Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ `ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ, ਕੇਂਦਰ ਸਰਕਾਰ ਜ਼ਰੀਏ ਲਗਾਈ ਮੱਦਦ ਦੀ ਗੁਹਾਰ

May 26, 2023 12:26 PM

ਅੰਮ੍ਰਿਤਸਰ, 26 ਮਈ (ਪੋਸਟ ਬਿਊਰੋ): ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਕੋਲ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਹੈ। ਚੰਡੀਗੜ੍ਹ ਵਿਖੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨੂੰ ਮਿਲਕੇ ਸ ਧਾਲੀਵਾਲ ਨੇ ਦੱਸਿਆ ਕਿ ਗੁਰਮੇਜ ਸਿੰਘ ਅਤੇ ਅਜੇਪਾਲ ਸਿੰਘ ਨਾਮ ਦੇ ਇਹ ਨੌਜਵਾਨ ਵਿਦੇਸ਼ ਦੇ ਝਾਂਸੇ ਵਿੱਚ ਠੱਗੀ ਦਾ ਸ਼ਿਕਾਰ ਹੋਏ। ਇੰਡੋਨੇਸ਼ੀਆ ਵਿੱਚ ਇੰਨਾ ਨੂੰ ਉਕਤ ਕਥਿਤ ਦੋਸ਼ੀ ਭਾਰਤੀ ਮੂਲ ਦੇ ਏਜੰਟ ਨੇ ਇੰਨਾ ਨੂੰ ਬੰਧਕ ਬਣਾਈ ਰੱਖਿਆ ਅਤੇ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ। ਇਥੋਂ ਬਚ ਨਿਕਲਣ ਦੇ ਚੱਕਰ ਵਿੱਚ ਹੋਈ ਲੜਾਈ ਦੌਰਾਨ ਉਸ ਏਜੰਟ ਦੀ ਮੌਤ ਹੋ ਗਈ ਅਤੇ ਇਹ ਮੁੰਡੇ ਇਸ ਦੋਸ਼ ਵਿੱਚ ਫੜੇ ਗਏ, ਜਿੰਨਾ ਨੂੰ ਸਥਾਨਕ ਅਦਾਲਤ ਨੇ ਫਾਂਸੀ ਦੀ ਸਜ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਵਿਦੇਸ਼ ਸਕੱਤਰ ਨੂੰ ਬੇਨਤੀ ਕੀਤੀ ਕਿ ਉਹ ਨਿੱਜੀ ਤੌਰ ਉਤੇ ਇਸ ਮਸਲੇ ਨੂੰ ਭਾਰਤ ਸਰਕਾਰ ਜਰੀਏ ਇੰਡੋਨੇਸ਼ੀਆ ਸਰਕਾਰ ਕੋਲ ਉਠਾਉਣ ਤਾਂ ਜੋ ਇੰਨਾ ਮੁੰਡਿਆਂ ਨੂੰ ਬਚਾਇਆ ਜਾ ਸਕੇ। ਸ ਧਾਲੀਵਾਲ ਨੇ ਦੱਸਿਆ ਕਿ ਡਾ. ਔਸਫ ਨੇ
ਸਾਰੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਤੁਹਾਡੇ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਕਾਨੂੰਨੀ ਵਾਹ ਲਗਾਏਗੀ ਅਤੇ ਇਸ ਮਾਮਲੇ ਉਤੇ ਇੰਡੋਨੇਸ਼ੀਆ ਦੂਤਵਾਸ ਜਰੀਏ ਨੌਜਵਾਨਾਂ ਦੀ ਮਦਦ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ