Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਇਮਰਾਨ ਖਾਨ ਨੂੰ ਲੱਗਾ ਝਟਕਾ, ਪੀਟੀਆਈ ਆਗੂ ਫਵਾਦ ਚੌਧਰੀ ਨੇ ਛੱਡੀ ਪਾਰਟੀ

May 24, 2023 05:23 PM

ਲਾਹੌਰ, 24 ਮਈ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਇਮਰਾਨ ਦੇ ਕਰੀਬੀ ਅਤੇ ਉਨ੍ਹਾਂ ਦੀ ਸਰਕਾਰ 'ਚ ਮੰਤਰੀ ਫਵਾਦ ਚੌਧਰੀ ਨੇ ਵੀ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। 9 ਮਈ ਨੂੰ ਹੋਈ ਹਿੰਸਾ ਤੋਂ ਬਾਅਦ ਸਰਕਾਰ ਲਗਾਤਾਰ ਪੀਟੀਆਈ ਦੇ ਆਗੂਆਂ 'ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਕਾਰਨ ਇਮਰਾਨ ਦੇ ਕਰੀਬੀ ਦੋਸਤ ਪਾਰਟੀ ਛੱਡ ਰਹੇ ਹਨ।
ਇਮਰਾਨ ਦੀ ਸਰਕਾਰ 'ਚ ਸੂਚਨਾ ਮੰਤਰੀ ਰਹੇ ਫਵਾਦ ਚੌਧਰੀ ਨੇ ਟਵੀਟ ਕੀਤਾ ਕਿ ਮੈਂ ਆਪਣੇ ਪਹਿਲੇ ਬਿਆਨ 'ਚ ਜਿੱਥੇ 9 ਮਈ ਦੀਆਂ ਘਟਨਾਵਾਂ ਦੀ ਸਪੱਸ਼ਟ ਨਿੰਦਾ ਕੀਤੀ ਸੀ, ਉੱਥੇ ਹੀ ਮੈਂ ਰਾਜਨੀਤੀ ਤੋਂ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ, ਇਸ ਲਈ ਮੈਂ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਇਮਰਾਨ ਖਾਨ ਤੋਂ ਵੱਖ ਹੋ ਰਿਹਾ ਹਾਂ। ਫਵਾਦ ਚੌਧਰੀ ਇਮਰਾਨ ਸਰਕਾਰ ਦੌਰਾਨ ਸੂਚਨਾ ਅਤੇ ਪ੍ਰਸਾਰਣ ਅਤੇ ਵਿਿਗਆਨ ਅਤੇ ਤਕਨਾਲੋਜੀ ਮੰਤਰੀ ਦੇ ਸੰਘੀ ਮੰਤਰੀ ਰਹੇ। ਉਹ ਪੀਟੀਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਵੀ ਸਨ।
ਇਸ ਤੋਂ ਪਹਿਲਾਂ, ਪੀਟੀਆਈ ਦੀ ਸੀਨੀਅਰ ਨੇਤਾ ਸ਼ਿਰੀਨ ਮਜ਼ਾਰੀ ਨੇ ਮੰਗਲਵਾਰ ਨੂੰ ਤਹਿਰੀਕ-ਏ-ਇਨਸਾਫ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਛੱਡ ਦਿੱਤਾ ਅਤੇ ਰੱਖਿਆ ਅਦਾਰਿਆਂ 'ਤੇ ਹਮਲੇ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਦੇ ਸਮਰਥਕਾਂ ਦੀ ਨਿੰਦਾ ਕੀਤੀ। ਸ਼ੀਰੀਨ ਮਜ਼ਾਰੀ ਨੇ ਇਮਰਾਨ ਖਾਨ ਦੇ ਸ਼ਾਸਨ ਵਿੱਚ 2018 ਤੋਂ 2022 ਤੱਕ ਮਨੁੱਖੀ ਅਧਿਕਾਰ ਮੰਤਰੀ ਵਜੋਂ ਸੇਵਾ ਨਿਭਾਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ