Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਡੀਟੀਸੀ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਣ ਕਈ ਵਾਹਨਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

May 24, 2023 03:46 PM

ਨਵੀਂ ਦਿੱਲੀ, 24 ਮਈ (ਪੋਸਟ ਬਿਊਰੋ): ਰਾਜਧਾਨੀ ਦਿੱਲੀ ਦੀ ਨਿਊ ਫਰੈਂਡਸ ਕਾਲੋਨੀ 'ਚ ਬੁੱਧਵਾਰ ਦੁਪਹਿਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਬ੍ਰੇਕ ਫੇਲ ਹੋਣ ਕਾਰਨ ਬੇਕਾਬੂ ਹੋਈ ਡੀਟੀਸੀ ਬੱਸ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਹਾਦਸਾ ਦੱਖਣੀ ਪੂਰਬੀ ਦਿੱਲੀ ਦੀ ਨਿਊ ਫਰੈਂਡਜ਼ ਕਲੋਨੀ ਸਥਿਤ ਮਸ਼ੀ ਗੜ੍ਹ ਚੌਕ 'ਤੇ ਦੁਪਹਿਰ ਸਮੇਂ ਵਾਪਰਿਆ।ਦੱਖਣੀ ਪੂਰਬੀ ਦਿੱਲੀ ਦੇ ਡੀਸੀਪੀ ਰਾਜੇਸ਼ ਦੇਵ ਦੇ ਅਨੁਸਾਰ, ਰੂਟ ਨੰਬਰ 534 ਵਾਲੀ ਕਲੱਸਟਰ ਬੱਸ ਨਹਿਰੂ ਪਲੇਸ ਤੋਂ ਮਹਾਰਾਣੀ ਬਾਗ ਵੱਲ ਜਾ ਰਹੀ ਸੀ।ਅਚਾਨਕ ਬੱਸ ਦੀ ਬ੍ਰੇਕ ਫੇਲ ਹੋ ਗਈ।ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਇਸ ਨੇ ਟੈਕਸੀ, ਸਕੂਟੀ ਸਮੇਤ ਅੱਧੀ ਦਰਜਨ ਦੇ ਕਰੀਬ ਵਾਹਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ।ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।ਪੁਲੀਸ ਮ੍ਰਿਤਕ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।
ਬੇਕਾਬੂ ਬੱਸ ਨੇ ਇੱਕ ਵੈਗਨਰ ਕਾਰ, ਇੱਕ ਹੁੰਡਈ ਕਾਰ, ਇੱਕ ਆਟੋ ਅਤੇ ਇੱਕ ਸਕੂਟੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਵੈਗਨਾਰ ਕਾਰ ਚਲਾ ਰਹੇ ਡਰਾਈਵਰ ਅਲਤਾਫ਼ ਨੂੰ ਕੋਈ ਸੱਟ ਨਹੀਂ ਲੱਗੀ ਪਰ ਕਾਰ ਵਿੱਚ ਬੈਠੇ ਸ਼ਜਾਉਦ ਇਸਲਾਮ, ਕਲੀਮੁਦੀਨ ਅਤੇ ਤਹਿਸੀਨ ਵੀ ਜ਼ਖ਼ਮੀ ਹੋ ਗਏ।ਸਕੂਟੀ ਚਾਲਕ ਮੁਹੰਮਦ ਸ਼ਗੀਰ ਦਾ ਪੈਰ ਕਟ ਗਿਆ। ਇਸ ਹਾਦਸੇ ਵਿੱਚ ਆਟੋ ਚਾਲਕ ਦੀ ਮੌਤ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ