Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

11 ਸਾਲਾ ਲੜਕੀ ਦੀ ਲਾਸ਼ ਮਿਲੀ

February 15, 2019 07:02 PM

*ਪੁਲਿਸ ਨੇ ਜਾਰੀ ਕੀਤਾ ਸੀ ਐਲਰਟ

ਮਿਸੀਸਾਗਾ, 15 ਫਰਵਰੀ (ਪੋਸਟ ਬਿਊਰੋ) : 11 ਸਾਲਾ ਲੜਕੀ, ਜਿਸ ਨੂੰ ਕਥਿਤ ਤੌਰ ਉੱਤੇ ਉਸ ਦੇ ਪਿਤਾ ਵੱਲੋਂ ਅਗਵਾਹ ਕਰ ਲਿਆ ਗਿਆ ਸੀ, ਦੀ ਲਾਸ ਵੀਰਵਾਰ ਰਾਤ ਨੂੰ ਟੋਰਾਂਟੋ ਦੇ ਪੱਛਮ ਸਥਿਤ ਇੱਕ ਘਰ ਵਿੱਚੋਂ ਮਿਲੀ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਪੀਲ ਰੀਜਨਲ ਪੁਲਿਸ ਵੱਲੋਂ ਵੀਰਵਾਰ ਨੂੰ ਰਾਤੀਂ 11:00 ਵਜੇ ਐਲਰਟ ਜਾਰੀ ਕੀਤਾ ਗਿਆ ਸੀ। 41 ਸਾਲਾ ਰੂਪੇਸ਼ ਰਾਜਕੁਮਾਰ ਆਪਣੀ ਧੀ ਰੀਆ ਨੂੰ ਉਸ ਦੀ ਮਾਂ ਨੂੰ ਵਾਪਿਸ ਸੌਂਪਣ ਵਿੱਚ ਨਾਕਾਮਯਾਬ ਰਿਹਾ ਸੀ। ਬਰੈਂਪਟਨ, ਓਨਟਾਰੀਓ ਵਿੱਚ ਲੜਕੀ ਦੀ ਲਾਸ਼ ਮਿਲਣ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਕਿ ਰੂਪੇਸ਼ ਨੇ ਆਪਣੀਆਂ ਟਿੱਪਣੀਆਂ ਵਿੱਚ ਇਹ ਸੰਕੇਤ ਦਿੱਤੇ ਹਨ ਕਿ ਉਹ ਖੁਦ ਨੂੰ ਤੇ ਆਪਣੀ ਧੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਪੁਲਿਸ ਨੇ ਦੱਸਿਆ ਕਿ ਲੜਕੀ ਸਾਰਾ ਸਮਾਂ ਆਪਣੇ ਪਿਤਾ ਨਾਲ ਨਹੀਂ ਸੀ ਰਹਿੰਦੀ। ਸਗੋਂ ਮਿਸੀਸਾਗਾ,ਓਨਟਾਰੀਓ ਦੇ ਗੈਸ ਸਟੇਸ਼ਨ ਉੱਤੇ ਦੁਪਹਿਰੇ 3:00 ਵਜੇ ਉਸ ਨੂੰ ਛੱਡਿਆ ਗਿਆ ਸੀ ਤਾਂ ਕਿ ਉਹ ਉਸ ਨੂੰ ਉਸ ਦੇ ਜਨਮਦਿਨ ਉੱਤੇ ਬਾਹਰ ਲਿਜਾ ਸਕੇ। ਕਾਂਸਟੇਬਲ ਟੈਰਿਨ ਹਿੱਲ, ਪੀਲ ਪੁਲਿਸ ਦੀ ਤਰਜ਼ਮਾਨ, ਨੇ ਆਖਿਆ ਕਿ ਰੀਆ ਦੀ ਮਾਂ ਨੇ ਸ਼ਾਮੀਂ 6:30 ਵਜੇ ਉਸ ਸਮੇਂ ਪੁਲਿਸ ਨੂੰ ਫੋਨ ਕੀਤਾ ਜਦੋਂ ਦੋਂਵੇਂ ਪਰਤੇ ਨਹੀਂ।
ਸ਼ੁੱਕਰਵਾਰ ਨੂੰ ਇੱਕ ਇੰਟਰਵਿਊ ਵਿੱਚ ਹਿੱਲ ਨੇ ਆਖਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਅਸੀਂ ਤੁਰੰਤ ਜਾਂਚਕਾਰਾਂ ਨੂੰ ਮਾਮਲੇ ਦੀ ਜਾਂਚ ਕਰਨ ਲਈ ਆਖਿਆ। ਇਸ ਤੋਂ ਬਾਅਦ ਹੀ ਐਲਰਟ ਜਾਰੀ ਕੀਤਾ ਗਿਆ। ਹਿੱਲ ਨੇ ਦੱਸਿਆ ਕਿ ਰੀਆ ਦੀ ਲਾਸ਼ ਅੱਧੀ ਰਾਤ ਨੂੰ ਮਿਲੀ। ਉਨ੍ਹਾਂ ਦੱਸਿਆ ਕਿ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਉਸ ਦੇ ਪਿਤਾ ਨੂੰ 130 ਕਿਲੋਮੀਟਰ ਦੀ ਦੂਰੀ ਉੱਤੇ ਉੱਤਰ ਵੱਲ ਓਰਿਲਾ, ਓਨਟਾਰੀਓ ਨੇੜੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਇਹ ਨਹੀਂ ਦੱਸਿਆ ਕਿ ਬਰੈਂਪਟਨ ਦਾ ਘਰ ਰਾਜਕੁਮਾਰ ਤੇ ਉਸ ਦੇ ਪਰਿਵਾਰ ਨਾਲ ਕਿਸ ਤਰ੍ਹਾਂ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਪੁਲਿਸ ਦੀ ਹੋਮੀਸਾਈਡ ਤੇ ਮਿਸਿੰਗ ਪਰਸਨ ਯੂਨਿਟ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ