Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਨਗਰ ਨਿਗਮ ਮੋਹਾਲੀ ਵੱਲੋਂ ਫਲੈਸ਼ਮੋਬ ਨਾਲ ਸਵੱਛਤਾ ਲੀਗ ਸੀਜ਼ਨ-2 ਦੀ ਸ਼ੁਰੂਆਤ

September 17, 2023 07:04 AM

ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਨਗਰ ਨਿਗਮ,ਐਸ.ਏ.ਐਸ ਨਗਰ ਮੋਹਾਲੀ ਵੱਲੋਂ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਚ ਸ਼ਹਿਰ ਦੇ ਨਾਗਰਿਕਾਂ ਨੂੰ ਵੱਖ-ਵੱਖ ਸਫਾਈ ਗਤਿਵਿਧੀਆ ਵਿੱਚ ਸ਼ਾਮਿਲ ਕਰਕੇ, ਸਵੱਛ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਦੇ ਉਦੇਸ਼ ਨਾਲ ਇੰਡੀਅਨ ਸਵਛੱਤਾ ਲੀਗ ਸੀਜ਼ਨ-2 ਅਤੇ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ।

 

ਇਸ ਮੁਹਿੰਮ ਤਹਿਤ ਨਗਰ ਨਿਗਮ ਮੋਹਾਲੀ ਨੇ ਸਵੱਛਤਾ ਲੀਗ ਸੀਜ਼ਨ-2 ਦੌਰਾਨ ਸੈਕਟਰ-67 ਦੇ ਸੀ ਪੀ-67 ਮਾਲ ਵਿਖੇ ਇਕ ਫਲੈਸ਼ਮੋਬ ਦੀ ਮੇਜ਼ਬਾਨੀ ਕੀਤੀ, ਜੋ ਕਿ 15 ਸਤੰਬਰ ਤੋਂ ਲੈ ਕੇ 02 ਅਕਤੂਬਰ, 2023 ਤੱਕ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਹੈ। ਜਿਸ ਵਿੱਚ ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ 300 ਤੋਂ ਵੱਧ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਢੰਗ ਦੇ ਨਾਲ ਫਲੈਸ਼ਮੋਬ ਰਾਹੀਂ ਮੋਹਾਲੀ ਵਾਸੀਆਂ ਨੂੰ ਸਾਫ ਸਫਾਈ ਰੱਖਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਤੇ ਮਾਲ ਵਿੱਚ ਮੌਜੂਦ ਲੋਕਾਂ ਵਿੱਚ ਉਤਸ਼ਾਹ ਦੇਖਣ ਵਾਲਾ ਸੀ। ਸ਼ਹਿਰ ਵਾਸੀਆਂ ਨੇ ਨਗਰ ਨਿਗਮ, ਮੋਹਾਲੀ ਵੱਲੋਂ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

 
ਇਸ ਮੂਹਿੰਮ ਵਿੱਚ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮਾਰਕਿਟ ਵੈਲਫੇਅਰ ਐਸੋਸੀਏਸ਼ਨ, ਸਮੂਹ ਕੌਂਸਲਰਾਂ ਅਤੇ ਐਨ.ਜੀ.ਓਜ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੀਨਿਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਫਲੈਸ਼ਮੋਬ ਰਾਹੀਂ 15 ਦਿਨਾਂ ਦੀ ਗਤਿਵਿਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਨਗਰ ਨਿਗਮ, ਐਸ.ਏ.ਐਸ ਨਗਰ ਮੋਹਾਲੀ ਦੀ ਈਕੋ ਵਾਰਿਅਰ ਦੀ ਟੀਮ ਲੀਡਰ ਮਿਸ ਗੁਰਸਿਮਰਨ ਕੌਰ ਅਤੇ ਟੀਮ ਐਂਮਬੈਸਡਰ ਆਯੂਸ਼ ਗਰਗ ਨੇ ਸਮਾਗਮ ਦੀ ਅਗਵਾਈ ਕੀਤੀ।
15 ਦਿਨਾਂ ਦੀ ਮੁਹਿੰਮ ਦੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਮਿਸ਼ਰ ਕਿਰਨ ਸ਼ਰਮਾ ਨੇ ਸਵੱਛਤਾ ਪੰਦਰਵਾੜਾ-2023 ਦੀ ਪਹਿਲ ਕਦਮੀ ਅਤੇ ਇੰਡੀਅਨ ਸਵੱਛਤਾ ਲੀਗ ਲਈ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਵੱਛਤਾ ਪੱਖਵਾੜਾ- 2023 ਇਕ ਸਵੱਛ ਅਤੇ ਸਿਹਤਮੰਦ ਵਾਤਾਵਰਣ ਬਣਾਉਣ ਲਈ ਇਕ ਮਹਤਵਪੂਰਨ ਕਦਮ ਹੈ। ਇਸ ਮੌਕੇ ਤੇ ਸੀ ਪੀ ਮਾਲ ਦੇ ਪ੍ਰਬੰਧਕਾਂ ਵੱਲੋਂ ਨਗਰ ਨਿਗਮ ਦੇ ਅਫਸਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾਂ ਵੱਲੋਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੀ ਪੀ ਮਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿਸਾ ਲੈਣ ਅਤੇ ਆਪਣੇ ਮੋਹਾਲੀ ਸ਼ਹਿਰ ਨੂੰ ਪੂਰੇ ਦੇਸ਼ ਵਿੱਚ ਇਕ ਉਦਾਹਰਨ ਬਣਾਉਣ ਲਈ ਵਚਨਵੱਧਤਾ ਪ੍ਰਗਟਾਉਣ, ਜਿਸ ਦਾ ਅਸਰ ਸਾਡੇ ਵਾਤਾਵਰਨ ਤੇ ਸੁਚਾਰੂ ਢੰਗ ਨਾਲ ਪਵੇਗਾ ਅਤੇ ਸਾਡਾ ਸ਼ਹਿਰ ਸਾਡੇ ਦੇਸ਼ ਦੇ ਵਿਕਾਸ ਵਿੱਚ ਭਾਗੀਦਾਰ ਬਣੇਗਾ।
ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਵਰ੍ਹੇ ਦੀ ਇੰਡੀਅਨ ਸਵੱਛਤਾ ਲੀਗ ਦੇ ਪਹਿਲੇ ਸੀਜ਼ਨ ਵਿੱਚ ਨਗਰ ਨਿਗਮ, ਮੋਹਾਲੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਸੀ ਅਤੇ ਨਗਰ ਨਿਗਮ, ਮੋਹਾਲੀ ਨੂੰ ਦਿੱਲੀ ਵਿਖੇ ਇਸ ਸਵੱਛਤਾ ਲੀਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ ਸੀ। ਇਸ ਲਈ ਸਵੱਛਤਾ ਲੀਗ ਦੇ ਸੀਜ਼ਨ-02 ਵਿੱਚ ਨਗਰ ਨਿਗਮ, ਮੋਹਾਲੀ ਅਤੇ ਸ਼ਹਿਰ ਵਾਸੀਆ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਤਾਂ ਜੋ ਸਵੱਛਤਾ ਲੀਗ ਸੀਜ਼ਨ-02 ਵਿੱਚ ਵੀ ਵਧੀਆ ਪ੍ਰਦਰਸ਼ਨ ਕੀਤਾ ਜਾ ਸਕੇ। ਇਸ ਮੌਕੇ ਤੇ ਨਗਰ ਨਿਗਮ ਦੇ ਸਕੱਤਰ ਰੰਜੀਵ ਕੁਮਾਰ, ਸੁਪਰਡੰਟ ਅਵਤਾਰ ਸਿੰਘ ਕਲਸੀਆ ਅਤੇ ਸੀ.ਐਸ.ਆਈ ਸਰਬਜੀਤ ਸਿੰਘ, ਐਸ.ਆਈ ਹਰਮਿੰਦਰ ਸਿੰਘ ਦੇ ਨਾਲ ਸਮੂਹ ਸੈਨੀਟੇਸ਼ਨ ਸ਼ਾਖਾ ਤੇ ਸਵੱਛ ਭਾਰਤ ਕੋਆਰਡੀਨੇਟਰ ਵੰਦਨਾ ਸੁਖੀਜਾ, ਜੀ.ਜੀ.ਐਫ ਮਿਸ ਨੇਹਾ, ਡਾ. ਵਰਿੰਦਰ, ਆਰਜੂ ਤੰਵਰ ਅਤੇ ਵਿਸ਼ੇਸ਼ ਤੌਰ ਤੇ ਸਵੱਛ ਭਾਰਤ ਦੇ ਬਰੈਂਡ ਐਮਬੈਸਡਰ ਰਾਵੀ ਬੱਲ (ਸਵੱਛਤਾ ਗੀਤ "ਚਰਚੇ ਮੋਹਾਲੀ ਸ਼ਹਿਰ ਦੇ" ਦੇ ਸੰਗੀਤਕਾਰ ਅਤੇ ਗਾਇਕ ਵੀ) ਵੀ ਸ਼ਾਮਿਲ ਹੋਏ।
ਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਸਮਾਗਮ ਮੋਹਾਲੀ ਨਗਰ ਨਿਗਮ ਦੀ ਵਾਤਾਵਰਣ ਦੀ ਸੰਭਾਲ ਲਈ ਸਾਰੇ ਮੋਹਾਲੀ ਵਾਸੀਆਂ ਨੂੰ ਇਕੱਠੇ ਕਰਨ ਦੀ ਵਚਨਬੱਧਤਾ ਦੀ ਸ਼ੁਰੂਆਤ ਹੈ।  ਉਨ੍ਹਾਂ ਕਿਹਾ ਕਿ ਕੋਈ ਵੀ ਆਪਣਾ ਸਹਿਯੋਗ ਦੇਣ ਲਈ, QR ਕੋਡ ਨੂੰ ਸਕੈਨ ਕਰ ਸਕਦਾ ਹੈ ਜਾਂ ਸ਼ਹਿਰ ਦੀ ਟੀਮ ਲਈ ਅਧਿਕਾਰਤ My Gov ਐਪ ਤੋਂ ਰਜਿਸਟਰ ਹੋ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ