Welcome to Canadian Punjabi Post
Follow us on

26

September 2024
 
ਪੰਜਾਬ

ਪੁਲਵਾਮਾ ਹਮਲਾ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਉਨ੍ਹਾਂ ਨੇ 41 ਮਾਰੇ, ਸਾਨੂੰ 82 ਮਾਰਨੇ ਚਾਹੀਦੇ ਨੇ

February 19, 2019 08:12 AM

ਚੰਡੀਗੜ੍ਹ, 18 ਫਰਵਰੀ, (ਪੋਸਟ ਬਿਊਰੋ)- ਭਾਰਤੀ ਫੌਜੀਆਂ ਦੇ ਆਏ ਦਿਨ ਹੁੰਦੇ ਕਤਲਾਂ ਤੋਂ ਪੂਰਾ ਦੇਸ਼ ਤੰਗ ਹੋਣ ਦੀ ਸਥਿਤੀ ਉੱਤੇ ਜ਼ੋਰ ਦੇਂਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਦਾ ਸੱਦਾ ਦਿਤਾ ਹੈ। ਉਨ੍ਹਾਂ ਨੇ ਫ਼ੌਜੀ, ਡਿਪਲੋਮੈਟਿਕ, ਆਰਥਿਕ ਜਾਂ ਤਿੰਨੇ ਕਾਰਵਾਈਆਂ ਇਕੱਠੇ ਕਰਨ ਦਾ ਸੁਝਾਅ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਰਵਾਈ ਕਰਨ ਦਾ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ, ਪਰ ਇਹ ਸਾਫ ਹੈ ਕਿ ਕੁਝ ਨਾ ਕੁਝ ਕਦਮ ਜ਼ਰੂਰੀ ਤੌਰ `ਤੇ ਚੁੱਕਣੇ ਚਾਹੀਦੇ ਹਨ।
ਅੱਜ ਕੁਝ ਟੀ ਵੀ ਚੈਨਲਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਕਾਰਵਾਈ ਕਰਨੀ ਬਣਦੀ ਹੈ। ਪੂਰੀ ਤਰ੍ਹਾਂ ਗੁੱਸੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਕੋਈ ਜੰਗ ਲਾਉਣ ਨੂੰ ਨਹੀਂ ਕਹਿ ਰਿਹਾ, ਪਰ ਫੌਜੀਆਂ ਦੇ ਕਤਲ ਮਜ਼ਾਕ ਨਹੀਂ, ਕੁਝ ਕਰਨ ਦੀ ਲੋੜ ਹੈ। ਮੈਂ ਪ੍ਰੇਸ਼ਾਨ ਹਾਂ, ਦੇਸ਼ ਪ੍ਰੇਸ਼ਾਨ ਹੈ।’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿਰੁਧ ‘ਜੈਸੇ ਕੋ ਤੈਸਾ’ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਕਰਕੇ ਭਾਰਤ ਨੂੰ ਡਰਾ ਨਹੀਂ ਸਕਦਾ ਕਿ ਉਹ ਐਟਮੀ ਸਮਰੱਥਾਂ ਵਾਲਾ ਦੇਸ਼ ਹੈ, ਅਸੀਂ ਵੀ ਤਾਂ ਐਟਮੀ ਸ਼ਕਤੀ ਹਾਂ। ਕਾਰਗਿਲ ਜੰਗ ਸਮੇਂ ਵੀ ਪਾਕਿਸਤਾਨ ਐਟਮੀ ਤਾਕਤ ਦੀ ਗੱਲ ਆਖਦਾ ਸੀ, ਇਸ ਦੇ ਬਾਵਜੂਦ ਭਾਰਤੀ ਫ਼ੌਜ ਨੇ ਉਸ ਨੂੰ ਹਰਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਦਬਾਅ ਪਾਕਿਸਤਾਨ ਨੂੰ ਕਿਸੇ ਹਾਲਤ ਵੀ ਐਟਮੀ ਹਥਿਆਰਾਂ ਦੀ ਵਰਤੋਂ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਦੀਆਂ ਗਿੱਦੜ ਭਬਕੀਆਂ ਦੇ ਵਿਰੁੱਧ ਡਟਣਾ ਚਾਹੀਦਾ ਹੈ, ਪਰ ਕੀ ਕਾਰਵਾਈ ਕਰਨੀ ਹੈ, ਇਸ ਦਾ ਫੈਸਲਾ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਕਰਨਾ ਹੈ। ਭਾਵੁਕ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੱਲਬਾਤ ਦਾ ਸਮਾਂ ਹੁੰਦਾ ਹੈ, ਪਰ ਇਹ ਗੱਲਬਾਤ ਦਾ ਸਮਾਂ ਨਹੀਂ ਹੈ, ਇਸ ਵੇਲੇ ਦੇਸ਼ ਵਿੱਚ ਗੁੱਸੇ ਦੀ ਲਹਿਰ ਹੈ ਤੇ ਲੋਕ ਸਰਕਾਰ ਵੱਲੋਂ ਕੁਝ ਸਖਤ ਕਦਮ ਚੁੱਕੇ ਜਾਣਾ ਚਾਹੁੰਦੇ ਹਨ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਉਹ ਸਾਡੇ 41 ਫੌਜੀੰ ਮਾਰਨ ਤਾਂ ਸਾਨੂੰ 82 ਮਾਰਨੇ ਚਾਹੀਦੇ ਹਨ। ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ ਦੀ ਮੰਗ ਕਰਦੇ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਓਦੋਂ ਤੋਂ ਨਰਮ ਰੁੱਖ ਰੱਖ ਰਹੀ ਹੈ, ਜਦੋਂ ਉਹ 50 ਸਾਲ ਪਹਿਲਾਂ ਫੌਜ ਭਰਤੀ ਹੋਏ ਸਨ। ਉਨ੍ਹਾਂ ਕਿਹਾ ਕਿ ਕਸ਼ਮੀਰੀ ਨੌਜਵਾਨਾਂ ਉੱਤੇ ਗੋਲੀਆਂ ਦਾਗਣ ਦੀ ਥਾਂ ਜੈਸ਼-ਏ-ਮੁਹੰਮਦ ਨੂੰ ਪੈਣਾ ਚਾਹੀਦਾ ਹੈ। ਕਸ਼ਮੀਰੀ ਲੋਕਾਂ ਦੇ ਦਿਲ ਅਤੇ ਮਨ ਪਿਆਰ ਨਾਲ ਜਿੱਤਣ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਫੌਜ ਨੂੰ ਕਿਹਾ ਕਿ ਉਹ ਕਸ਼ਮੀਰੀ ਨੌਜਵਾਨਾਂ ਨੂੰ ਦੁਸ਼ਮਣ ਵਜੋਂ ਨਾ ਦੇਖਣ। ਉਨ੍ਹਾ ਨੇ ਕਿਹਾ ਕਿ ਪਾਕਿਸਤਾਨ ਨੂੰ ਸਖਤ ਸੰਦੇਸ਼ ਦੇਣ ਦੀ ਲੋੜ ਹੈ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਹੱਲਾਸ਼ੇਰੀ ਅਤੇ ਦਖਲ ਦੇਣਾ ਛੱਡੇ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿਚ ਸ਼ਕਤੀ ਫੌਜ ਦੇ ਹੱਥ ਹੈ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਫੌਜ ਵੱਲੋਂ ਨਿਯੁਕਤ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਵੱਲੋਂ ਅੱਤਵਾਦ ਨਾਲ ਨਿਪਟਣ ਲਈ ਸਮਰੱਥਨ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੁਲਵਾਮਾ ਵਿੱਚ ਖੁਫੀਆ ਏਜੰਸੀਆਂ ਦੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ