Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

May 22, 2023 09:35 AM

-ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ ਪੰਜ ਬੱਸਾਂ ਜ਼ਬਤ ਅਤੇ 14 ਬੱਸਾਂ ਦੇ ਕੀਤੇ ਚਲਾਨ
-ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਬੱਸ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
-ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ


ਚੰਡੀਗੜ੍ਹ/ਜਲੰਧਰ, 22 ਮਈ (ਪੋਸਟ ਬਿਊਰੋ): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸਵੇਰੇ ਸਥਾਨਕ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ ਕਰਨ ਤੋਂ ਇਲਾਵਾ ਰਾਮਾ ਮੰਡੀ ਚੌਕ, ਕਰਤਾਰਪੁਰ ਅਤੇ ਢਿੱਲਵਾਂ ਟੌਲ ਪਲਾਜ਼ਾ ਵਿਖੇ ਬੱਸਾਂ ਦੀ ਚੈਕਿੰਗ ਕਰਦਿਆਂ ਬਿਨਾਂ ਦਸਤਾਵੇਜ਼ਾਂ ਤੋਂ ਚਲਦੀਆਂ ਪੰਜ ਬੱਸਾਂ ਨੂੰ ਜ਼ਬਤ ਕਰਵਾਇਆ ਗਿਆ।
ਟਰਾਂਸਪੋਰਟ ਮੰਤਰੀ ਵਲੋਂ ਤਿੰਨ ਥਾਵਾਂ ’ਤੇ 63 ਬੱਸਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਪੰਜ ਬੱਸਾਂ ਜ਼ਬਤ ਕਰਨ ਸਣੇ 14 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਦੇ ਚਲਾਨ ਕੀਤੇ ਗਏ।
ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਰੀਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਸਮੇਤ ਟਰਾਂਸਪੋਰਟ ਮੰਤਰੀ ਵਲੋਂ ਸਵੇਰੇ 7:30 ਵਜੇ ਆਰ.ਟੀ.ਏ. ਦਫ਼ਤਰ ਵਿਖੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਿਸ਼ਚਿਤ ਸਮੇਂ ਅੰਦਰ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਸਮੁੱਚਾ ਸਟਾਫ਼ ਸਵੇਰ ਸਮੇਂ ਸਿਰ ਆਪਣੀਆਂ ਸੀਟਾਂ ’ਤੇ ਮੌਜੂਦ ਰਹਿ ਕੇ ਸੇਵਾਵਾਂ ਨਿਭਾਅ ਰਿਹਾ ਹੈ। ਉਨ੍ਹਾਂ ਆਰ.ਟੀ.ਏ. ਦਫ਼ਤਰ ਦਾ ਦੌਰਾ ਕਰਕੇ ਸਟਾਫ਼ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਹਾਜ਼ਰੀ ਰਜਿਸਟਰ ਵੀ ਚੈਕ ਕੀਤੇ।
ਆਰ.ਟੀ.ਏ. ਦਫ਼ਤਰ ਦੇ ਦੌਰੇ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਸਮੇਤ ਸਥਾਨਕ ਰਾਮਾ ਮੰਡੀ ਚੌਕ, ਕਰਤਾਰਪੁਰ ਅਤੇ ਟੌਲ ਪਲਾਜ਼ਾ ਢਿੱਲਵਾਂ ਜ਼ਿਲ੍ਹਾ ਕਪੂਰਥਲਾ ਪਹੁੰਚੇ, ਜਿਥੇ ਉਨ੍ਹਾਂ ਖ਼ੁਦ ਬੱਸਾਂ ਦੇ ਪਰਮਿਟ, ਟੈਕਸ ਦੇ ਕਾਗ਼ਜ਼ਾਤ ਆਦਿ ਦੀ ਜਾਂਚ ਕੀਤੀ। ਟਰਾਂਸਪੋਰਟ ਮੰਤਰੀ ਵੱਲੋਂ 63 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਪੰਜ ਬੱਸਾਂ ਨੂੰ ਮੌਕੇ ’ਤੇ ਜ਼ਬਤ ਕੀਤਾ ਗਿਆ ਅਤੇ 14 ਦੇ ਬਣਦੇ ਚਲਾਨ ਕੀਤੇ ਗਏ।
ਟਰਾਂਸਪੋਰਟ ਮੰਤਰੀ ਨੇ ਕਿ ਬਣਦੇ ਪ੍ਰਮਾਣਕ ਦਸਤਾਵੇਜ਼ਾਂ ਜਿਵੇਂ ਟੈਕਸ, ਟੂਰ ਵੇਰਵਾ ਅਤੇ ਪਰਮਿਟ ਆਦਿ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟੇ ਜਾਣ ਅਤੇ ਉਨ੍ਹਾਂ ਨੂੰ ਜ਼ਬਤ ਕੀਤਾ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ