Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਵਿਲਸਨ ਰੇਅਬੋਲਡ ਨਾਲ ਕੀਤਾ ਜਾਣ ਵਾਲਾ ਮਾੜਾ ਸਲੂਕ ਟਰੂਡੋ ਨੂੰ ਪੈ ਸਕਦਾ ਹੈ ਭਾਰੀ : ਚੀਫ

February 15, 2019 08:27 AM

ਬੀਸੀ, 14 ਫਰਵਰੀ (ਪੋਸਟ ਬਿਊਰੋ) : ਬੀਸੀ ਦੇ ਇੱਕ ਉੱਘੇ ਚੀਫ ਵੱਲੋਂ ਇਹ ਪੇਸ਼ੀਨਿਗੋਈ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਨਾਲ ਕੀਤਾ ਜਾਣ ਵਾਲਾ ਮਾੜਾ ਸਲੂਕ ਉਨ੍ਹਾਂ ਨੂੰ ਮਹਿੰਗਾ ਪੈ ਸਕਦਾ ਹੈ। ਉਨ੍ਹਾਂ ਆਖਿਆ ਕਿ ਰੇਅਬੋਲਡ ਨਾਲ ਕੀਤੇ ਜਾਣ ਵਾਲੇ ਮਾੜੇ ਸਲੂਕ ਕਾਰਨ ਟਰੂਡੋ ਫਰਸਟ ਨੇਸ਼ਨ ਦੀਆਂ ਸਾਰੀਆਂ ਵੋਟਾਂ ਤੋਂ ਹੱਥ ਧੁਆ ਬੈਠਣਗੇ।
ਯੂਨੀਅਨ ਆਫ ਬੀਸੀ ਇੰਡੀਅਨ ਚੀਫਜ਼ (ਯੂਬੀਸੀਆਈਸੀ) ਦੇ ਵਾਈਸ ਪ੍ਰੈਜ਼ੀਡੈਂਟ ਬੌਬ ਚੈਂਬਰਲਿਨ ਨੇ ਵੀਰਵਾਰ ਨੂੰ ਇੱਕ ਇੰਟਰਵਿਊ ਵਿੱਚ ਆਖਿਆ ਕਿ ਦੇਸ਼ ਭਰ ਦੇ ਫਰਸਟ ਨੇਸ਼ਨ ਆਗੂ ਟਰੂਡੋ ਵੱਲੋਂ ਸਾਬਕਾ ਅਟਾਰਨੀ ਜਨਰਲ ਨਾਲ ਕੀਤੇ ਗਏ ਵਿਵਹਾਰ ਤੋਂ ਕਾਫੀ ਹੈਰਾਨ ਹਨ ਜਿਸ ਦੇ ਸਿੱਟੇ ਉਨ੍ਹਾਂ ਨੂੰ ਅਕਤੂਬਰ ਵਿੱਚ ਹੋਣ ਜਾ ਰਹੀਆਂ ਅਗਲੀਆਂ ਚੋਣਾਂ ਵਿੱਚ ਭੁਗਤਣੇ ਪੈ ਸਕਦੇ ਹਨ। ਜਿ਼ਕਰਯੋਗ ਹੈ ਕਿ ਚੈਂਬਰਲਿਨ ਦਾ ਇਹ ਬਿਆਨ ਯੂਬੀਸੀਆਈਸੀ ਵੱਲੋਂ ਜਾਰੀ ਕੀਤੇ ਗਏ ਉਸ ਖੁੱਲ੍ਹੇ ਖ਼ਤ ਤੋਂ ਦੋ ਦਿਨ ਬਾਅਦ ਆਇਆ ਹੈ ਜਿਸ ਵਿੱਚ ਜੋਡੀ ਵਿਲਸਨ ਰੇਅਬੋਲਡ ਨਾਲ ਵਿਤਕਰਾ ਤੇ ਲਿੰਗ ਦੇ ਅਧਾਰ ਉੱਤੇ ਫਰਕ ਕਰਨ ਦਾ ਦੋਸ਼ ਲਾਇਆ ਗਿਆ ਸੀ।
ਚੈਂਬਰਲਿਨ, ਜਿਨ੍ਹਾਂ ਆਖਿਆ ਕਿ ਉਹ ਲੰਮੇਂ ਸਮੇਂ ਤੋਂ ਐਨਡੀਪੀ ਵੋਟਰ ਹਨ, ਨੇ ਇਹ ਪੇਸ਼ੀਨਿਗੋਈ ਵੀ ਕੀਤੀ ਕਿ ਬਹੁਤੇ ਫਰਸਟ ਨੇਸ਼ਨਜ਼ ਆਰੇਂਜ, ਭਾਵ ਐਨਡੀਪੀ, ਨੂੰ ਵੋਟ ਪਾਉਣਗੇ। ਇਸ ਤਰ੍ਹਾਂ ਦੀਆਂ ਕਿਆਸਅਰਾਈਆਂ ਨਿਊ ਡੈਮੋਕ੍ਰੈਟਸ, ਜੋ ਕਿ ਆਪਣਾ ਆਧਾਰ ਮਜ਼ਬੂਤ ਕਰਨ ਲਈ ਸੰਘਰਸ਼ ਕਰ ਰਹੀ ਹੈ ਤੇ ਫੰਡਰੇਜਿ਼ੰਗ ਲਈ ਜੂਝ ਰਹੀ ਹੈ, ਲਈ ਖੁਸ਼ੀ ਵਾਲੀ ਖਬਰ ਹਨ।ਪਰ ਕੁੱਝ ਕੁ ਇੰਡੀਜੀਨਸ ਆਗੂਆਂ ਦਾ ਇਸ ਮਾਮਲੇ ਵਿੱਚ ਵੱਖਰਾ ਖਿਆਲ ਹੈ। ਮੁਰੇ ਸਿਨਕਲੇਅਰ ਸਮੇਤ ਕਈ ਇੰਡੀਜੀਨਸ ਸੈਨੇਟਰਜ਼ ਨੇ ਵੀਰਵਾਰ ਨੂੰ ਇੱਕ ਚਿੱਠੀ ਜਾਰੀ ਕਰਕੇ ਆਖਿਆ ਹੈ ਕਿ ਰੇਅਬੋਅਡ ਦੀ ਕੈਬਨਿਟ ਤੋਂ ਵਿਦਾਈ ਸੁਲ੍ਹਾ ਮਾਮਲੇ ਵਿੱਚ ਕੋਈ ਮਾਰੂ ਭੂਮਿਕਾ ਨਹੀਂ ਨਿਭਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ