Welcome to Canadian Punjabi Post
Follow us on

26

September 2024
 
ਪੰਜਾਬ

ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਸਨਮਾਨਿਆ

March 23, 2023 04:58 PM
-ਸਮਾਜ ਪ੍ਰਤੀ ਨੌਜਵਾਨਾਂ ਦੇ ਨਿਰਸਵਾਰਥ ਸੇਵਾ ਵਾਲੇ ਜਜ਼ਬੇ ਲਈ ਐਵਾਰਡ  ਇਕ ਪਛਾਣ 
 -‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦੀ ਸੁਰੂਆਤ
 ਹੁਸੈਨੀਵਾਲਾ (ਫ਼ਿਰੋਜ਼ਪੁਰ), 23 ਮਾਰਚ(ਗਿਆਨ ਸਿੰਘ) ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ।
 
ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਹੇਗਾ।
 
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਬੰਦ ਪਏ ਸ਼ਹੀਦ ਭਗਤ ਸਿੰਘ ਯੁਵਾਂ ਐਵਾਰਡ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤੇ ਗਏ ਹਨ ਜ਼ਭਜ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ
 
ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ।
 
ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
 
ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ.ਜੀ. ਸ. ਰਣਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ