Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

June 09, 2023 06:03 AM

ਚੰਡੀਗੜ੍ਹ, 9 ਜੂਨ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ