Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਇਮਰਾਨ ਤੇ ਬੁਸ਼ਰਾ ਨੂੰ ਨਹੀਂ ਹੋਣਗੇ ਗ੍ਰਿਫ਼ਤਾਰ, ਅਦਾਲਤ ਨੇ ਦਿੱਤੀ ਵੱਡੀ ਰਾਹਤ

May 23, 2023 12:10 PM

ਲਾਹੌਰ, 23 ਮਈ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਹਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੱਖ-ਵੱਖ ਮਾਮਲਿਆਂ ਬਾਰੇ ਰਾਹਤ ਮਿਲੀ ਹੈ। ਦਰਅਸਲ, ਜਿੱਥੇ ਇੱਕ ਅੱਤਵਾਦ ਵਿਰੋਧੀ ਅਦਾਲਤ ਯਾਨੀ ਏਟੀਸੀ ਨੇ ਖਾਨ ਦੇ ਖਿਲਾਫ ਦਰਜ ਅੱਠ ਮਾਮਲਿਆਂ ਵਿੱਚ ਉਸਦੀ ਅੰਤਰਿਮ ਜ਼ਮਾਨਤ ਵਧਾ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਅਲਕਾਦਿਰ ਟਰੱਸਟ ਮਾਮਲੇ 'ਚ ਅੰਤਰਿਮ ਜ਼ਮਾਨਤ ਮਿਲ ਗਈ ਹੈ।
ਇਮਰਾਨ ਨੇ ਅੱਠ ਵੱਖ-ਵੱਖ ਮਾਮਲਿਆਂ 'ਚ ਅੱਤਵਾਦ ਵਿਰੋਧੀ ਅਦਾਲਤ 'ਚ ਪਟੀਸ਼ਨਾਂ ਦਾਇਰ ਕੀਤੀਆਂ ਸਨ। ਉਹ ਇਹ ਪਟੀਸ਼ਨਾਂ ਦਾਇਰ ਕਰਨ ਲਈ ਰਾਵਲਪਿੰਡੀ ਦਫ਼ਤਰ ਪੁੱਜੇ ਸਨ। ਇਨ੍ਹਾਂ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਮਰਾਨ ਨੂੰ 8 ਜੂਨ ਤੱਕ ਗ੍ਰਿਫ਼ਤਾਰ ਨਾ ਕਰਨ ਦਾ ਹੁਕਮ ਦਿੱਤਾ ਹੈ।
ਸੁਣਵਾਈ ਦੌਰਾਨ ਇਮਰਾਨ ਨੇ ਕਿਹਾ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੇਰੇ 'ਤੇ ਪਹਿਲਾ ਆਤਮਘਾਤੀ ਹਮਲਾ ਵਜ਼ੀਰਾਬਾਦ 'ਚ ਹੋਇਆ ਸੀ। ਫਿਰ ਅਦਾਲਤੀ ਕੰਪਲੈਕਸ ਵਿੱਚ ਹਮਲਾ ਹੋਇਆ। ਗ੍ਰਹਿ ਮੰਤਰੀ ਵਿਰੋਧੀ ਪਾਰਟੀ ਦੇ ਹਨ। ਉਹ ਖੁਦ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖਤਰਾ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਲੋਕ ਪਾਰਟੀ ਨਹੀਂ ਛੱਡ ਰਹੇ ਹਨ। ਉਨ੍ਹਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ। ਇਮਰਾਨ ਨੇ ਦੱਸਿਆ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਅਤੇ ਔਰਤਾਂ ਨੂੰ ਲੈ ਕੇ ਚਿੰਤਤ ਹਨ। ਇਨ੍ਹਾਂ ਲੋਕਾਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ