Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਸੱਭ ਕੁੱਝ ਲੁਟਾ ਕੇ ਹੋਸ਼ ਮੇਂ ਆਏ ਤੋ···

September 17, 2023 10:50 PM

ਓਟਵਾ, 17 ਸਤੰਬਰ (ਪੋਸਟ ਬਿਊਰੋ) : ਸੋਮਵਾਰ ਤੋਂ ਮੈਂਬਰ ਆਫ ਪਾਰਲੀਆਮੈਂਟ ਹਾਊਸ ਆਫ ਕਾਮਨਜ਼ ਵਿੱਚ ਪਰਤ ਆਉਣਗੇ। ਮਹਿੰਗਾਈ ਤੇ ਹਾਊਸਿੰਗ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਕਾਰਨ ਲਿਬਰਲਾਂ ਦੀ ਡਿੱਗੀ ਸਾਖ਼ ਦੇ ਮੱਦੇਨਜ਼ਰ ਫੈਡਰਲ ਸਰਕਾਰ ਹੁਣ ਇਸ ਪਾਸੇ ਉਚੇਚਾ ਧਿਆਨ ਦੇ ਰਹੀ ਹੈ ਤੇ ਸਰਕਾਰ ਵੱਲੋਂ ਨਵੀਆਂ ਪੇਸ਼ਕਦਮੀਆਂ ਕੀਤੀਆਂ ਜਾਣੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਇਸ ਸਮੇਂ ਲੋਕਾਂ ਵਿੱਚ ਮਕਬੂਲੀਅਤ ਹਾਸਲ ਕਰ ਰਹੇ ਕੰਜ਼ਰਵੇਟਿਵਾਂ ਵੱਲੋਂ ਵੀ ਪੂਰੀ ਟ੍ਹੌਰ ਨਾਲ ਪਾਰਲੀਆਮੈਂਟ ਵਿੱਚ ਕਦਮ ਰੱਖਿਆ ਜਾਵੇਗਾ ਜਦਕਿ ਅੱਠ ਸਾਲਾਂ ਦੇ ਆਪਣੇ ਕਾਰਜਕਾਲ ਵਿੱਚ ਲਿਬਰਲਾਂ ਦਾ ਐਨਾ ਮਾੜਾ ਹਾਲ ਪਹਿਲਾਂ ਕਦੇ ਨਹੀਂ ਹੋਇਆ। ਸਰਕਾਰ ਹੁਣ ਡੁੱਲ੍ਹੇ ਹੋਏ ਬੇਰਾਂ ਨੂੰ ਇੱਕਠਾ ਕਰਨ ਦੀ ਕੋਸਿ਼ਸ਼ ਕਰ ਰਹੀ ਹੈ।ਇਸ ਦੌਰਾਨ ਸ਼ਨਿੱਚਰਵਾਰ ਨੂੰ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਵੀ ਇਹ ਸਵੀਕਾਰ ਕੀਤਾ ਕਿ ਇਸ ਸਮੇਂ ਸਰਕਾਰ ਪੂਰੇ ਦਬਾਅ ਵਿੱਚ ਹੈ।
ਮਾਂਟਰੀਅਲ ਵਿੱਚ ਪ੍ਰੋਗਰੈਸਿਵ ਇੰਟਰਨੈਸ਼ਨਲ ਲੀਡਰਜ਼ ਦੀ ਸਿਖਰ ਵਾਰਤਾ ਵਿੱਚ ਗੱਲ ਕਰਦਿਆਂ ਫਰੀਲੈਂਡ ਨੇ ਆਖਿਆ ਕਿ ਮਹਾਂਮਾਰੀ ਕਾਰਨ ਕੈਨੇਡਾ ਨੂੰ ਪਹੁੰਚੇ ਆਰਥਿਕ ਨੁਕਸਾਨ ਦੀ ਭਰਪਾਈ ਕਰਨਾ ਬਹੁਤ ਜ਼ਰੂਰੀ ਹੈ ਪਰ ਇਸ ਲਈ ਕੀਤੀਆਂ ਜਾ ਰਹੀਆਂ ਸਾਡੀਆਂ ਕੋਸਿ਼ਸ਼ਾਂ ਉਦੋਂ ਤੱਕ ਬੇਮਾਇਨੇ ਹਨ ਜਦੋਂ ਤੱਕ ਅਸੀਂ ਮਹਿੰਗਾਈ ਦੇ ਇਸ ਦੌਰ ਵਿੱਚ ਕੈਨੇਡੀਅਨ ਪਰਿਵਾਰਾਂ ਨੂੰ ਖਾਣਾ ਤੱਕ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਹਾਂ।
ਤਾਜ਼ਾ ਸਰਵੇਖਣਾਂ ਵਿੱਚ ਮੂੰਹ ਦੀ ਖਾਣ ਤੋਂ ਬਾਅਦ ਹੁਣ ਲਿਬਰਲਾਂ ਨੂੰ ਫੂਡ ਦੀਆਂ ਕੀਮਤਾਂ ਘਟਾਉਣ ਦੀ ਯਾਦ ਆਈ ਹੈ। ਹੁਣ ਜਦੋਂ ਸੋਮਵਾਰ ਨੂੰ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਣ ਜਾ ਰਹੀ ਹੈ ਤਾਂ ਅਜਿਹੇ ਵਿੱਚ ਇੰਡਸਟਰੀ ਮੰਤਰੀ ਫਰੈਂਕੌਇਸ ਫਿਲਿਪ ਸੈ਼ਂਪੇਨ ਨੇ ਕੈਨੇਡਾ ਦੀਆਂ ਸੱਭ ਤੋਂ ਵੱਡੀਆਂ ਗ੍ਰੌਸਰੀ ਚੇਨਜ਼ ਦੇ ਸੀਈਓਜ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਥੈਂਕਸਗਿਵਿੰਗ ਤੱਕ ਫੂਡ ਦੀਆਂ ਕੀਮਤਾਂ ਘਟਾਉਣ ਲਈ ਆਖਿਆ ਜਾਵੇਗਾ। ਪਿਛਲੇ ਹਫਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਹ ਗੱਲ ਜ਼ੋਰ ਦੇ ਕੇ ਆਖੀ ਸੀ ਕਿ ਜੇ ਵੱਡੇ ਰੀਟੇਲਰਜ਼ ਨੇ ਫੂਡ ਦੀਆਂ ਕੀਮਤਾਂ ਵਿੱਚ ਕਮੀ ਨਾ ਲਿਆਂਦੀ ਤਾਂ ਸਰਕਾਰ ਆਪਣੇ ਪੱਧਰ ਉੱਤੇ ਕਦਮ ਚੁੱਕਣ ਲਈ ਮਜਬੂਰ ਹੋਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ