Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਯਮਨ ਮਾਮਲੇ ਵਿੱਚ ਟਰੰਪ ਨੂੰ ਝਟਕਾ, ਫੌਜ ਵਾਪਸ ਸੱਦਣੀ ਹੋਵੇਗੀ

February 15, 2019 08:39 AM

* ਸਾਊਦੀ ਅਰਬ ਨਾਲ ਅਮਰੀਕੀ ਪਾਰਲੀਮੈਂਟ ਨਾਰਾਜ਼

ਵਾਸ਼ਿੰਗਟਨ, 14 ਫਰਵਰੀ, (ਪੋਸਟ ਬਿਊਰੋ)- ਅਮਰੀਕੀ ਪਾਰਲੀਮੈਂਟ ਨੇ ਸਾਊਦੀ ਅਰਬ ਨਾਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਬੰਧਾਂ ਨੂੰ ਝਟਕਾ ਦਿੰਦੇ ਹੋਏ ਉਸ ਦੇਸ਼ ਨੂੰ ਯਮਨ ਵਿਚ ਜੰਗ ਲਈ ਦਿੱਤੀ ਜਾਂਦੀ ਮਦਦ ਖ਼ਤਮ ਕਰਨ ਦੇ ਪੱਖ ਵਿਚ ਵੋਟਾਂ ਪਾਈਆਂ ਹਨ। ਇਹ ਸਾਊਦੀ ਅਰਬ ਦੀ ਸਰਕਾਰ ਨੂੰ ਵੀ ਝਟਕਾ ਹੈ।
ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਮੌਤ ਮਗਰੋਂ ਵੀ ਸਾਊਦੀ ਅਰਬ ਦੇ ਲਈ ਟਰੰਪ ਦੀ ਨਰਮੀ ਜਾਰੀ ਰਹਿਣ ਕਾਰਨ ਪਾਰਲੀਮੈਂਟ ਮੈਂਬਰਾਂ ਵਿਚ ਕਾਫੀ ਰੋਸ ਸੀ। ਯਮਨ ਵਿੱਚ ਅਮਰੀਕੀ ਫੌਜ ਭੇਜਣ ਵਿਰੁੱਧ ਇਸ ਮਤੇ ਉੱਤੇ ਵੋਟਿੰਗ ਦੌਰਾਨ 177 ਦੇ ਮੁਕਾਬਲੇ 248 ਵੋਟਾਂ ਨਾਲ ਮਤੇ ਨੂੰ ਮਨਜ਼ੂਰੀ ਮਿਲ ਗਈ। ਮਤੇ ਵਿਚ ਯਮਨ ਵਿਚ ਚਾਰ ਸਾਲਾਂ ਤੋਂ ਚੱਲ ਰਹੇ ਸੰਘਰਸ਼ ਦੀ ਨਿੰਦਾ ਕੀਤੀ ਗਈ, ਜਿਸ ਵਿੱਚ ਅੱਜ ਤਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੈਰਾਨੀ ਦੀ ਗੱਲ ਹੈ ਕਿ ਟਰੰਪ ਦੀ ਰਿਪਬਲਿਕਨ ਪਾਰਟੀ ਦੇ 18 ਐੱਮ ਪੀਜ਼ ਨੇ ਵੀ ਡੈਮੋਕ੍ਰੇਟਸ ਦੇ ਨਾਲ ਇਸ ਮਤੇ ਦੇ ਪੱਖ ਵਿਚ ਵੋਟਾਂ ਪਾਈਆਂ। ਇਸ ਮੌਕੇ ਸਾਊਦੀ ਅਰਬ ਨਾਲ ਖ਼ੁਫ਼ੀਆ ਸੂਚਨਾਵਾਂ ਦੇ ਤਬਾਦਲੇ ਬਾਰੇ ਡੈਮੋਕ੍ਰੇਟਸ ਨੇ ਨਰਮੀ ਦਿਖਾਈ। ਡੈਮੋਕ੍ਰੇਟ ਸੰਸਦ ਮੈਂਬਰ ਰੋ ਖੰਨਾ ਨੇ ਕਿਹਾ, ‘ਸਾਊਦੀ ਅਰਬ ਨੂੰ ਇਹ ਸੰਦੇਸ਼ ਦੇਣ ਦਾ ਸਮਾਂ ਆ ਗਿਆ ਹੈ ਕਿ ਖਸ਼ੋਗੀ ਦੇ ਕੇਸ ਵਿਚ ਉਸ ਦਾ ਵਿਹਾਰ ਅਤੇ ਉਥੇ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਲਗਾਤਾਰ ਉਲੰਘਣਾ ਅਮਰੀਕਾ ਦੀਆਂ ਨੀਤੀਆਂ ਦੇ ਮੁਤਾਬਕ ਨਹੀਂ ਹੈ।` ਇਸ ਮਤੇ ਦੇ ਪਾਸ ਹੋਣ ਪਿੱਛੋਂ ਟਰੰਪ ਨੂੰ ਯਮਨ ਤੋਂ ਅਮਰੀਕੀ ਫੌਜ ਨੂੰ ਯਮਨ ਤੋਂ ਹਟਾਉਣਾ ਹੋਵੇਗਾ। ਟਰੰਪ ਇਸ ਬਾਰੇ ਆਪਣੀ ਵੀਟੋ ਪਾਵਰ ਦਾ ਵਰਤੋਂ ਕਰ ਸਕਦੇ ਹਨ। ਉਨ੍ਹਾਂ ਸਾਹਮਣੇ ਇਸ ਲਈ ਵੀਟੋ ਪਾਵਰ ਵਰਤਣ ਦੀ ਸਥਿਤੀ ਬਣ ਰਹੀ ਹੈ ਕਿ ਸੀਰੀਆ ਅਤੇ ਅਫ਼ਗਾਨਿਸਤਾਨ ਤੋਂ ਫ਼ੌਜ ਹਟਾਉਣ ਅਤੇ ਨਾਟੋ ਦੇ ਹੱਥ ਖਿੱਚਣ ਵਰਗੇ ਟਰੰਪ ਦੇ ਕਈ ਫ਼ੈਸਲਿਆਂ ਉੱਤੇ ਸਾਰੇ ਰਿਪਬਲਿਕਨ ਵੀ ਉਨ੍ਹਾਂ ਨਾਲ ਨਹੀਂ ਦਿੱਸ ਰਹੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ