Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਕੈਦੀ ਦੀ ਗੋਲੀ ਮਾਰ ਕੇ ਹੱਤਿਆ

March 28, 2023 01:04 PM

ਸਹਿਰਸਾ, 28 ਮਾਰਚ (ਪੋਸਟ ਬਿਊਰੋ): ਬਿਹਾਰ ਦੇ ਸਹਿਰਸਾ 'ਚ ਦਿਨ-ਦਿਹਾੜੇ ਅਦਾਲਤ 'ਚ ਪੇਸ਼ ਕੀਤੇ ਗਏ ਕਤਲ ਦੇ ਦੋਸ਼ੀ ਦੀ ਫਿਲਮੀ ਅੰਦਾਜ਼ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਦਮਾਸ਼ਾਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਪੁਲਿਸ ਮੁਲਾਜ਼ਮ ਕੈਦੀ ਪ੍ਰਭਾਕਰ ਕੁਮਾਰ ਨੂੰ ਪੇਸ਼ੀ ਤੋਂ ਬਾਅਦ ਵਾਪਸ ਲੈ ਜਾ ਰਹੇ ਸਨ। ਇੱਕ ਪੁਲਿਸ ਮੁਲਾਜ਼ਮ ਅਨੁਸਾਰ ਬਦਮਾਸ਼ਾਂ ਨੇ ਚਾਰ ਤੋਂ ਪੰਜ ਰਾਉਂਡ ਫਾਇਰ ਕੀਤੇ ਅਤੇ ਅਦਾਲਤੀ ਕੰਪਲੈਕਸ ਦੇ ਵਰਾਂਡੇ ਵਿੱਚ ਹੀ ਪ੍ਰਭਾਕਰ ਕੁਮਾਰ ਦੀ ਹੱਤਿਆ ਕਰ ਦਿੱਤੀ। ਕਤਲ ਅਤੇ ਗੋਲੀਬਾਰੀ ਤੋਂ ਬਾਅਦ ਅਦਾਲਤ ਵਿੱਚ ਹਫੜਾ-ਦਫੜੀ ਮੱਚ ਗਈ।
ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਇੱਕ ਅਪਰਾਧੀ ਨੂੰ ਇੱਕ ਕੱਟਾ ਅਤੇ 5 ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ। ਫਿਲਹਾਲ ਪੁਲਿਸ ਹਰ ਪੁਆਇੰਟ 'ਤੇ ਜਾਂਚ ਕਰ ਰਹੀ ਹੈ। ਚਸ਼ਮਦੀਦ ਅਦਾਲਤ ਦੇ ਕਾਂਸਟੇਬਲ ਅਨੁਸਾਰ ਇਹ ਹਮਲਾ ਪੇਸ਼ੀ ਤੋਂ ਬਾਅਦ ਜਾਂਦੇ ਸਮੇਂ ਹੋਇਆ। ਪੁਲੀਸ ਮੁਲਾਜ਼ਮ ਅਨੁਸਾਰ ਤਿੰਨ ਲੜਕੇ ਅਦਾਲਤ ਦੇ ਕੰਪਲੈਕਸ ਵਿੱਚ ਦਾਖ਼ਲ ਹੋਏ ਅਤੇ ਪੌੜੀਆਂ ਨੇੜੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਮੌਕੇ ’ਤੇ ਪੁੱਜੇ ਸਹਿਰਸਾ ਦੇ ਐਸਪੀ ਲਿੱਪੀ ਸਿੰਘ ਅਨੁਸਾਰ ਕਤਲ ਕੇਸ ਦੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਪਰ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੌਕੇ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਫੜ ਲਿਆ ਹੈ, ਜੋ ਕਿ ਇਸ ਕਤਲ ਦਾ ਮੁੱਖ ਦੋਸ਼ੀ ਹੈ। ਐਸਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਕੁਝ ਹੋਰ ਲੋਕ ਵੀ ਸ਼ਾਮਲ ਹਨ, ਅਸੀਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਾਂ, ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਸਪੀ ਲਿੱਪੀ ਸਿੰਘ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਇੱਕ ਕਤਲ ਕੇਸ ਵਿੱਚ ਮੁਲਜ਼ਮ ਸੀ ਅਤੇ ਉਸ ਨੂੰ ਬਨਗਾਂਵ ਥਾਣਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ