Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦ

June 09, 2023 06:27 AM

ਚੰਡੀਗੜ੍ਹ, 9 ਜੂਨ (ਪੋਸਟ ਬਿਊਰੋ): ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ 4 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਬ੍ਰਾਮਦ ਕੀਤੇ।
ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ਉਤੇ ਗੈਂਗਸ਼ਟਰਾਂ ਅਤੇ ਮਾਫੀਆ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸਮਾਜੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੀ.ਪੀ.ਐਸ. ਕਪਤਾਨ ਪੁਲਿਸ (ਡਿਟੈਕਟਿਵ) ਨਵਨੀਤ ਸਿੰਘ ਮਾਹਲ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਸ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਇੰਸਪੈਕਟਰ ਸ. ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਪਹਿਲਾਂ ਹੀ ਗ੍ਰਿਫਤਾਰ ਹੋਏ ਗੁਰਗੇ ਦਵਿੰਦਰ ਸਿੰਘ ਉਰਫ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਨਿਸ਼ਾਨਦੇਹੀ ਰਾਹੀਂ 4 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਨਾਲ਼ ਇੱਕ ਵੱਡੀ ਵਾਰਦਾਤ ਨੂੰ ਟਾਲਣ ਵਿੱਚ ਕਾਮਮਯਾਬੀ ਹਾਸਲ ਕੀਤੀ ਗਈ।
ਐਸ.ਐਸ.ਪੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ 12 ਜਨਵਰੀ, 2023 ਨੂੰ ਰੂਪ ਲਾਲ ਉਰਫ ਰੂਪਾ ਪਿੰਡ ਗੋਹਲਣੀ ਥਾਣਾ ਨੰਗਲ ਨੂੰ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ ਅ/ਧ 25/54/59 ਆਰਮ ਐਕਟ ਥਾਣਾ ਨੰਗਲ ਦਰਜ ਰਜਿਸਟਰ ਕਰਾਇਆ ਗਿਆ ਸੀ। ਮੁਕੱਦਮਾ ਦੀ ਤਫਤੀਸ਼ ਦੌਰਾਨ ਅਪਰਾਧੀ ਦੇ ਪਿਛੋਕੜ ਨੂੰ ਟ੍ਰੈਕ ਕਰਕੇ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਪਿੰਡ ਢਾਹਾਂ ਥਾਣਾ ਨੂਰਪੁਰਬੇਦੀ ਜਿਲ੍ਹਾ ਰੂਪਨਗਰ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ ਗਿਆ, ਜਿਸ ਉਪਰੰਤ ਦੋਸ਼ੀ 5 ਜੂਨ, 2023 ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ਼ ਪੜਤਾਲ ਕੀਤੀ ਜਾ ਸਕੇ।
ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਆਪਣੇ ਖਾਸ ਗੁਰਗੇ ਦਵਿੰਦਰ ਸਿੰਘ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਨੂੰ ਕੋਈ ਵੱਡੀ ਵਾਰਦਾਤ ਕਰਵਾਉਣ ਲਈ ਨਜਾਇਜ਼ ਅਸਲੇ ਮੁਹੱਈਆ ਕਰਵਾਏ ਹੋਏ ਸੀ। ਜਿਸ ਉਪਰੰਤ ਦੋਸ਼ੀ ਦਵਿੰਦਰ ਸਿੰਘ ਨੂੰ ਮਾਮਲੇ ਵਿੱਚ ਦੋਸ਼ੀ ਨਾਮਜਦ ਕਰਕੇ 8 ਜੂਨ, 2023 ਨੂੰ ਨਾਭਾ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਪੁਲਿਸ ਰਿਮਾਂਡ ਦੌਰਾਨ 9 ਜੂਨ, 2023 ਨੂੰ ਦੋਸ਼ੀ ਦਵਿੰਦਰ ਸਿੰਘ ਉਰਫ ਜੇਰਾ ਦੀ ਨਿਸ਼ਾਨਦੇਹੀ ਉਤੇ ਉਕਤ ਦੋਸ਼ੀ ਪਾਸੋਂ 4 ਪਿਸਤੌਲ ਸਮੇਤ 20 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ