Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਇਮਰਾਨ ਖਾਨ ਖਿਲਾਫ ਫਿਰ ਗੈਰ-ਜ਼ਮਾਨਤੀ ਵਾਰੰਟ ਜਾਰੀ, 18 ਅਪ੍ਰੈਲ ਨੂੰ ਪੇਸ਼ ਹੋਣ ਦੇ ਹੁਕਮ

March 29, 2023 06:04 PM

ਲਾਹੌਰ, 29 ਮਾਰਚ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਇੱਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਕੇਸ ਦੀ ਸੁਣਵਾਈ ਕਰ ਰਹੇ ਮੈਜਿਸਟਰੇਟ ਮਲਿਕ ਅਮਾਨ ਨੇ ਖ਼ਾਨ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਜੱਜ ਨੇ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਸ ਨੂੰ 18 ਅਪਰੈਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। 24 ਮਾਰਚ ਨੂੰ ਪਿਛਲੀ ਸੁਣਵਾਈ 'ਚ ਅਦਾਲਤ ਨੇ ਖਾਨ ਦੇ ਗੈਰ-ਜ਼ਮਾਨਤੀ ਵਾਰੰਟ ਨੂੰ ਜ਼ਮਾਨਤੀ ਵਾਰੰਟ 'ਚ ਬਦਲ ਦਿੱਤਾ ਸੀ। ਉਨ੍ਹਾਂ 29 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ।
ਇਸ ਤੋਂ ਪਹਿਲਾਂ ਸੀਨੀਅਰ ਸਿਵਲ ਜੱਜ ਰਾਣਾ ਮੁਜਾਹਿਦ ਰਹੀਮ ਨੇ 13 ਮਾਰਚ ਨੂੰ ਉਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਹ ਮਾਮਲਾ ਇਮਰਾਨ ਖਾਨ ਦੇ ਪਿਛਲੇ ਸਾਲ ਦੇ ਭਾਸ਼ਣ 'ਤੇ ਆਧਾਰਿਤ ਹੈ, ਜਿਸ 'ਚ ਉਨ੍ਹਾਂ ਨੇ ਕਥਿਤ ਤੌਰ 'ਤੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਜੇਬਾ ਚੌਧਰੀ ਅਤੇ ਇਸਲਾਮਾਬਾਦ ਪੁਲਸ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ।
ਖਾਨ ਖਿਲਾਫ ਪਾਕਿਸਤਾਨ ਪੀਨਲ ਕੋਡ (ਪੀਪੀਸੀ) ਅਤੇ ਅੱਤਵਾਦ ਵਿਰੋਧੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਸਲਾਮਾਬਾਦ ਹਾਈ ਕੋਰਟ ਨੇ ਉਸ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪਰ ਬਾਅਦ ਵਿੱਚ ਅੱਤਵਾਦ ਦੀਆਂ ਧਾਰਾਵਾਂ ਹਟਾ ਦਿੱਤੀਆਂ ਗਈਆਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ