Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪੁਲਸ ਅਫਸਰਾਂ ਵਣਜ਼ਾਰਾ ਅਤੇ ਅਮੀਨ ਖਿਲਾਫ ਕੇਸ ਦੀ ਪ੍ਰਵਾਨਗੀ ਤੋਂ ਨਾਂਹ

March 21, 2019 09:36 AM
ਸੇਵਾਮੁਕਤ ਪੁਲਸ ਅਫਸਰ ਡੀ ਜੀ ਵਣਜ਼ਾਰਾ ਅਤੇ ਐਨ ਕੇ ਅਮੀਨ

ਅਹਿਮਦਾਬਾਦ, 20 ਮਾਰਚ (ਪੋਸਟ ਬਿਊਰੋ)- ਗੁਜਰਾਤ ਸਰਕਾਰ ਨੇ ਇਸ਼ਰਤ ਜਹਾਂ ਅਤੇ ਤਿੰਨ ਹੋਰਾਂ ਦੀ ਝੂਠੇ ਮੁਕਾਬਲੇ ਕਰ ਕੇ ਕਤਲ ਦੇ ਮਾਮਲੇ 'ਚ ਸੇਵਾਮੁਕਤ ਪੁਲਸ ਅਫਸਰ ਡੀ ਜੀ ਵਣਜ਼ਾਰਾ ਅਤੇ ਐਨ ਕੇ ਅਮੀਨ ਦੇ ਖਿਲਾਫ ਅਪਰਾਧਕ ਕੇਸ ਚਲਾਉਣ ਦੀ ਪ੍ਰਵਾਨਗੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ।
ਜਾਂਚ ਏਜੰਸੀ ਨੇ ਕੱਲ੍ਹ ਵਿਸ਼ੇਸ਼ ਸੀ ਬੀ ਆਈ ਅਦਾਲਤ ਨੂੰ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਵਣਜ਼ਾਰਾ ਅਤੇ ਅਮੀਨ ਦੇ ਖਿਲਾਫ ਇਹ ਵਿਵਾਦਤ ਕੇਸ ਬੰਦ ਕੀਤਾ ਜਾ ਸਕਦਾ ਹੈ। ਬਚਾਅ ਪੱਖ ਦੇ ਵਕੀਲਾਂ ਨੇ ਦੋਵਾਂ ਅਧਿਕਾਰੀਆਂ ਦੇ ਖਿਲਾਫ ਕੇਸ ਬੰਦ ਕਰਨ ਦੀ ਅਰਜ਼ੀ ਪੇਸ਼ ਕਰਨ ਦੀ ਇਜਾਜ਼ਤ ਅਦਾਲਤ ਤੋਂ ਮੰਗੀ ਸੀ। ਅਦਾਲਤ ਨੇ ਪ੍ਰਵਾਨਗੀ ਦਿੰਦੇ ਹੋਏ ਉਨ੍ਹਾਂ ਨੂੰ 26 ਮਾਰਚ ਤੱਕ ਅਰਜ਼ੀ ਦੇਣ ਲਈ ਕਿਹਾ ਹੈ। ਸੂਬਾ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਦੋਵਾਂ ਖਿਲਾਫ ਕੇਸ ਨੂੰ ਅੱਗੇ ਵਧਾਉਣ ਦਾ ਫੈਸਲਾ ਸੀ ਬੀ ਆਈ ਕਰੇਗੀ।
ਵਰਨਣ ਯੋਗ ਹੈ ਕਿ ਸੀ ਆਰ ਪੀ ਸੀ ਧਾਰਾ 197 ਹੇਠ ਸਰਕਾਰੀ ਅਧਿਕਾਰੀ ਉਤੇ ਕੇਸ ਚਲਾਉਣ ਲਈ ਸਬੰਧਤ ਅਥਾਰਿਟੀ ਤੋਂ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੁੰਦੀ ਹੈ। ਅਦਾਲਤ ਨੇ ਪਹਿਲਾਂ ਸਾਬਕਾ ਡੀ ਆਈ ਜੀ ਵਣਜ਼ਾਰਾ ਅਤੇ ਸੇਵਾਮੁਕਤ ਐਸ ਪੀ ਅਮੀਨ ਵੱਲੋਂ ਪਾਈ ਦੋਸ਼ ਮੁਕਤੀ ਦੀ ਅਰਜ਼ੀ ਰੱਦ ਕਰ ਦਿੱਤੀ ਅਤੇ ਸੀ ਬੀ ਆਈ ਨੂੰ ਪੁੱਛਿਆ ਸੀ ਕਿ ਕੀ ਉਹ ਅਧਿਕਾਰੀਆਂ ਖਿਲਾਫ ਕਾਰਵਾਈ ਅੱਗੇ ਵਧਾਉਣ ਲਈ ਸੂਬਾ ਸਰਕਾਰ ਦੀ ਪ੍ਰਵਾਨਗੀ ਲੈਣਾ ਚਾਹੁੰਦੀ ਹੈ। ਉਸ ਤੋਂ ਬਾਅਦ ਜਾਂਚ ਏਜੰਸੀ ਨੇ ਸੂਬਾ ਸਰਕਾਰ ਨੂੰ ਲਿਖਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ