Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ, ਤਿੰਨ ਦੀ ਮੌਤ, ਮੁਲਜ਼ਮ ਕਾਬੂ

May 28, 2023 05:11 PM

ਮੈਕਸੀਕੋ ਸਿਟੀ, 28 ਮਈ (ਪੋਸਟ ਬਿਊਰੋ):ਅਮਰੀਕਾ ਦੇ ਮੈਕਸੀਕੋ ਸਿਟੀ ਵਿੱਚ ਸ਼ਨੀਵਾਰ ਨੂੰ ਇੱਕ ਬਾਈਕ ਰੈਲੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਪੰਜ ਲੋਕ ਜ਼ਖਮੀ ਹੋਏ ਹਨ। ਘਟਨਾ ਮੈਕਸੀਕੋ ਦੇ ਰੈੱਡ ਰਿਵਰ ਇਲਾਕੇ ਦੀ ਹੈ। ਨਿਊ ਮੈਕਸੀਕੋ ਪੁਲਿਸ ਦਾ ਕਹਿਣਾ ਹੈ ਕਿ ਇੱਕ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਡੇਨਵਰ ਲਿਜਾਇਆ ਗਿਆ ਹੈ। ਮੇਨ ਸਟਰੀਟ 'ਤੇ ਸਾਲਾਨਾ ਬਾਈਕ ਰੈਲੀ 'ਚ ਹਜ਼ਾਰਾਂ ਲੋਕ ਸ਼ਾਮਲ ਹੋਏ। ਇੱਥੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀਆਂ ਨੂੰ ਇਲਾਜ ਲਈ ਤਾਉਸ ਦੇ ਹੋਲੀ ਕਰਾਸ ਹਸਪਤਾਲ ਅਤੇ ਨਿਊ ਮੈਕਸੀਕੋ ਯੂਨੀਵਰਸਿਟੀ, ਅਲਬੂਕਰਕ ਵਿਖੇ ਲਿਜਾਇਆ ਗਿਆ।
ਮੇਅਰ ਲੰਿਡਾ ਕੈਲਹੌਨ ਨੇ ਕਿਹਾ ਕਿ ਗੋਲੀਬਾਰੀ ਵਿੱਚ ਸ਼ਾਮਲ ਸਾਰੇ ਬਦਮਾਸ਼ਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸਾਰੇ ਮੁਲਜ਼ਮ ਖੁਦ ਬਾਈਕ ਰੈਲੀ 'ਚ ਸ਼ਾਮਲ ਸਨ ਅਤੇ ਬਾਈਕ ਰੈਲੀ ਦੇ ਮੈਂਬਰ ਸਨ। ਘਟਨਾ ਵਾਲੀ ਥਾਂ ਸਮੇਤ ਪੂਰਾ ਇਲਾਕਾ ਪੁਲੀਸ ਦੀ ਨਿਗਰਾਨੀ ਹੇਠ ਹੈ। ਘਟਨਾ ਸਥਾਨ ਦੇ ਨੇੜੇ ਕਿਸੇ ਵੀ ਵਿਅਕਤੀ ਦੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੱਕ ਮੇਨ ਸਟਰੀਟ ਸਮੇਤ ਇਲਾਕੇ 'ਚ ਲੋਕਾਂ ਦੇ ਆਉਣ-ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਕਰਫਿਊ ਲਗਾ ਦਿੱਤਾ ਗਿਆ। ਹੁਕਮਾਂ ਅਨੁਸਾਰ ਖੇਤਰ ਵਿੱਚ ਬਾਰ, ਸ਼ਰਾਬ ਦੀਆਂ ਦੁਕਾਨਾਂ ਅਤੇ ਹੋਰ ਅਦਾਰੇ ਕਰਫਿਊ ਦੌਰਾਨ ਸ਼ਰਾਬ ਦੀ ਵਿਕਰੀ ਨਹੀਂ ਕਰ ਸਕਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ