Welcome to Canadian Punjabi Post
Follow us on

28

March 2024
 
ਕੈਨੇਡਾ

ਅਜੇ ਵੀ ਜਾਰੀ ਹੈ ਮੈਰਾਥਨ ਵੋਟਿੰਗ

March 21, 2019 09:28 PM

ਓਟਵਾ, 21 ਮਾਰਚ (ਪੋਸਟ ਬਿਊਰੋ) : ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਅਗਲੇਰੀ ਜਾਂਚ ਬੰਦ ਕਰਨ ਦੀਆਂ ਟਰੂਡੋ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਦਾ ਵਿਰੋਧੀ ਧਿਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਈ ਮੈਂਬਰਜ਼ ਆਫ ਪਾਰਲੀਆਮੈਂਟ ਟਰੂਡੋ ਸਰਕਾਰ ਦੇ ਇਸ ਫੈਸਲੇ ਖਿਲਾਫ ਮੈਰਾਥਨ ਵੋਟਿੰਗ ਕਰ ਰਹੇ ਹਨ।
ਕੰਜ਼ਰਵੇਟਿਵਾਂ ਵੱਲੋਂ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਨੂੰ ਆਪਣੀ ਗਵਾਹੀ ਪੂਰੀ ਕਰਨ ਲਈ ਲਿਆਂਦੇ ਗਏ ਮਤੇ ਨੂੰ ਲਿਬਰਲਾਂ ਨੇ ਆਪਣੀ ਬਹੁਗਿਣਤੀ ਸਦਕਾ ਦਬਾਅ ਦਿੱਤਾ। ਇਸ ਮਤੇ ਨੂੰ 134 ਦੇ ਮੁਕਾਬਲੇ 161 ਵੋਟਾਂ ਨਾਲ ਸਿ਼ਕਸਤ ਦਿੱਤੀ ਗਈ। ਇਸ ਤੋਂ ਬਾਅਦ ਹੀ ਬੁੱਧਵਾਰ ਨੂੰ ਕੰਜ਼ਰਵੇਟਿਵਾਂ ਨੇ ਮੈਰਾਥਨ ਵੋਟਿੰਗ ਦਾ ਸੁਝਾਅ ਦਿੱਤਾ ਗਿਆ ਜਿਸ ਵਿੱਚ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੇ ਸਬੰਧ ਵਿੱਚ ਵੱਖਰੇ ਤੌਰ `ਤੇ 257 ਵੋਟਾਂ ਦੀ ਲੋੜ ਮਹਿਸੂਸ ਕੀਤੀ ਗਈ।
ਕੋਈ ਵੀ ਵੋਟ, ਜਿਸ ਵਿੱਚ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਦੀ ਗੱਲ ਜੁੜੀ ਹੋਵੇ, ਉਸ ਨੂੰ ਭਰੋਸੇ ਦਾ ਵੋਟ ਮੰਨਿਆ ਜਾਂਦਾ ਹੈੇ। ਹੁਣ ਲਿਬਰਲਾਂ ਨੂੰ ਆਪਣੀ ਸਾਖ ਬਚਾਉਣ ਲਈ ਤੇ ਹਾਰ ਤੋਂ ਬਚਣ ਲਈ ਇਸ ਵੋਟਿੰਗ ਵਿੱਚ ਖਰਾ ਉਤਰਨਾ ਹੋਵੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ