Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਕੈਨੇਡਾ ਤੇ ਸਾਊਦੀ ਅਰਬ ਬਹਾਲ ਕਰਨਗੇ ਡਿਪਲੋਮੈਟਿਕ ਸਬੰਧ

May 24, 2023 10:37 PM

ਓਟਵਾ, 24 ਮਈ (ਪੋਸਟ ਬਿਊਰੋ) : ਲਿਬਰਲ ਸਰਕਾਰ ਵੱਲੋਂ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਕੀਤੀਆਂ ਗਈਆਂ ਜਨਤਕ ਟਿੱਪਣੀਆਂ ਤੋਂ ਖਫਾ ਹੋਏ ਰਿਆਧ ਵੱਲੋਂ ਕੈਨੇਡਾ ਦੇ ਉੱਘੇ ਸਫੀਰ ਨੂੰ ਕੱਢ ਦਿੱਤੇ ਜਾਣ ਤੋਂ ਪੰਜ ਸਾਲ ਬਾਅਦ ਕੈਨੇਡਾ ਤੇ ਸਾਊਦੀ ਅਰਬ ਵੱਲੋਂ ਇੱਕ ਵਾਰੀ ਫਿਰ ਡਿਪਲੋਮੈਟਿਕ ਸਬੰਧਾਂ ਨੂੰ ਨੌਰਮਲ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਇਸ ਪਾਸੇ ਕਦਮ ਵਧਾਉਂਦਿਆਂ ਦੋਵੇਂ ਦੇਸ਼ ਅੰਬੈਸਡਰ ਨਿਯੁਕਤ ਕਰ ਰਹੇ ਹਨ।
2018 ਵਿੱਚ ਗਲੋਬਲ ਅਫੇਅਰਜ਼ ਕੈਨੇਡਾ ਵੱਲੋਂ ਟਵੀਟ ਕੀਤਾ ਗਿਆ ਸੀ ਕਿ ਉਹ ਚਾਹੁੰਦਾ ਹੈ ਕਿ ਸਾਊਦੀ ਅਰਬ ਨਜ਼ਰਬੰਦ ਕਰਕੇ ਰੱਖੀਆਂ ਗਈਆਂ ਮਨੁੱਖੀ ਅਧਿਕਾਰ ਕਾਰਕੁੰਨਾਂ ਨੂੰ ਫੌਰੀ ਰਿਹਾਅ ਕਰੇ। ਇਸ ਤੋਂ ਬਾਅਦ ਭਾਵੇਂ ਦੋਵਾਂ ਦੇਸ਼ਾਂ ਨੇ ਆਪਣੀਆਂ ਅੰਬੈਸੀਆਂ ਮੇਨਟੇਨ ਕੀਤੀਆਂ ਪਰ ਸਾਊਦੀ ਅਰਬ ਨੇ ਓਟਵਾ ਵਿੱਚ ਆਪਣੀ ਹਾਜ਼ਰੀ ਘਟਾ ਦਿੱਤੀ ਤੇ ਕੈਨੇਡਾ ਨਾਲ ਵਪਾਰਕ ਗੱਲਬਾਤ ਉੱਤੇ ਰੋਕ ਲਾ ਦਿੱਤੀ।
ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਗਲੋਬਲ ਅਫੇਅਰਜ਼ ਕੈਨੇਡਾ ਨੇ ਇੱਕ ਬਿਆਨ ਵਿੱਚ ਆਖਿਆ ਕਿ ਪਿਛਲੇ ਸਾਲ ਨਵੰਬਰ ਵਿੱਚ ਹੋਈ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਸਾਊਦੀ ਕ੍ਰਾਊਨ ਪਿੰ੍ਰਸ ਮੁਹੰਮਦ ਬਿਨ ਸਲਮਾਨ ਇਸ ਮੁੱਦੇ ਉੱਤੇ ਸਹਿਮਤ ਹੋਏ ਹਨ ਕਿ ਉਨ੍ਹਾਂ ਨੂੰ ਡਿਪਲੋਮੈਟਿਕ ਸਬੰਧ ਬਹਾਲ ਕਰਨੇ ਚਾਹੀਦੇ ਹਨ। ਡਿਪਾਰਟਮੈਂਟ ਨੇ ਦੱਸਿਆ ਕਿ ਇਹ ਗੱਲਬਾਤ ਬੈਂਕੌਕ ਵਿੱਚ ਹੋਈ ਏਸ਼ੀਆ ਪੈਸੇਫਿਕ ਇਕਨੌਮਿਕ ਕੋਆਪਰੇਸ਼ਨ ਸਿਖਰ ਵਾਰਤਾ ਦੌਰਾਨ ਕੀਤੀ ਗਈ। ਉਸ ਦੌਰਾਨ ਪੱਤਰਕਾਰਾਂ ਨੇ ਪਾਇਆ ਕਿ ਟਰੂਡੋ ਨੇ ਪ੍ਰਿੰਸ ਮੁਹੰਮਦ, ਜੋ ਕਿ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਵੀ ਹਨ, ਸਮੇਤ ਹੋਰਨਾਂ ਆਗੂਆਂ ਨਾਲ ਲੰਚ ਕੀਤਾ। ਉਸ ਸਮੇਂ ਹੀ ਟਰੂਡੋ ਨੇ ਇਹ ਖੁਲਾਸਾ ਵੀ ਕੀਤਾ ਕਿ ਕੈਨੇਡਾ, ਸਾਊਦੀ ਅਰਬ ਨਾਲ ਸਬੰਧ ਪਹਿਲਾਂ ਵਰਗੇ ਕਰਨਾ ਚਾਹੁੰਦਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ