Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

19 ਮਈ ਨੂੰ ਕਰਵਾਈ ਜਾ ਰਹੀ 'ਸੱਤਵੀਂ ਇਨਸਪੀਰੇਸ਼ਨਲ ਸਟੈੱਪਸ' ਲਈ ਔਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ

February 21, 2019 09:41 AM

ਬਰੈਂਪਟਨ, (ਡਾ.ਝੰਡ) -ਗੁਰੂ ਗੋਬਿੰਦ ਸਿੰਘ ਚਿਲਡਰਨ ਫਾਂਊਂਡੇਸ਼ਨ ਵੱਲੋਂ ਪਿਛਲੇ ਛੇ ਸਾਲਾਂ ਤੋਂ ਲਗਾਤਾਰ ਕਰਵਾਈ ਜਾ ਰਹੀ 'ਇੰਸਪੀਰੇਸ਼ਨਲ ਸਟੈੱਪਸ' ਇਸ ਸਾਲ ਸੱਤਵੇਂ ਪੜਾਅ ਵਿਚ ਦਾਖ਼ਲ ਹੋ ਗਈ ਹੈ।ੇ ਇਸ ਵਾਰ ਇਹ 19 ਮਈ ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਲਈ ਔਨ-ਲਾਈਨ ਰਜਿਸਟ੍ਰੇਸ਼ਨ ਦਾ ਅਮਲ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਫ਼ਾਂਊਂਡੇਸਨ ਦੇ ਕਨਵੀਨਰ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਈਵੈਂਟ ਵਿਚ ਪਿਛਲੇ ਸਾਲ 2018 ਵਿਚ ਭਾਗ ਲੈਣ ਵਾਲਿਆਂ ਨੂੰ ਈ-ਮੇਲਜ਼ ਭੇਜ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਰਜਿਸਟਰਡ ਦੌੜਾਕਾਂ ਦਾ ਸਮਾਂ ਨੋਟ ਕਰਨ ਲਈ ਇਸ ਵਾਰ ਟਾਈਮਿੰਗ-ਚਿੱਪਸ ਲਗਾਈਆਂ ਜਾਣਗੀਆਂ ਤਾਂ ਜੋ ਉਨ੍ਹਾਂ ਦੇ ਦੌੜਨ ਦਾ ਸਮਾਂ ਹੋਰ ਵੀ ਸਹੀ ਤਰੀਕੇ ਨਾਲ ਦਰਜ ਕੀਤਾ ਜਾ ਸਕੇ। ਪੰਜ ਕਿਲੋ ਮੀਟਰ ਦੌੜ ਸ਼ੁਰੂ ਕਰਨ ਦਾ ਸਮਾਂ ਪਿਛਲੇ ਸਾਲ ਨਾਲੋਂ ਕੁਝ ਪਹਿਲਾਂ ਰੱਖਿਆ ਜਾਏਗਾ ਤਾਂ ਜੋ ਇਸ ਵਿਚ ਹਿੱਸਾ ਲੈਣ ਵਾਲੇ ਦੌੜਾਕ ਇਹ ਦੌੜ ਬਾਕੀ ਦੌੜਾਂ ਤੋਂ ਪਹਿਲਾਂ ਸਮਾਪਤ ਕਰ ਸਕਣ।
ਉਨ੍ਹਾਂ ਕਿਹਾ ਕਿ ਇਸ ਈਵੈਟ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਫ਼ੀਸ਼ ਪਿਛਲੇ ਸਾਲ ਵਾਲੀ ਹੀ ਹੈ। ਇਸ ਸਮੇਂ ਇਹ ਫ਼ੀਸ 25 ਡਾਲਰ ਹੈ ਅਤੇ ਆਉਣ ਵਾਲੇ ਅਗਲੇ ਮਹੀਨਿਆਂ ਵਿਚ ਇਹ ਵੱਧਦੀ ਜਾਏਗੀ। ਮਾਰਚ ਵਿਚ ਇਹ 35 ਡਾਲਰ ਹੋਵੇਗੀ ਅਤੇ ਉਸ ਤੋਂ ਅਗਲੇ ਮਹੀਨੇ ਅਪ੍ਰੈਲ ਵਿਚ 45 ਡਾਲਰ ਹੋ ਜਾਏਗੀ। ਇਸ ਲਈ ਇਸ ਈਵੈਂਟ ਵਿਚ ਭਾਗ ਲੈਣ ਵਾਲਿਆਂ ਨੂੰ ਬੇਨਤੀ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਸਮੇਂ-ਸਿਰ ਕਰਵਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ ਦੀ ਵੈੱਬਸਾਈਟ ੱੱੱ।ਗਗਸਚਾ।ਚੋਮ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਈਵੈਂਟ ਵਿਚ ਹਾਫ਼-ਮੈਰਾਥਨ, 12 ਕਿਲੋ ਮੀਟਰ ਅਤੇ 5 ਕਿਲੋਮੀਟਰ ਦੌੜ ਵਿਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਪ੍ਰਿੰਟ ਫ਼ਾਰਮ ਉੱਪਰ ਵੀ ਕਰਵਾਈ ਜਾ ਸਕਦੀ ਹੈ ਅਤੇ ਲਈ ਟੀ.ਪੀ.ਏ.ਆਰ. ਕਲੱਬ ਦੇ ਚੇਅਰਪਰਸਨ ਸੰਧੂਰਾ ਸਿੰਘ ਬਰਾੜ ਨੂੰ 416-275-9337, ਸਕੱਤਰ ਡਾ. ਜੈਪਾਲ ਸਿੱਧੂ ਨੂੰ 416-837-1562 ਜਾਂ ਕੈਸ਼਼ੀਅਰ ਰਾਕੇਸ਼ ਸ਼ਰਮਾ ਨੂੰ 416-918-6858 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ‘ਸੱਤਵੀਂ ਇਨਸਪੀਰੇਸ਼ਨਲ ਸਟੈੱਪਸ’ ਦੀ ਰੂਪ-ਰੇਖਾ ਨੂੰ ਸਰਅੰਜਾਮ ਦੇਣ ਲਈ ਗੁਰੂ ਗੋਬਿੰਦ ਸਿੰੰਘ ਚਿਲਡਰਨ ਫ਼ਾਊਡੇਸ਼ਨ ਅਤੇ ਟੀ.ਪੀ.ਏ.ਆਰ.ਕਲੱਬ ਦੇ ਨੁਮਾਇੰਦਿਆਂ ਦੀ ਸਾਂਝੀ ਤਿਆਰੀ ਮੀਟਿੰਗ 24 ਫ਼ਰਵਰੀ ਦਿਨ ਐਤਵਾਰ ਨੂੰ ਜੀ.ਟੀ.ਐੱਮ. ਦੇ ਦਫ਼ਤਰ 7050-ਏ, ਯੁਨਿਟ ਨੰ.11, ਬਰੈਮਲੀ ਰੋਡ, ਮਿਸੀਸਾਗਾ ਵਿਖੇ ਦੁਪਹਿਰ 12.00 ਵਜੇ ਹੋ ਰਹੀ ਹੈ। ਇਸ ਮਹਾਨ ਈਵੈਂਟ ਨਾਲ ਜੁੜੇ ਸੱਜਣਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ