Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ, ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

May 24, 2023 09:29 AM

-ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ

-ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98.30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ

-ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

 ਚੰਡੀਗੜ੍ਹ, 24 ਮਈ (ਪੋਸਟ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।

ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ।

ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ 98.68 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ ਦਾ ਨਤੀਜਾ 84.66 ਫੀਸਦੀ ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 296709 ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 18569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ 92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ