Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕਾਂਗਰਸ ਮੰਤਰੀ ਵੱਲੋਂ ਦੋਸ਼: ਆਪ ਸਰਕਾਰ ਨੇ ਆਰਬਿਟ ਨਾਲ ਮਿਲ ਕੇ ਪੰਜਾਬ ਦੀਆਂ ਸਰਕਾਰੀ ਬੱਸਾਂ ਬੰਦ ਕਰਵਾਈਆਂ

February 15, 2019 07:51 AM

ਚੰਡੀਗੜ੍ਹ, 14 ਫਰਵਰੀ (ਪੋਸਟ ਬਿਊਰੋ)- ਪੰਜਾਬ ਦੀ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਕੱਲ੍ਹ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ 'ਤੇ ਗੰਭੀਰ ਦੋਸ਼ ਲਾਇਆ ਕਿ ਉਸ ਨੇ ਆਰਬਿਟ ਬਸ ਸਰਵਿਸ ਦੇ ਨਾਲ ਮਿਲ ਕੇ ਦਿੱਲੀ ਏਅਰਪੋਰਟ ਜਾਂਦੀਆਂ ਪੰਜਾਬ ਦੀਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪੰਜਾਬ ਰੋਡਵੇਜ਼ ਦੀਆਂ ਬਸਾਂ ਨੂੰ ਬੰਦ ਕਰਵਾ ਦਿੱਤਾ ਹੈ, ਜਦ ਕਿ ਪ੍ਰਾਈਵੇਟ ਕੰਪਨੀ ਆਰਬਿਟ ਦੀਆਂ ਬਸਾਂ ਚਲਾਈਆਂ ਜਾ ਰਹੀਆਂ ਹਨ।
ਇਸ ਸੰਬੰਧ ਵਿੱਚ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਅਸੀਂ ਪੀ ਆਰ ਟੀ ਸੀ ਦੀਆਂ ਬਸਾਂ ਨੂੰ ਟੂਰਿਸਟ ਦੇ ਰੂਪ ਵਿੱਚ ਭੇਜਣ ਦਾ ਦਿੱਲੀ ਸਰਕਾਰ ਨੂੰ ਪ੍ਰਸਤਾਵ ਦਿੱਤਾ, ਪ੍ਰੰਤੂ ਉਸ ਨੇ ਨਹੀਂ ਮੰਨਿਆ। ਅਰੁਣਾ ਚੌਧਰੀ ਦੇ ਇੰਨਾ ਕਹਿੰਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਵੈੱਲ ਵਿੱਚ ਆ ਕੇ ਪ੍ਰਦਰਸ਼ਨ ਕੀਤਾ। ਵਰਨਣ ਯੋਗ ਹੈ ਕਿ ਆਰਬਿਟ ਬਸ ਕੰਪਨੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਵਾਰ ਦੀ ਹੈ ਅਤੇ ਜਦ ਅਰੁਣਾ ਚੌਧਰੀ ਇਹ ਦੋਸ਼ ਲਾ ਰਹੀ ਸੀ ਤਾਂ ਉਸ ਸਮੇਂ ਬਾਦਲ ਖੁਦ ਵੀ ਵਿਧਾਨ ਸਭਾ ਵਿੱਚ ਮੌਜੂਦ ਸਨ।
ਇਸ ਤੋਂ ਇਲਾਵਾ ਪ੍ਰਸ਼ਨ ਕਾਲ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਤਰੀ 'ਤੇ ਦੋਸ਼ ਲਾਇਆ ਕਿ ਪੀ ਆਰ ਟੀ ਸੀ ਅਤੇ ਰੋਡਵੇਜ਼ ਦੀਆਂ 600 ਨਵੀਆਂ ਬਸਾਂ ਨਹੀਂ ਪਾਈਆਂ ਜਾ ਰਹੀਆਂ, ਮੰਤਰੀ ਫਾਈਲ ਦਬਾ ਕੇ ਬੈਠੀ ਹੈ ਤਾਂ ਕਿ ਉਹ ਆਪਣੇ ਲੋਕਾਂ ਨੂੰ ਪ੍ਰਾਈਵੇਟ ਬਸਾਂ ਦੇ ਰੂਟ ਦੇ ਲੈਣ। ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਬੈਂਸ ਨੇ ਵੀ ਕਿਹਾ ਕਿ ਪੀ ਆਰ ਟੀ ਸੀ ਅਤੇ ਰੋਡਵੇਜ਼ ਦੀਆਂ ਬਸਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ, ਪਰ ਆਰਬਿਟ ਕੰਪਨੀ ਦੀਆਂ ਬਸਾਂ ਸਿੱਧਾ ਏਅਰਪੋਰਟ ਜਾਂਦੀਆਂ ਹਨ। ਮੰਤਰੀ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਏਅਰਪੋਰਟ ਤੱਕ ਸਿੱਧੀਆਂ ਬਸਾਂ ਚਲਾਉਣਾ ਚਾਹੁੰਦੀ ਹੈ, ਪਰ ਦਿੱਲੀ ਸਰਕਾਰ ਨੇ ਆਰਬਿਟ ਦੇ ਨਾਲ ਮਿਲ ਕੇ ਸਾਡੀਆਂ ਬਸਾਂ ਨੰ ਬੰਦ ਕਰਵਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ 2001 ਦੇ ਬਾਅਦ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਬਸਾਂ ਦੇ ਆਉਣ-ਜਾਣ ਬਾਰੇ ਕੋਈ ਸਮਝੌਤਾ ਹੀ ਨਹੀਂ ਕੀਤਾ। ਉਨ੍ਹਾਂ ਨੇ ਦੱਸਿਆ ਕਿ ਦੋ ਤਰ੍ਹਾਂ ਦੇ ਪਰਮਿਟ ਹੰੁਦੇ ਹਨ, ਪਹਿਲੇ ਕੰਟ੍ਰੈਕਟ ਕਰੀਅਰ, ਜਿਸ ਵਿੱਚ ਇੱਕ ਸਪਾਟ ਤੋਂ ਦੂਸਰੇ ਸਪਾਟ ਤੱਕ ਬਸਾਂ ਚੱਲਦੀਆਂ ਹਨ ਤੇ ਵਿਚਾਲੇ ਕੋਈ ਸਵਾਰੀ ਨਹੀਂ ਚੁੱਕੀ ਜਾਂਦੀ। ਦੂਸਰੇ ਸਟੇਟ ਕਰੀਅਰ ਜਿਸ ਵਿੱਚ ਬਸਾਂ ਬਸ ਸਟੈਂਡ ਵਿੱਚ ਜਾਂਦੀਆਂ ਤੇ ਰਸਤੇ ਵਿੱਚ ਸਵਾਰੀਆਂ ਚੁੱਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਰਬਿਟ ਦੀਆਂ ਬਸਾਂ ਕੰਟ੍ਰੈਕਟ ਕਰੀਅਰ ਨਾਲ ਚਲਦੀਆਂ ਹਨ, ਪ੍ਰੰਤੂ ਆਨਲਾਈਨ ਬੁਕਿੰਗ ਦੇ ਕਾਰਨ ਇਹ ਰਸਤੇ 'ਚੋਂ ਵੀ ਸਵਾਰੀਆਂ ਚੁੱਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ