Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

1947 ਦੇ ਦੌਰ ਦੀ ਗੱਲ ਕਰਦੀ ਗਗਨ ਕੋਕਰੀ ਦੀ ਨਵੀਂ ਫਿ਼ਲਮ 'ਯਾਰਾ ਵੇ' 5 ਅਪ੍ਰੈਲ ਨੂੰ ਹੋਵੇਗੀ ਰਿਲੀਜ਼

March 19, 2019 06:42 PM

'ਯਾਰਾ ਵੇ' ਇਹ ਗਗਨ ਕੋਕਰੀ ਦੀ ਦੂਜੀ ਫ਼ਿਲਮ ਹੋਵੇਗੀ ਜੋ 5 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਯਾਰਾ ਵੇ' ਦਾ ਟਾਈਟਲ ਗੀਤ, ਜੋ ਪਿਛਲੇ ਦਿਨੀਂ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਹ ਗੀਤ ਫ਼ਿਰੋਜ਼ ਖ਼ਾਨ ਤੇ ਗੁਰਮੀਤ ਸਿੰਘ ਨੇ ਗਾਇਆ ਹੈ। ਜ਼ਿਕਰਯੋਗ ਹੈ ਕਿ 'ਯਾਰਾ ਵੇ' ਪ੍ਰਤੀ ਦਰਸ਼ਕਾਂ ਵਿਚ ਬੇਹੱਦ ਉਤਸ਼ਾਹ ਹੈ ਤੇ ਹਰ ਪਾਸੇ ਇਸ ਦੀ ਰਿਲੀਜ਼ਿੰਗ ਦੀ ਚਰਚਾ ਛਿੜੀ ਹੋਈ ਹੈ। ਇਸ ਫਿ਼ਲਮ `ਚ ਉਨ੍ਹਾਂ ਨਾਲ ਯੁਵਰਾਜ ਹੰਸ ਨੇ ਜੁੰਡੀ ਦੇ ਯਾਰ ਦੀ ਭੂਮਿਕਾ ਨਿਭਾਈ ਹੈ। ਟਾਈਟਲ ਗੀਤ ਦੋ ਦੋਸਤਾਂ ਦੀ ਯਾਰੀ ਨਾਲ ਜੁੜਿਆ ਹੋਇਆ ਹੈ, ਜਿਹੜੇ ਕਦੇ ਦੂਰ ਨਹੀਂ ਹੋਣਾ ਚਾਹੁੰਦੇ।
'ਯਾਰਾ ਵੇ' ਵਿਚ ਮੋਨਿਕਾ ਗਿੱਲ ਨੇ ਬਤੌਰ ਹੀਰੋਇਨ ਅਦਾਕਾਰਾ ਕੀਤੀ ਹੈ। ਇਸ ਤੋਂ ਇਲਾਵਾ ਰਘਬੀਰ ਬੋਲੀ, ਯੋਗਰਾਜ ਸਿੰਘ, ਨਿਰਮਲ ਰਿਸ਼ੀ, ਬੀ. ਐੱਨ. ਸ਼ਰਮਾ, ਸਰਦਾਰ ਸੋਹੀ, ਹੌਬੀ ਧਾਲੀਵਾਲ, ਗੁਰਪ੍ਰੀਤ ਭੰਗੂ, ਮਲਕੀਤ ਰੌਣੀ, ਪਾਲੀ ਸੰਧੂ ਅਤੇ ਰਾਣਾ ਜੰਗ ਬਹਾਦਰ ਦੀ ਲਾਜਵਾਬ ਅਦਾਕਾਰੀ ਹੈ। ਫ਼ਿਲਮ ਦੇ ਪਲੇਠੇ ਗੀਤ ਤੋਂ ਉਤਸ਼ਾਹਤ ਗਗਨ ਕੋਕਰੀ ਨੇ ਕਿਹਾ ਕਿ ਇਸ ਤੋਂ ਸਾਨੂੰ ਬੇਹੱਦ ਆਸਾਂ ਹਨ। ਫ਼ਿਲਮ ਦੇ ਪ੍ਰੋਡਿਊਸਰ ਬੱਲੀ ਸਿੰਘ ਕੱਕੜ ਹਨ। ਕਹਾਣੀ ਅਤੇ ਨਿਰਦੇਸ਼ਨ ਰਾਕੇਸ਼ ਮਹਿਤਾ ਦਾ ਹੈ।

ਫ਼ਿਲਮ 1947 ਦੇ ਦੌਰ ਦੀ ਗੱਲ ਕਰਦੀ ਹੈ, ਜਦੋਂ ਦੋ ਦੇਸ਼ਾਂ ਦੀ ਵੰਡ ਹੋਈ ਤਾਂ ਲੱਖਾਂ ਲੋਕਾਂ ਦਾ ਸਭ ਕੁੱਝ ਤਬਾਹ ਹੋ ਗਿਆ। ਉਸ ਤਬਾਹੀ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਰਿਸ਼ਤਿਆਂ ਦਾ ਹੋਇਆ। ਉਹ ਰਿਸ਼ਤੇ ਭਾਵੇਂ ਖੂਨ ਦੇ ਹੋਣ, ਭਾਵੇਂ ਦੋਸਤੀ ਦੇ। 'ਜੱਸ ਰਿਕਾਰਡਜ਼' ਵੱਲੋਂ ਫ਼ਿਲਮ ਦਾ ਸੰਗੀਤ ਰਿਲੀਜ਼ ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਫ਼ਿਲਮ ਕਾਮਯਾਬ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ