Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਵਿਧਾਨ ਸਭਾ ਸਪੀਕਰ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ

May 23, 2023 07:57 AM

-ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ


ਚੰਡੀਗੜ੍ਹ, 23 ਮਈ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ "ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ" ਵਿਸ਼ੇ 'ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ।
ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2023 ਨੂੰ "ਮੋਟੇ ਅਨਾਜ ਦਾ ਕੌਮਾਂਤਰੀ ਵਰ੍ਹਾ" ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੇਟ ਮਨੁੱਖਾਂ ਲਈ ਸਭ ਤੋਂ ਪੁਰਾਣੇ ਜਾਣੇ ਜਾਂਦੇ ਭੋਜਨਾਂ ਵਿੱਚੋਂ ਇੱਕ ਹੈ। ਮੋਟਾ ਜਾਂ ਮੂਲ ਅਨਾਜ ਸਿਹਤ ਲਈ ਹੀ ਨਹੀਂ, ਸਗੋਂ ਕੁਦਰਤ ਲਈ ਵੀ ਲਾਹੇਵੰਦ ਹੈ ਕਿਉਂਕਿ ਛੋਟੇ ਬੀਜਾਂ ਵਾਲੀਆਂ ਇਹ ਫ਼ਸਲਾਂ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਅਨੁਸਾਰ ਲਚਕੀਲੀਆਂ ਹੁੰਦੀਆਂ ਹਨ ਅਤੇ ਇਸ ਅਨਾਜ ਦੀ ਪੈਦਾਵਾਰ ਲਈ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ।

ਵਿਚਾਰ ਚਰਚਾ ਦੌਰਾਨ 'ਮਿਲੇਟਮੈਨ ਆਫ਼ ਇੰਡੀਆ' ਪਦਮਸ਼੍ਰੀ ਡਾ. ਖਾਦਰ ਵਲੀ ਨੇ ਦੱਸਿਆ ਕਿ ਮੋਟੇ ਅਨਾਜ ਤੋਂ ਤਿਆਰ ਕੀਤਾ ਗਿਆ ਭੋਜਨ ਖਾਣ ਨਾਲ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ ਕਿਉਂ ਜੋ ਇਹ ਮੂਲ ਅਨਾਜ ਪ੍ਰੋਟੀਨ, ਫ਼ਾਈਬਰ ਅਤੇ ਹੋਰ ਤੱਤਾਂ ਨਾਲ ਭਰਪੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਟੇ ਅਨਾਜ ਬਲੱਡ ਸ਼ੂਗਰ ਅਤੇ ਕੋਲੇਸਟ੍ਰੋਲ ਨੂੰ ਸੰਤੁਲਿਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਜਿ਼ੰਦਗੀ ਜੀਊਣ ਲਈ ਸਾਨੂੰ ਕੁਦਰਤੀ ਜਾਂ ਮੂਲ ਅਨਾਜ ਵੱਲ ਮੁੜਨਾ ਪਵੇਗਾ।
ਇਸ ਮੌਕੇ ਡਾ. ਵਲੀ ਨੇ ਸਮਾਗਮ 'ਚ ਮੌਜੂਦ ਸ਼ਖ਼ਸੀਅਤਾਂ ਨੂੰ ਪ੍ਰੋਟੀਨ, ਫ਼ਾਈਬਰ ਅਤੇ ਤੱਤਾਂ ਨਾਲ ਭਰਪੂਰ ਮੂਲ ਅਨਾਜ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ।
ਸਮਾਗਮ ਉਪਰੰਤ ਮੇਜ਼ਬਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੋਟੇ ਅਨਾਜ ਜਿਵੇਂ ਕੋਧਰਾ, ਕੰਗਨੀ, ਰਾਗੀ, ਜਵਾਰ, ਬਾਜਰੇ, ਹਰੀ ਕੰਗਨੀ ਅਤੇ ਸਵਾਂਕ ਆਦਿ ਤੋਂ ਤਿਆਰ ਖਾਣਾ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਡ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਣੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖਾਧਾ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਤੋਂ ਉਮੇਂਦਰ ਦੱਤ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ