Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਯੂਕਰੇਨ ਵਿੱਚ ਲੜ ਰਹੇ ਰੂਸੀ ਸੈਨਿਕਾਂ ਬਾਰੇ ਵੱਡਾ ਦਾਅਵਾ, ਅਕਸਰ ਰਹਿੰਦੇ ਹਨ ਸ਼ਰਾਬ ਦੇ ਨਸ਼ੇ ਵਿਚ

March 31, 2023 05:18 PM

ਕੀਵ, 31 ਮਾਰਚ (ਪੋਸਟ ਬਿਊਰੋ): ਰੂਸ ਅਤੇ ਯੂਕਰੇਨ ਵਿੱਚ ਜੰਗ ਨੂੰ 13 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਯੁੱਧ ਦੇ ਦੌਰਾਨ ਰੂਸੀ ਸੈਨਿਕਾਂ ਬਾਰੇ ਇਹ ਦਾਅਵਾ ਕੀਤਾ ਗਿਆ ਹੈ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਰਹਿੰਦੇ ਹਨ। ਇਕ ਬ੍ਰਿਿਟਸ਼ ਅਖਬਾਰ ਨੇ ਆਪਣੀ ਰਿਪੋਰਟ 'ਚ ਦਾਅਵਾ ਕੀਤਾ ਹੈ ਕਿ ਰੂਸ ਦੀ ਥਰਡ ਆਰਮੀ ਕੋਰ ਦੇ ਜਵਾਨ ਅਕਸਰ ਸ਼ਰਾਬ ਪੀਂਦੇ ਹਨ।
ਇਸ ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਹ ਸੈਨਿਕ ਬੇਲਾਰੂਸ ਤੋਂ ਮਾੜੀ ਸਿਖਲਾਈ ਲੈ ਕੇ ਆਏ ਹਨ ਅਤੇ ਲਗਭਗ ਬੇਕਾਰ ਹਥਿਆਰਾਂ ਦੀ ਵਰਤੋਂ ਕਰ ਰਹੇ ਹਨ। ਟੈਲੀਗ੍ਰਾਫ਼ ਨੇ ਯੂਕਰੇਨ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ।
ਪਿਛਲੇ ਸਾਲ 24 ਫਰਵਰੀ ਨੂੰ ਜਦੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਖਿਲਾਫ ਜੰਗ ਦਾ ਐਲਾਨ ਕੀਤਾ ਸੀ ਤਾਂ ਰੂਸੀ ਫੌਜ ਨੇ ਥਰਡ ਆਰਮੀ ਕੋਰ ਦਾ ਗਠਨ ਕੀਤਾ ਸੀ। ਯੂਕਰੇਨ ਨਾਲ ਜੰਗ ਤੋਂ ਬਾਅਦ ਇਹ ਰੂਸੀ ਫੌਜ ਦੀ ਸਭ ਤੋਂ ਵੱਡੀ ਕੋਰ ਹੈ।
ਇਸ ਦੇ ਨਾਲ ਹੀ ਬ੍ਰਿਿਟਸ਼ ਇੰਟੈਲੀਜੈਂਸ ਦਾ ਕਹਿਣਾ ਹੈ ਕਿ ਅਨੁਸ਼ਾਸਨ ਅਤੇ ਮਨੋਬਲ ਦੀ ਕਮੀ ਕਾਰਨ ਥਰਡ ਆਰਮੀ ਕੋਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਕਾਰਨ ਰੂਸੀ ਫੌਜ ਦੀ 10ਵੀਂ ਟੈਂਕ ਰੈਜੀਮੈਂਟ ਨੇ ਵੀ ਆਪਣੇ ਕਈ ਟੈਂਕ ਗੁਆ ਦਿੱਤੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ