ ਟੀਮ ਦੇ ਇੰਚਾਰਜ ਸਬ-ਇੰਸਪੈਕਟਰ ਦੀ ਸ਼ਿਕਾਇਤ ’ਤੇ 15 ਨੌਜਵਾਨਾਂ ਅਤੇ 30 ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਪੁਨਹਾਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਏਜੰਸੀ ਮੁਤਾਬਕ ਨੂਹ ਦੇ ਐਸਪੀ ਵਰੁਣ ਸਿੰਗਲਾ ਨੇ ਦੱਸਿਆ ਕਿ ਸਾਰੇ ਮੁਲਜ਼ਮ ਫਰਾਰ ਹਨ। ਸਾਡੀਆਂ ਟੀਮਾਂ ਸ਼ੱਕੀ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ