Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ : ਖੁੱਡੀਆਂ

September 28, 2023 03:30 PM

-ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ
-ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼
ਚੰਡੀਗੜ੍ਹ, 28 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।
ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ।
ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ।
ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ